PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਕੀਤੀ ਜਾਰੀ, ਕੋਵਿਡ ਨਿਯਮਾਂ ਦੀ ਕੀਤੀ ਜਾਵੇਗੀ ਪਾਲਣਾ | PSEB released date sheet for 10th and 12th students know in Punjabi Punjabi news - TV9 Punjabi

PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਕੀਤੀ ਜਾਰੀ, ਕੋਵਿਡ ਨਿਯਮਾਂ ਦੀ ਕੀਤੀ ਜਾਵੇਗੀ ਪਾਲਣਾ

Published: 

04 Jan 2024 15:18 PM

PSEB ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਸਮੇਂ-ਸਮੇਂ 'ਤੇ ਸਰਕਾਰ ਦੁਆਰਾ ਜਾਰੀ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਡੇਟਸ਼ੀਟ ਨੋਟ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਇਮਤਿਹਾਨ ਤੋਂ ਖੁੰਝ ਨਾ ਜਾਵੇ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੀਐਸਈਬੀ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਸਾਲਾਨਾ ਪੇਪਰਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ।

PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਕੀਤੀ ਜਾਰੀ, ਕੋਵਿਡ ਨਿਯਮਾਂ ਦੀ ਕੀਤੀ ਜਾਵੇਗੀ ਪਾਲਣਾ

ਮੁਹਾਲੀ ਸਥਿਤ PSEB ਦੇ ਦਫਤਰ ਦੀ ਤਸਵੀਰ

Follow Us On

ਪੰਜਾਬ ਸਕੂਲ ਸਿੱਖਿਆ ਬੋਰਡ (PSEB)ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ 29 ਜਨਵਰੀ ਦਰਮਿਆਨ ਹੋਣਗੀਆਂ। ਬੋਰਡ ਨੇ ਇਸ ਦੀ ਡੇਟਸ਼ੀਟ ਤਿਆਰ ਕਰਕੇ ਸਕੂਲਾਂ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਵੀ ਡੇਟਸ਼ੀਟ ਪ੍ਰਾਪਤ ਕਰ ਸਕਦੇ ਹਨ।

ਵਿਦਿਆਰਥੀਆਂ ਨੂੰ ਡੇਟਸ਼ੀਟ ਨੋਟ ਕਰਾਉਣਗੇ ਪ੍ਰਿੰਸੀਪਲ

PSEB ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਸਮੇਂ-ਸਮੇਂ ‘ਤੇ ਸਰਕਾਰ ਦੁਆਰਾ ਜਾਰੀ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਡੇਟਸ਼ੀਟ ਨੋਟ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਇਮਤਿਹਾਨ ਤੋਂ ਖੁੰਝ ਨਾ ਜਾਵੇ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੀਐਸਈਬੀ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਸਾਲਾਨਾ ਪੇਪਰਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ।

ਕਰੀਬ 7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

PSEB ਦੀ 10ਵੀਂ ਅਤੇ 12ਵੀਂ ਜਮਾਤ ਵਿੱਚ ਹਰ ਸਾਲ 7 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ। ਇਸ ਵਾਰ ਵੀ ਅੰਕੜਾ ਇਹੀ ਰਹੇਗਾ। ਪ੍ਰੀਖਿਆਵਾਂ ਨੂੰ ਧੋਖਾਧੜੀ ਤੋਂ ਮੁਕਤ ਕਰਨ ਲਈ ਬੋਰਡ ਵੱਲੋਂ ਹੀ ਸਾਰੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਸੈਂਟਰ ਵਿੱਚ ਵਿਦਿਆਰਥੀਆਂ ਲਈ ਸਾਰੀਆਂ ਸਹੂਲਤਾਂ ਮੌਜੂਦ ਹਨ। ਪ੍ਰੀਖਿਆ ਕੇਂਦਰਾਂ ‘ਚ ਮੋਬਾਈਲ ਫ਼ੋਨ ‘ਤੇ ਪਾਬੰਦੀ ਹੈ। ਅਧਿਆਪਕ ਵੀ ਫ਼ੋਨ ਦਾ ਜਵਾਬ ਨਹੀਂ ਦੇ ਸਕਦੇ।

ਵਿਦਿਆਰਥੀਆਂ ਦੀ ਮਦਦ ਲਈ ਕੰਟਰੋਲ ਰੂਮ

ਵਿਦਿਆਰਥੀਆਂ ਦੀ ਮਦਦ ਲਈ PSEB ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿੱਥੇ ਵਿਦਿਆਰਥੀ ਆਪਣੀਆਂ ਸਮੱਸਿਆਵਾਂ ਸਬੰਧੀ ਆਨਲਾਈਨ ਅਤੇ ਫ਼ੋਨ ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨਾਲ ਫੋਨ ‘ਤੇ ਸੰਪਰਕ ਕਰਨ ਲਈ 5227136 ‘ਤੇ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ 5227137 ਅਤੇ 138 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। examsrsc@pseb.ac.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version