AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ Mega PTM, ਬੱਚਿਆਂ ਦੀ ਕਾਰਗੁਜ਼ਾਰੀ ਜਾਣਨਗੇ ਮਾਪੇ; ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਪੰਜਾਬ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ, 9 ਅਕਤੂਬਰ ਨੂੰ ਵਿਸ਼ਾਲ ਪੱਧਰ ਤੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ.ਟੀ.ਐੱਮ.) ਕਰਵਾਈ ਜਾ ਰਹੀ ਹੈ। ਇਸ ਅਹਿਮ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ ਵੱਲੋਂ ਸਮੂਹ ਸੰਬੰਧਿਤ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅੱਜ Mega PTM, ਬੱਚਿਆਂ ਦੀ ਕਾਰਗੁਜ਼ਾਰੀ ਜਾਣਨਗੇ ਮਾਪੇ; ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
File Photo
tv9-punjabi
| Updated On: 09 Oct 2026 10:37 AM IST
Share

ਪੰਜਾਬ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ, 9 ਅਕਤੂਬਰ ਨੂੰ ਵਿਸ਼ਾਲ ਪੱਧਰ ਤੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ.ਟੀ.ਐੱਮ.) ਕਰਵਾਈ ਜਾ ਰਹੀ ਹੈ। ਇਸ ਅਹਿਮ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ ਵੱਲੋਂ ਸਮੂਹ ਸੰਬੰਧਿਤ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਮਿਲਣੀ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕਾਰਗੁਜ਼ਾਰੀ, ਵਿੱਦਿਅਕ ਪ੍ਰਾਪਤੀਆਂ ਅਤੇ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤੋਂ ਵਿਸਥਾਰ ਨਾਲ ਜਾਣੂ ਕਰਵਾਉਣਾ ਹੈ।

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੇ ਹੁਕਮ

SCERT ਵੱਲੋਂ 8 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨੂੰ ਮੈਗਾ ਪੀਟੀਐੱਮ ਦੀਆਂ ਤਿਆਰੀਆਂ ਸਮੇਂ ਸਿਰ ਅਤੇ ਪੁਖ਼ਤਾ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਆਯੋਜਨ ਦੀ ਸਫ਼ਲਤਾ ਲਈ ਵਿਭਾਗ ਵੱਲੋਂ ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਵੀ ਦਿਸ਼ਾ-ਨਿਰਦੇਸ਼ਾਂ ਵਾਲਾ ਪੱਤਰ ਜਾਰੀ ਕੀਤਾ ਗਿਆ ਸੀ।

ਸਕੂਲ ਮੁਖੀਆਂ ਨੂੰ ਸਪੱਸ਼ਟ ਹਦਾਇਤ ਦਿੱਤੀ ਗਈ ਹੈ ਕਿ 9 ਅਕਤੂਬਰ ਨੂੰ ਹੋਣ ਵਾਲੀ ਇਸ ਬੈਠਕ ਦੌਰਾਨ ਸਰਕਾਰੀ ਸਕੂਲਾਂ ਅੰਦਰ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਪ੍ਰਾਜੈਕਟਾਂ ਅਤੇ ਵਿਦਿਆਰਥੀਆਂ ਵੱਲੋਂ ਹਾਸਲ ਕੀਤੀਆਂ ਉਪਲਬਧੀਆਂ ਨੂੰ ਮਾਪਿਆਂ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਵਿੱਚ ਉਨ੍ਹਾਂ ਦੇ ਸਮੁੱਚੇ ਵਿਕਾਸ ਬਾਰੇ ਪੂਰੀ ਜਾਣਕਾਰੀ ਹਾਸਲ ਕਰ ਸਕਣ।

ਗਤੀਵਿਧੀਆਂ ਦੀ ਵੀਡੀਓ ਰਿਕਾਰਡਿੰਗ ਕਰਕੇ ਵਟਸਐਪ ਤੇ ਭੇਜਣੀ ਲਾਜ਼ਮੀ

ਐੱਸ.ਸੀ.ਈ.ਆਰ.ਟੀ. ਨੇ ਸਕੂਲ ਕੰਪਲੈਕਸਾਂ ਵਿੱਚ ਹੋਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਵੀਡੀਓ ਰਿਕਾਰਡਿੰਗ ਕਰਨ ਦੇ ਵੀ ਸਖ਼ਤ ਆਦੇਸ਼ ਦਿੱਤੇ ਹਨ। ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਮੁਖੀ ਮੈਗਾ ਪੀਟੀਐੱਮ ਨਾਲ ਜੁੜੀਆਂ ਸਮੂਹ ਸਰਗਰਮੀਆਂ ਦੀਆਂ ਵੀਡੀਓਜ਼ ਬਣਾ ਕੇ ਵਿਭਾਗ ਵੱਲੋਂ ਨਿਰਧਾਰਤ ਵਟਸਐਪ (WhatsApp) ਨੰਬਰ 8353006154 ਉੱਤੇ ਭੇਜਣਗੇ।

ਇਸ ਦੇ ਨਾਲ ਹੀ, ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸਰਗਰਮ ਭਾਗੀਦਾਰੀ ਨਾਲ ਜੁੜੀਆਂ ਗਤੀਵਿਧੀਆਂ ਨੂੰ ਵੀ ਕੈਮਰੇ ਵਿੱਚ ਰਿਕਾਰਡ ਕਰਨ ਲਈ ਵਿਸ਼ੇਸ਼ ਤੌਰ ਤੇ ਕਿਹਾ ਗਿਆ ਹੈ।

ਮਿਸ਼ਨ ਸਮਰੱਥ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਰਿਕਾਰਡ ਤੇ ਵਿਸ਼ੇਸ਼ ਜ਼ੋਰ

ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਵਿਸ਼ੇਸ਼ ਤੌਰ ਤੇ ਦਰਜ ਕੀਤਾ ਗਿਆ ਹੈ ਕਿ ਮਿਸ਼ਨ ਸਮਰੱਥ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਜੁੜੀਆਂ ਵਿਸ਼ੇਸ਼ ਗਤੀਵਿਧੀਆਂ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਤੌਰ ਤੇ ਕੀਤੀ ਜਾਵੇ। ਇਨ੍ਹਾਂ ਵੀਡੀਓਜ਼ ਵਿੱਚ ਸੰਬੰਧਿਤ ਪ੍ਰਾਜੈਕਟਾਂ ਅਤੇ ਉਨ੍ਹਾਂ ਅੰਦਰ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਸਾਫ਼ ਤੌਰ ਤੇ ਦਰਸਾਇਆ ਜਾਣਾ ਲਾਜ਼ਮੀ ਹੈ।

ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਮੈਗਾ ਪੀਟੀਐੱਮ ਦੀਆਂ ਸਮੂਹ ਗਤੀਵਿਧੀਆਂ ਦਾ ਪੂਰਾ ਫ਼ੋਟੋ ਅਤੇ ਵੀਡੀਓ ਰਿਕਾਰਡ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਪੱਤਰ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਹਿੱਤ ਭੇਜਿਆ ਜਾ ਚੁੱਕਾ ਹੈ।

Follow Us