AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇੰਨੇ ਵਜੇ ਲੱਗਣਗੀਆਂ ਕਲਾਸਾਂ

Punjab School Timing Change: ਪੰਜਾਬ ਵਿੱਚ, ਵਿਦਿਅਕ ਸੈਸ਼ਨ ਦੌਰਾਨ ਸਕੂਲ ਦੇ ਸਮੇਂ ਵਿੱਚ 3 ਵਾਰ ਬਦਲਾਅ ਕੀਤਾ ਜਾਂਦਾ ਹੈ। ਇਹ ਨਵੇਂ ਨਿਯਮ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਲਾਗੂ ਹੋਣਗੇ। ਇਹ ਟਾਈਮ ਟੇਬਲ 31 ਅਕਤੂਬਰ 2026 ਤੱਕ ਲਾਗੂ ਰਹੇਗਾ।

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇੰਨੇ ਵਜੇ ਲੱਗਣਗੀਆਂ ਕਲਾਸਾਂ
tv9-punjabi
| Updated On: 30 Sep 2026 11:14 AM IST
Share

Government School Timing: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ ਕੀਤਾ ਗਿਆ ਹੈ। ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ ਹੋਣਗੇ। ਇਸ ਤੋਂ ਪਹਿਲਾਂ, ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੁੰਦਾ ਸੀ।

ਇਹ ਨਵੇਂ ਨਿਯਮ ਰਾਜ ਭਰ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਲਾਗੂ ਹੋਣਗੇ। ਇਹ ਟਾਈਮ ਟੇਬਲ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਇਹ ਨਿਯਮ ਰਾਜ ਦੇ 19,000 ਤੋਂ ਵੱਧ ਸਕੂਲਾਂ ਵਿੱਚ ਲਾਗੂ ਕੀਤੇ ਜਾਣਗੇ।

ਸਕੂਲ ਸਿੱਖਿਆ ਵਿਭਾਗ ਨੇ ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਅਕਾਦਮਿਕ ਸੈਸ਼ਨ ਦੀ ਸਮਾਂ-ਸਾਰਣੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੌਸਮ ਬਦਲਦਿਆਂ ਹੀ ਬਦਲ ਜਾਂਦਾ ਹੈ ਸਕੂਲਾਂ ਦਾ ਸਮਾਂ

ਪੰਜਾਬ ਵਿੱਚ, ਵਿਦਿਅਕ ਸੈਸ਼ਨ ਦੌਰਾਨ ਸਕੂਲ ਦੇ ਸਮੇਂ ਵਿੱਚ 3 ਵਾਰ ਬਦਲਾਅ ਕੀਤਾ ਜਾਂਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ, ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੁੰਦਾ ਹੈ। 1 ਅਕਤੂਬਰ ਤੋਂ 31 ਅਕਤੂਬਰ ਤੱਕ, ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੁੰਦਾ ਹੈ, ਜਦੋਂ ਕਿ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੁੰਦਾ ਹੈ।

1 ਨਵੰਬਰ ਤੋਂ 28 ਫਰਵਰੀ ਤੱਕ, ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੁੰਦਾ ਹੈ ਅਤੇ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੁੰਦਾ ਹੈ।

ਹਾਲਾਂਕਿ ਪ੍ਰਾਈਵੇਟ ਸਕੂਲਾਂ ਲਈ ਇਹ ਨਿਯਮ ਲਾਗੂ ਕਰਨਾ ਜਾਂ ਨਾ ਕਰਨਾ ਉਨ੍ਹਾਂ ਦੀ ਮਰਜੀ ਤੇ ਨਿਰਭਰ ਹੈ। ਨਿੱਜੀ ਸਕੂਲ ਆਪਣੀ ਸਹੂਲਤ ਮੁਤਾਬਿਕ ਸਕੂਲਾਂ ਦੇ ਟਾਈਮ ਵਿੱਚ ਬਦਲਾਅ ਕਰ ਸਕਦੇ ਹਨ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...