AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਤਨਖ਼ਾਹ ‘ਚ 120 ਫ਼ੀਸਦੀ ਤੋਂ ਜ਼ਿਆਦਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਂਦੀ ਰਹੇਗੀ, ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਤੇ ਹਰ ਵਿਦਿਆਰਥੀ ਦਾ ਭਵਿੱਖ ਸੁਰੱਖਿਅਤ ਕਰਨਾ ਅਧਿਆਪਕਾਂ ਨੂੰ ਸਸ਼ਕਤ ਬਣਾਉਣ ਤੋਂ ਸ਼ੁਰੂ ਹੁੰਦਾ ਹੈ।

ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਤਨਖ਼ਾਹ 'ਚ 120 ਫ਼ੀਸਦੀ ਤੋਂ ਜ਼ਿਆਦਾ ਵਾਧਾ
ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ
tv9-punjabi
| Updated On: 26 Aug 2026 11:02 AM IST
Share

ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ‘ਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਸਨਮਾਨ ਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੀ ਤਨਖ਼ਾਹ ‘ਚ 120 ਫ਼ੀਸਦੀ ਤੋਂ ਵੱਧ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖ਼ਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ।

ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਂਦੀ ਰਹੇਗੀ, ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਤੇ ਹਰ ਵਿਦਿਆਰਥੀ ਦਾ ਭਵਿੱਖ ਸੁਰੱਖਿਅਤ ਕਰਨਾ ਅਧਿਆਪਕਾਂ ਨੂੰ ਸਸ਼ਕਤ ਬਣਾਉਣ ਤੋਂ ਸ਼ੁਰੂ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖ਼ਾਹ ਦੇ ਬਾਵਜੂਦ ਸਮਰਪਣ ਦੀ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਸਰਕਾਰ ਨੇ ਤਨਖ਼ਾਹ ‘ਚ 120 ਫ਼ੀਸਦੀ ਤੋਂ ਵੱਧ ਵਾਧਾ ਕਰਕੇ ਲੰਬੇ ਸਮੇਂ ਤੋਂ ਚੱਲ ਰਹੀ ਇਸ ਅਣਦੇਖੀ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।

ਕੇਂਦਰੀ ਵਿਦਿਆਲਿਆਂ ਦੀ ਤਰਜ਼ ‘ਤੇ ਮਿਲਣਗੀਆਂ ਸਹੂਲਤਾਂ

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖ਼ਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆਂ ਦੀ ਤਰਜ਼ ‘ਤੇ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ‘ਚ ਸੁਧਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ‘ਚ CBSE ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ‘ਚ 15,000 ਤੋਂ ਵੱਧ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਸੂਬਾ ਸਰਕਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਆਪਣੇ ਆਪ ਨੂੰ ਸੁਰੱਖਿਅਤ ਤੇ ਸਨਮਾਨਿਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਰਕਾਰ ਦੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ, ਤਾਂ ਜੋ ਇਨ੍ਹਾਂ ਸਕੂਲਾਂ ‘ਚ ਪੜ੍ਹਨ ਵਾਲੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।

ਹਰ ਵਰਗ ਦੀ ਭਲਾਈ ਲਈ ਵਚਨਬੱਧ: ਸੀਐਮ ਮਾਨ

ਕਰਮਚਾਰੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ, ਜਦਕਿ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖੇਗੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਢੰਗ ਨਾਲ ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਨਿਭਾ ਸਕਣ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...