ਰਾਸ਼ਟਰਪਤੀ ਮੁਰਮੂ ਨੇ GNDU ਦੇ 50ਵੇਂ ਕਨਵੋਕੇਸ਼ਨ ‘ਚ ਕੀਤੀ ਸ਼ਿਰਕਤ, ਪੰਜਾਬ ਵਿੱਚ ਵੱਧ ਰਹੇ ਨਸ਼ੇ ਦੀ ਸਮੱਸਿਆ ਨੂੰ ਦੱਸਿਆ ਗੰਭੀਰ

Published: 

15 Jan 2026 18:07 PM IST

ਦ੍ਰੋਪਦੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 56 ਸਾਲਾਂ ਦੇ ਇਤਿਹਾਸ ਵਿੱਚ ਆਉਣ ਵਾਲੀ ਤੀਜੀ ਰਾਸ਼ਟਰਪਤੀ ਹੋਵੇਗੀ। ਇਸ ਤੋਂ ਪਹਿਲਾਂ, ਵੀ.ਵੀ. ਗਿਰੀ ਨੇ 1969 ਵਿੱਚ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਸੀ। ਡਾ. ਏ.ਪੀ.ਜੇ. ਅਬਦੁਲ ਕਲਾਮ 31 ਅਗਸਤ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦਾ ਉਦਘਾਟਨ ਕਰਨ ਲਈ ਆਏ ਸਨ।

ਰਾਸ਼ਟਰਪਤੀ ਮੁਰਮੂ ਨੇ GNDU ਦੇ 50ਵੇਂ ਕਨਵੋਕੇਸ਼ਨ ਚ ਕੀਤੀ ਸ਼ਿਰਕਤ, ਪੰਜਾਬ ਵਿੱਚ ਵੱਧ ਰਹੇ ਨਸ਼ੇ ਦੀ ਸਮੱਸਿਆ ਨੂੰ ਦੱਸਿਆ ਗੰਭੀਰ
Follow Us On

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ। ਰਾਸ਼ਟਰਪਤੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਨੂੰ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਡਿਗਰੀਆਂ ਪ੍ਰਾਪਤ ਕਰਨ ਵਾਲਿਆਂ ਕੋਲ ਅਗਲੇ ਦੋ ਦਹਾਕੇ ਹਨ ਅਤੇ ਉਹ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲੈ ਜਾ ਸਕਦੇ ਹਨ।

ਦੂਜੇ ਪਾਸੇ, ਰਾਸ਼ਟਰਪਤੀ ਨੇ ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ ਵਜੋਂ ਉਭਰਿਆ ਹੈ, ਜੋ ਨੌਜਵਾਨਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਰਿਹਾ ਹੈ। ਨਸ਼ੇ ਦੀ ਸਮੱਸਿਆ ਨਾ ਸਿਰਫ਼ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਸਮਾਜਿਕ, ਆਰਥਿਕ ਅਤੇ ਨੈਤਿਕ ਤਾਣੇ-ਬਾਣੇ ਨੂੰ ਵੀ ਪ੍ਰਭਾਵਿਤ ਕਰਦੀ ਹੈ।

ਇੱਕ ਸਿਹਤਮੰਦ ਸਮਾਜ ਲਈ ਇਸ ਸਮੱਸਿਆ ਦਾ ਸਥਾਈ ਹੱਲ ਜ਼ਰੂਰੀ ਹੈ। ਯੂਨੀਵਰਸਿਟੀਆਂ ਇਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਯੂਨੀਵਰਸਿਟੀਆਂ ਨੂੰ ਆਪਣੇ ਪੱਧਰ ‘ਤੇ ਕੰਮ ਕਰਨ ਦੀ ਲੋੜ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰਾਜਪਾਲ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੀ ਕਨਵੋਕੇਸ਼ਨ ਸਟੇਜ ‘ਤੇ ਮੌਜੂਦ ਸਨ। ਰਾਸ਼ਟਰੀ ਗੀਤ ਗਾਇਆ ਗਿਆ। ਜਿਸ ਤੋਂ ਬਾਅਦ ਸਮਾਰੋਹ ਸ਼ੁਰੂ ਹੋਇਆ।

GNDU ਆਉਣ ਵਾਲੀ ਤੀਸਰੀ ਰਾਸ਼ਟਰਪਤੀ

ਦ੍ਰੋਪਦੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 56 ਸਾਲਾਂ ਦੇ ਇਤਿਹਾਸ ਵਿੱਚ ਆਉਣ ਵਾਲੀ ਤੀਜੀ ਰਾਸ਼ਟਰਪਤੀ ਹੋਵੇਗੀ। ਇਸ ਤੋਂ ਪਹਿਲਾਂ, ਵੀ.ਵੀ. ਗਿਰੀ ਨੇ 1969 ਵਿੱਚ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਸੀ। ਡਾ. ਏ.ਪੀ.ਜੇ. ਅਬਦੁਲ ਕਲਾਮ 31 ਅਗਸਤ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦਾ ਉਦਘਾਟਨ ਕਰਨ ਲਈ ਆਏ ਸਨ।

ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਦੂਜਾ ਅੰਮ੍ਰਿਤਸਰ ਦੌਰਾ

ਦਰੋਪਦੀ ਮੁਰਮੂ ਦਾ ਰਾਸ਼ਟਰਪਤੀ ਵਜੋਂ ਅੰਮ੍ਰਿਤਸਰ ਦਾ ਦੂਜਾ ਦੌਰਾ ਹੈ। ਉਨ੍ਹਾਂ ਨੇ ਪਹਿਲਾਂ 2023 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਰਾਸ਼ਟਰਪਤੀ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਅੰਮ੍ਰਿਤਸਰ ਵਿੱਚ ਅੱਜ ਦੇ ਪ੍ਰੋਗਰਾਮ ਤੋਂ ਬਾਅਦ, ਉਹ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.) ਵਿਖੇ 1,452 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ।