Good News: PSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, 20 ਜੂਨ ਤੱਕ ਭਰੇ ਜਾਣਗੇ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ, ਜੁਲਾਈ 'ਚ ਲਈ ਜਾਵੇਗੀ ਪ੍ਰੀਖਿਆ | PSEB compartment exam form filling last date 20 june know full in punjabi Punjabi news - TV9 Punjabi

Good News: PSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, 20 ਜੂਨ ਤੱਕ ਭਰੇ ਜਾਣਗੇ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ, ਜੁਲਾਈ ‘ਚ ਲਈ ਜਾਵੇਗੀ ਪ੍ਰੀਖਿਆ

Updated On: 

17 Jun 2024 17:17 PM

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ www.pseb.ac.in 'ਤੇ ਅਪਲੋਡ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਵਿਭਾਗੀ ਵੈੱਬਸਾਈਟ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬੇਸ਼ੱਕ PSEB ਵੱਲੋਂ ਪ੍ਰੀਖਿਆ ਦੀ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਪ੍ਰੀਖਿਆ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ।

Good News: PSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, 20 ਜੂਨ ਤੱਕ ਭਰੇ ਜਾਣਗੇ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ, ਜੁਲਾਈ ਚ ਲਈ ਜਾਵੇਗੀ ਪ੍ਰੀਖਿਆ

ਮੁਹਾਲੀ ਸਥਿਤ PSEB ਦੇ ਦਫਤਰ ਦੀ ਤਸਵੀਰ

Follow Us On

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੰਜਾਬ ਦੇ ਉਹਨਾਂ ਵਿਦਿਆਰਥੀਆਂ ਨੂੰ ਮੌਕਾ ਦਿੰਦਿਆਂ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਕਿਸੇ ਕਾਰਨ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦਾ ਫਾਰਮ ਨਹੀਂ ਭਰਿਆ। ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੂੰ ਇਸ ਤੋਂ ਬਾਅਦ ਅਪਲਾਈ ਕਰਨ ਦਾ ਹੋਰ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ www.pseb.ac.in ‘ਤੇ ਅਪਲੋਡ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਵਿਭਾਗੀ ਵੈੱਬਸਾਈਟ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬੇਸ਼ੱਕ PSEB ਵੱਲੋਂ ਪ੍ਰੀਖਿਆ ਦੀ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਪ੍ਰੀਖਿਆ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ।

ਬੋਰਡ ਵੱਲੋਂ ਜਾਰੀ ਕੀਤੀ ਗਈ ਸੂਚਨਾ

20 ਜੂਨ ਤੱਕ ਭਰ ਸਕਦੇ ਹੋ ਫਾਰਮ

ਇਸ ਤੋਂ ਪਹਿਲਾਂ, PSEB ਦੁਆਰਾ 5ਵੀਂ ਅਤੇ 8ਵੀਂ ਜਮਾਤ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਫਾਰਮ ਅਤੇ ਫੀਸਾਂ ਆਨਲਾਈਨ ਭਰਨ ਦਾ ਸਮਾਂ 20 ਜੂਨ ਨਿਰਧਾਰਿਤ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਖੇਤਰੀ ਦਫ਼ਤਰਾਂ ਵਿੱਚ 25 ਜੂਨ ਤੱਕ ਜਮ੍ਹਾਂ ਕਰਵਾਉਣੀ ਹੋਵੇਗੀ। 5ਵੀਂ ਜਮਾਤ ਲਈ ਪ੍ਰੀਖਿਆ ਲਈ ਫਾਰਮ ਫੀਸ 600 ਰੁਪਏ ਰੱਖੀ ਗਈ ਹੈ। ਪਰ ਜੇਕਰ ਵਿਦਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 2 ਸੌਂ ਰੁਪਏ ਵੱਖਰੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਸੇ ਤਰ੍ਹਾਂ ਅੱਠਵੀਂ ਕਲਾਸ ਲਈ ਫੀਸ 950 ਰੁਪਏ ਅਤੇ ਸਰਟੀਫਿਕੇਟ ਲਈ 2 ਸੌ ਰੁਪਏ ਜਮ੍ਹਾਂ ਕਰਵਾਉਣੇ ਹੋਣਗੇ।

ਇਹ ਹਨ ਪ੍ਰੀਖਿਆ ਦੀ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਵੀਂ ਕਲਾਸ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਦੇ ਵਿਚਾਲੇ ਹੋਣਗੀਆਂ। ਜਦੋਂ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਲਈਆਂ ਜਾਣਗੀਆਂ ਅਤੇ 12ਵੀਂ ਜਮਾਤ ਦੇ ਪੇਪਰ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੇ।

Exit mobile version