AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ ਅਤੇ ਕਿਤਾਬਾਂ ਦੀ ਓਵਰਚਾਰਜਿੰਗ ਤੋਂ ਬਚਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਬਹੁਤ ਹੀ ਇਤਿਹਾਸਕ ਅਤੇ ਨਿਵੇਕਲੀ ਪਹਿਲ ਕੀਤੀ ਹੈ।

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ
tv9-punjabi
| Updated On: 01 Jul 2026 19:24 PM IST
Share

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ ਅਤੇ ਕਿਤਾਬਾਂ ਦੀ ਓਵਰਚਾਰਜਿੰਗ ਤੋਂ ਬਚਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਬਹੁਤ ਹੀ ਇਤਿਹਾਸਕ ਅਤੇ ਨਿਵੇਕਲੀ ਪਹਿਲ ਕੀਤੀ ਹੈ। ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਪੁਸਤਕ ਪੋਰਟਲ ਨਾਮ ਦਾ ਆਪਣਾ ਖੁਦ ਦਾ ਅਧਿਕਾਰਤ ਈ-ਕਾਮਰਸ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ।

ਇਸ ਸ਼ਾਨਦਾਰ ਕਦਮ ਨਾਲ ਪੰਜਾਬ, ਪੂਰੇ ਦੇਸ਼ ਵਿੱਚ ਆਪਣਾ ਅਜਿਹਾ ਈ-ਕਾਮਰਸ ਪੋਰਟਲ ਸ਼ੁਰੂ ਕਰਨ ਵਾਲਾ ਪਹਿਲਾ ਸਿੱਖਿਆ ਬੋਰਡ ਬਣ ਗਿਆ ਹੈ। ਬੋਰਡ ਦੇ ਇਸ ਲੋਕ-ਪੱਖੀ ਫੈਸਲੇ ਨਾਲ ਸੂਬੇ ਦੇ 12 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਧਾ ਫਾਇਦਾ ਪਹੁੰਚੇਗਾ ਅਤੇ ਹਰ ਸਾਲ ਮਾਪਿਆਂ ਦੇ ਕਰੀਬ 2.15 ਕਰੋੜ ਰੁਪਏ ਦੀ ਭਾਰੀ ਬੱਚਤ ਹੋਵੇਗੀ।

361 ਟਾਈਟਲਜ਼ ਦੀਆਂ ਕਰੀਬ 2.25 ਕਰੋੜ ਕਿਤਾਬਾਂ ਛਪੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਕੋਈ ਵੀ ਵਿਦਿਆਰਥੀ, ਮਾਪੇ ਜਾਂ ਸਕੂਲ ਪ੍ਰਬੰਧਕ ਸਿੱਧੇ ਇਸ ਪੋਰਟਲ ਰਾਹੀਂ ਆਨਲਾਈਨ ਕਿਤਾਬਾਂ ਦਾ ਆਰਡਰ ਦੇ ਸਕਦੇ ਹਨ। ਇਸ ਪੋਰਟਲ ਰਾਹੀਂ ਕਿਤਾਬਾਂ ਮੰਗਵਾਉਣ ‘ਤੇ ਕਿਤਾਬਾਂ ਦੇ ਪ੍ਰਿੰਟ ਰੇਟ (ਨਿਰਧਾਰਤ ਕੀਮਤ) ‘ਤੇ ਫਲੈਟ 15 ਫ਼ੀਸਦੀ (15%) ਦੀ ਵਿਸ਼ੇਸ਼ ਛੋਟ ਦਿੱਤੀ ਜਾਵੇਗੀ।

ਇਸ ਨਵੀਂ ਵਿਵਸਥਾ ਦੇ ਲਾਗੂ ਹੋਣ ਤੋਂ ਬਾਅਦ ਹੁਣ ਪ੍ਰਾਈਵੇਟ ਬੁੱਕ ਸੈਲਰ ਵਿਦਿਆਰਥੀਆਂ ਕੋਲੋਂ ਮਨਮਰਜ਼ੀ ਦੇ ਪੈਸੇ ਨਹੀਂ ਵਸੂਲ ਸਕਣਗੇ। ਸਕੂਲ ਸਿਰਫ਼ ਕਿਤਾਬਾਂ ਦੀ ਵੰਡ ਵਿੱਚ ਸਹਾਇਤਾ ਕਰਨਗੇ ਅਤੇ ਉਹ ਬੋਰਡ ਵੱਲੋਂ ਤੈਅ ਕੀਤੇ ਰੇਟ ਤੋਂ ਇੱਕ ਰੁਪਿਆ ਵੀ ਵੱਧ ਨਹੀਂ ਲੈ ਸਕਦੇ। ਬੋਰਡ ਵੱਲੋਂ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਮਾਧਿਅਮ ਦੀਆਂ 361 ਟੈਕਸਟਬੁੱਕ ਟਾਈਟਲਜ਼ ਦੀਆਂ ਕਰੀਬ 2.25 ਕਰੋੜ ਕਿਤਾਬਾਂ ਛਾਪੀਆਂ ਗਈਆਂ ਹਨ।

ਕਿਤਾਬਾਂ ਦੀ ਡਿਲੀਵਰੀ ਲਈ ਮਿਲਣਗੇ 2 ਖ਼ਾਸ ਆਪਸ਼ਨ

ਵਿਦਿਆਰਥੀਆਂ ਤੱਕ ਕਿਤਾਬਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਬੋਰਡ ਵੱਲੋਂ ਦੋ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ:

ਪਹਿਲਾ ਆਪਸ਼ਨ : ਪੂਰੇ ਪੰਜਾਬ ਵਿੱਚ 97 ਡਿਲੀਵਰੀ ਅਤੇ ਪਿਕ-ਅੱਪ ਸੈਂਟਰ ਬਣਾਏ ਗਏ ਹਨ। ਜੇਕਰ ਤੁਸੀਂ ਇਨ੍ਹਾਂ ਸੈਂਟਰਾਂ ‘ਤੇ ਖੁਦ ਜਾ ਕੇ ਕਿਤਾਬਾਂ ਲੈਂਦੇ ਹੋ, ਤਾਂ ਤੁਹਾਨੂੰ ਕੋਈ ਵਾਧੂ ਚਾਰਜ (ਐਕਸਟਰਾ ਚਾਰਜ) ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ, PSEB ਦੇ ਜ਼ਿਲ੍ਹਾ ਦਫ਼ਤਰਾਂ ਤੋਂ ਵੀ ਸਿੱਧੇ ਜਾ ਕੇ 15% ਛੋਟ ‘ਤੇ ਕਿਤਾਬਾਂ ਖ਼ਰੀਦੀਆਂ ਜਾ ਸਕਦੀਆਂ ਹਨ।

ਦੂਜਾ ਆਪਸ਼ਨ: ਜੇਕਰ ਤੁਸੀਂ ਕਿਤਾਬਾਂ ਆਪਣੇ ਘਰ ਦੇ ਪਤੇ ‘ਤੇ ਮੰਗਵਾਉਣਾ ਚਾਹੁੰਦੇ ਹੋ, ਤਾਂ PSEB ਨੇ ਭਾਰਤੀ ਡਾਕ ਵਿਭਾਗ ਨਾਲ ਵਿਸ਼ੇਸ਼ ਸਮਝੌਤਾ ਕੀਤਾ ਹੈ। ਇਸ ਤਹਿਤ Gyan Post Scheme ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਅਧੀਨ 5 ਕਿੱਲੋ ਤੱਕ ਦੇ ਪਾਰਸਲ ‘ਤੇ ਡਿਲੀਵਰੀ ਚਾਰਜ ਬਹੁਤ ਹੀ ਘੱਟ ਰੱਖਿਆ ਗਿਆ ਹੈ।

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਨਲਾਈਨ ਆਰਡਰ ਦੀ ਲੋੜ ਨਹੀਂ

ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਸਬੰਧੀ ਘਬਰਾਉਣ ਜਾਂ ਕੋਈ ਆਨਲਾਈਨ ਆਰਡਰ ਕਰਨ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਹਮੇਸ਼ਾ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਨਵੇਂ ਵਿੱਦਿਅਕ ਸੈਸ਼ਨ 2026-27 ਲਈ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੀ ਡਿਲੀਵਰੀ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ।

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...