AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ: ਸਕੂਲ ਤੋਂ ਗੈਰ-ਹਾਜ਼ਰ ਹੋਣ ‘ਤੇ ਬੱਚਿਆਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ ਡਿਟੇਲ, 1 ਅਪ੍ਰੈਲ ਤੋਂ ਫੈਸਲਾ ਹੋਵੇਗਾ ਲਾਗੂ

ਸੀਐਮ ਨੇ ਇਹ ਜਾਣਕਾਰੀ ਉਸ ਸਮੇਂ ਦਿੱਤੀ ਜਦੋਂ ਉਹ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਪਣੀ ਸਰਕਾਰ ਦੀਆਂ ਸਿੱਖਿਆ ਵਿਭਾਗ 'ਚ ਉਪਲੱਬਧੀਆਂ ਬਾਰੇ ਦੱਸ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਅਧਿਆਪਕ ਗੈਰ-ਹਾਜ਼ਰ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਦੇ ਸੀਨੀਅਰ ਅਫ਼ਸਰਾਂ ਨੂੰ ਵੀ ਜਾਵੇਗੀ ਹੀ, ਪਰ ਇਸ ਦੇ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਕੂਲ 'ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਆਪਕਾਂ ਬਾਰੇ ਡਿਟੇਲ ਭੇਜੀ ਜਾਵੇਗੀ।

ਪੰਜਾਬ: ਸਕੂਲ ਤੋਂ ਗੈਰ-ਹਾਜ਼ਰ ਹੋਣ 'ਤੇ ਬੱਚਿਆਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ ਡਿਟੇਲ, 1 ਅਪ੍ਰੈਲ ਤੋਂ ਫੈਸਲਾ ਹੋਵੇਗਾ ਲਾਗੂ
ਵਿਧਾਨ ਸਭਾ ‘ਚ ਬੇਅਦਬੀ ਖਿਲਾਫ਼ ਬਿੱਲ ਪਾਸ, ਬਿੱਲ ‘ਚ ਮੌਤ ਤੱਕ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ
tv9-punjabi
| Updated On: 30 Mar 2026 13:18 PM IST

ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਖੇਤਰ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਜਿਹੜਾ ਵੀ ਬੱਚਾ ਸਕੂਲ ਤੋਂ ਗੈਰ-ਹਾਜ਼ਰ ਰਹੇਗਾ, ਉਸ ਦੀ ਡਿਟੇਲ ਉਨ੍ਹਾਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ। ਜੇਕਰ ਬੱਚਾ 2-3 ਦਿਨ ਤੋਂ ਜ਼ਿਆਦਾ ਦਿਨਾਂ ਲਈ ਗੈਰ-ਹਾਜ਼ਰ ਰਹਿੰਦਾ ਹੈ ਤਾਂ ਉਨ੍ਹਾਂ ਦੇ ਮਾਪਿਆਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਕੇ ਉਨ੍ਹਾਂ ਤੋਂ ਇਸ ਦਾ ਕਾਰਨ ਪੁੱਛਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਫੈਸਲਾ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ।

ਸੀਐਮ ਨੇ ਇਹ ਜਾਣਕਾਰੀ ਉਸ ਸਮੇਂ ਦਿੱਤੀ ਜਦੋਂ ਉਹ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਪਣੀ ਸਰਕਾਰ ਦੀਆਂ ਸਿੱਖਿਆ ਵਿਭਾਗ ‘ਚ ਉਪਲੱਬਧੀਆਂ ਬਾਰੇ ਦੱਸ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਅਧਿਆਪਕ ਗੈਰ-ਹਾਜ਼ਰ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਦੇ ਸੀਨੀਅਰ ਅਫ਼ਸਰਾਂ ਨੂੰ ਵੀ ਜਾਵੇਗੀ ਹੀ, ਪਰ ਇਸ ਦੇ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਕੂਲ ‘ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਆਪਕਾਂ ਬਾਰੇ ਡਿਟੇਲ ਭੇਜੀ ਜਾਵੇਗੀ।

ਇਸ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਨੂੰ ਇਹ ਜਾਣਕਾਰੀ ਦਿੱਤੀ ਜਾਵੇਗੀ ਤੇ ਜੇਕਰ ਅਧਿਆਪਕ ਜ਼ਿਆਦਾ ਸਮੇਂ ਕਿਸੇ ਕਾਰਨ ਗੈਰ-ਹਾਜ਼ਰ ਰਹਿਣਾ ਚਾਹੁੰਦਾ ਹੈ ਤਾਂ ਉਸ ਦੀ ਥਾਂ ਕਿਸੇ ਹੋਰ ਅਧਿਆਪਕ ਦੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸੁਵਿਧਆਵਾਂ ਪਹਿਲਾਂ ਪ੍ਰਾਈਵੇਟ ਸਕੂਲਾਂ ‘ਚ ਹੁੰਦੀਆਂ ਸਨ, ਪਰ ਹੁਣ ਸਰਕਾਰੀ ਸਕੂਲਾਂ ‘ਚ ਵੀ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਸਰਕਾਰੀ ਤੇ ਪ੍ਰਾਈਵੇਟ ਸਕੂਲ ‘ਚ ਇੱਕੋ ਜਿਹਾ ਹੋਵੇ ਪੱਧਰ: ਸੀਐਮ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਕੌਮ ਤੇ ਦੇਸ਼ ਦੀ ਨੀਂਹ ਪੜ੍ਹਾਈ ਹੁੰਦੀ ਹੈ। ਜਿਨ੍ਹਾਂ ਵੀ ਮੁਲਕਾਂ (ਦੇਸ਼ਾਂ) ਨੇ ਕੁਆਲਿਟੀ (ਗੁਣਵੱਤਾ ਵਾਲੀ) ਪੜ੍ਹਾਈ ਨੂੰ ਤਰਜ਼ੀਹ ਦਿੱਤੀ, ਉਹ ਭਾਵੇਂ ਭਾਰਤ ਤੋਂ ਬਾਅਦ ਹੀ ਆਜ਼ਾਦ ਹੋਏ ਹਨ, ਪਰ ਉਨ੍ਹਾਂ ਨੇ ਪੜ੍ਹਾਈ ਦਾ ਚੰਗਾ ਪੱਧਰ ਪ੍ਰਦਾਨ ਕਰਕੇ ਆਪਣੇ ਦੇਸ਼ਾਂ ਨੂੰ ਵਿਕਸਿਤ ਦੇਸ਼ਾਂ ‘ਚ ਸ਼ਾਮਲ ਕਰਵਾ ਲਿਆ। ਪਰ, ਬਦਕਿਸਮਤੀ ਨਾਲ ਸਾਡੇ ਦੇਸ਼ ‘ਚ ਦੋ ਕਿਸਮਾਂ ਦੀ ਪੜ੍ਹਾਈ ਹੈ- ਇੱਕ ਭਾਰਤ ਦੀ ਪੜ੍ਹਾਈ ਤੇ ਇੱਕ ਇੰਡੀਆ ਦੀ ਪੜ੍ਹਾਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੰਡੀਆ ਦੀ ਪੜ੍ਹਾਈ ਕੁੱਝ ਲੋਕਾਂ ਲਈ, ਅਮੀਰ ਲੋਕਾਂ ਲਈ ਹੀ ਉਪਲੱਬਧ ਹੈ। ਪ੍ਰਾਈਵੇਟ ਸਕੂਲਾਂ ਦੀ ਮਹਿੰਗੀ ਪੜ੍ਹਾਈ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪੜ੍ਹਾਈ ਨੂੰ ਵਿੱਦਿਆ ਪੜ੍ਹਾਈ ਕਹਿ ਦਿੰਦੇ ਹਨ, ਦੂਜੇ ਪਾਸੇ ਇੰਡੀਆਂ ਦੀ ਪੜ੍ਹਾਈ ਨੂੰ Education ਕਿਹਾ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਆਮ ਆਦਮੀ ਦੀ ਪਹੁੰਚ ‘ਚ ਸਕੂਲ ਸਨ, ਉਨ੍ਹਾਂ ਨੂੰ ਤਾਂ ਬੱਸ ਦਲੀਆ ਖਾਣ ਵਾਲੇ ਸਕੂਲ ਬਣਾ ਕੇ ਰੱਖ ਦਿੱਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆ ਕੇ ਖੜ੍ਹਾ ਕਰ ਦਿੱਤਾ ਤੇ ਪੰਜਾਬ ‘ਚ ਵੀ ਉਹੀ ਪੜ੍ਹਾਈ ਦਾ ਮਾਡਲ ਲਾਗੂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਸਕੂਲਾਂ ਦਾ ਪੱਧਰ ਇੱਕ ਵਰਗਾ ਹੋਵੇ ਤੇ ਲੋਕਾਂ ਦੀ ਮਰਜ਼ੀ ਹੋਵੇ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਕਿਸ ਸਕੂਲ ‘ਚ ਭੇਜਣਾ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...