AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੀਆਂ 3 ਯੂਨੀਵਰਸਿਟੀਆਂ ‘ਚ ਲਾਗੂ ਹੋਵੇਗਾ ਇੱਕ ਕੈਲੰਡਰ, ਇਕੱਠੇ ਹੋਣਗੇ ਦਾਖਲੇ, ਪ੍ਰੀਖਿਆਵਾਂ ਤੇ ਛੁੱਟੀਆਂ

ਪੰਜਾਬ ਦੀਆਂ ਤਿੰਨਾਂ ਯੂਨੀਵਰਸਿਟੀਆਂ ਤੇ ਉਨ੍ਹਾਂ ਸਬੰਧਤ ਕਾਲਜਾਂ 'ਚ ਅਗਲੇ ਅਕਾਦਮਿਕ ਸੈਸ਼ਨ 2026-27 ਤੋਂ ਐਡਮਿਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਤੋਂ ਕੇਂਦਰੀਕ੍ਰਿਤ ਹੋ ਜਾਵੇਗੀ। ਪੰਜਾਬ ਦੇ ਹਾਇਰ ਐਜੂਕੇਸ਼ਨ ਡਿਪਾਰਟਮੈਂਟ ਵੱਲੋਂ ਯੂਨੀਵਰਸਿਟੀਆਂ ਨੂੰ ਜਾਰੀ ਪੱਤਰ 'ਚ ਸਾਫ਼ ਕਿਹਾ ਗਿਆ ਹੈ ਕਿ ਸਰਕਾਰ ਕੇਂਦਰੀਕ੍ਰਿਤ ਔਨਲਾਈਨ ਐਡਮਿਸ਼ਨ ਪ੍ਰੋਸੈਸ ਲਾਗੂ ਕਰਨ ਜਾ ਰਹੀ ਹੈ।

ਪੰਜਾਬ ਦੀਆਂ 3 ਯੂਨੀਵਰਸਿਟੀਆਂ 'ਚ ਲਾਗੂ ਹੋਵੇਗਾ ਇੱਕ ਕੈਲੰਡਰ, ਇਕੱਠੇ ਹੋਣਗੇ ਦਾਖਲੇ, ਪ੍ਰੀਖਿਆਵਾਂ ਤੇ ਛੁੱਟੀਆਂ
ਪੰਜਾਬ ਯੂਨੀਵਰਸਿਟੀ
tv9-punjabi
| Updated On: 21 Nov 2025 12:07 PM IST
Share

ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ- ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ), ਪੰਜਾਬੀ ਯੂਨੀਵਰਸਿਟੀ (ਪਟਿਆਲਾ) ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਚ ਹੁਣ ਇੱਕ ਹੀ ਕੈਲੰਡਰ ਚੱਲੇਗਾ। ਤਿੰਨਾਂ ਯੂਨੀਵਰਸਿਟੀਆਂ ਦੀ ਐਡਮਿਸ਼ਨ ਪ੍ਰਕਿਰਿਆ ਵੀ ਪੰਜਾਬ ਸਰਕਾਰ ਐਡਮਿਸ਼ਨ ਪੋਰਟਲ ਤੇ ਹੋਵੇਗੀ। ਹਾਇਰ ਐਜੂਕੇਸ਼ਨ ਡਿਪਾਰਟਮੈਂਟ (ਉੱਚ ਪੜ੍ਹਾਈ ਡਿਪਾਰਟਮੈਂਟ) ਨੇ ਤਿੰਨਾਂ ਯੂਨੀਵਰਸਿਟੀਆਂ ਨੂੰ ਇਸ ਸਬੰਧ ਚ ਪੱਤਰ ਜਾਰੀ ਕਰਦੇ ਹੋਏ ਦਿਸ਼ਾ-ਨਿਰਦੇਸ਼ ਦੇ ਦਿੱਤੇ ਹਨ।

ਪੰਜਾਬ ਦੀਆਂ ਤਿੰਨਾਂ ਯੂਨੀਵਰਸਿਟੀਆਂ ਤੇ ਉਨ੍ਹਾਂ ਸਬੰਧਤ ਕਾਲਜਾਂ ਚ ਅਗਲੇ ਅਕਾਦਮਿਕ ਸੈਸ਼ਨ 2026-27 ਤੋਂ ਐਡਮਿਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਤੋਂ ਕੇਂਦਰੀਕ੍ਰਿਤ ਹੋ ਜਾਵੇਗੀ। ਪੰਜਾਬ ਦੇ ਹਾਇਰ ਐਜੂਕੇਸ਼ਨ ਡਿਪਾਰਟਮੈਂਟ ਵੱਲੋਂ ਯੂਨੀਵਰਸਿਟੀਆਂ ਨੂੰ ਜਾਰੀ ਪੱਤਰ ਚ ਸਾਫ਼ ਕਿਹਾ ਗਿਆ ਹੈ ਕਿ ਸਰਕਾਰ ਕੇਂਦਰੀਕ੍ਰਿਤ ਔਨਲਾਈਨ ਐਡਮਿਸ਼ਨ ਪ੍ਰੋਸੈਸ ਲਾਗੂ ਕਰਨ ਜਾ ਰਹੀ ਹੈ।

ਇਸ ਤਹਿਤ ਸੂਬੇ ਦੀਆਂ ਤਿੰਨ ਯੂਨੀਵਰਸਿਟੀਆਂ ਤੇ ਉਨ੍ਹਾਂ ਨਾਲ ਸਬੰਧਤ ਕਾਲਜਾਂ ਚ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਦਾਖਲੇ, ਛੁੱਟੀਆਂ ਤੇ ਪ੍ਰੀਖਿਆ ਦੀਆਂ ਤਾਰੀਖਾਂ ਇੱਕ ਵਰਗੀਆਂ ਹੋਣਗੀਆਂ। ਡਿਪਾਰਟਮੈਂਟ ਨੇ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜ ਡਵਲਪਮੈਂਟ ਕਾਊਂਸਿਲਾਂ ਨੂੰ ਪੱਤਰ ਭੇਜਿਆ ਹੈ।

ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕੋਰਸ ਚ ਐਡਮਿਸ਼ਨ ਦੇ ਲਈ ਹੁਣ ਤੱਕ ਤਿੰਨ੍ਹਾਂ ਯੂਨੀਵਰਸਿਟੀਆਂ ਆਪਣੇ ਵੱਖ-ਵੱਖ ਸੈਸ਼ਨ ਤੇ ਔਨਲਾਈਨ ਪ੍ਰਕਿਰਿਆ ਕਰਦੀਆਂ ਸਨ। ਤਿੰਨਾਂ ਦੀ ਪ੍ਰਕਿਰਿਆ ਅਲੱਗ-ਅਲੱਗ ਹੋਣ ਨਾਲ ਵਿਦਿਆਰਥੀਆਂ ਨੂੰ ਤਿੰਨ-ਤਿੰਨ ਥਾਂਵਾਂ ਤੇ ਔਨਲਾਈਨ ਅਰਜੀ ਦੇਣੀ ਪੈਂਦੀ ਸੀ। ਇੰਨਾਂ ਹੀ ਨਹੀਂ ਕਈ ਵਾਰ ਐਂਟਰੈਂਸ ਪੇਪਰ ਵੀ ਕਲੈਸ਼ ਹੋ ਜਾਂਦੇ ਸਨ। ਇਸ ਨਾਲ ਵਿਦਿਆਰਥੀਆਂ ਨੂੰ ਪਰੇਸ਼ਾਨੀ ਹੁੰਦੀ ਸੀ।

ਇੱਕ ਕੈਲੰਡਰ ਲਾਗੂ ਹੋਣ ਨਾਲ ਤਿੰਨਾਂ ਯੂਨੀਵਰਸਿਟੀਆਂ ਦਾ ਐਡਮਿਸ਼ਨ ਸ਼ੈਡਿਊਲ, ਗਰਮੀ-ਸਰਦੀ ਦੀਆਂ ਛੁਟੀਆਂ, ਪਬਲਿਕ ਛੁੱਟੀਆ ਤੇ ਪੇਪਰਾਂ ਦੀ ਤਾਰੀਖ ਸਾਰੇ ਇੱਕ ਨਾਲ ਹੋਵੇਗੀ। ਪੂਰਾ ਕੈਲੰਡਰ ਔਨਲਾਈਨ ਐਡਮਿਸ਼ਨ ਪੋਰਟਲ ਦੇ ਅਨੁਸਾਰ ਚਲੇਗਾ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...