Good News: ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਕਦਮ, ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਮਦਦ ਲਈ ਸਕੂਲਾਂ ਨੂੰ ਦਿੱਤੇ 1.92 ਕਰੋੜ | Punjab school got 1.92 crore fund from Punjab government to help the preparations of exams full detail in punjabi Punjabi news - TV9 Punjabi

Good News: ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਕਦਮ, ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਮਦਦ ਲਈ ਸਕੂਲਾਂ ਨੂੰ ਦਿੱਤੇ 1.92 ਕਰੋੜ

Updated On: 

25 Jan 2024 12:52 PM

Fund Release to Government Schools: ਪੰਜਾਬ ਸਰਕਾਰ ਲਗਾਤਾਰ ਸਿੱਖਿਆ ਦੇ ਪੱਧਰ ਨੂੰ ਸੁਧਾਰਣ ਦਾ ਕੰਮ ਕਰ ਰਹੀ ਹੈ। ਸਕੂਲ ਆਫ਼ ਐਮੀਨੈਂਸ ਬਣਾ ਕੇ ਸੂਬੇ ਦੀ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕ ਦਿੱਤਾ ਹੈ। ਹੁਣ ਪ੍ਰੀਖਿਆਵਾਂ ਲਈ ਵੀ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ਵੱਡੀ ਰਾਸ਼ੀ ਜਾਰੀ ਕੀਤੀ ਗਈ ਹੈ। ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਇਸ ਨਾਲ ਵੱਡੀ ਮਦਦ ਮਿਲੇਗੀ।

Good News: ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਕਦਮ, ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਮਦਦ ਲਈ ਸਕੂਲਾਂ ਨੂੰ ਦਿੱਤੇ 1.92 ਕਰੋੜ

ਮੁਹਾਲੀ ਸਥਿਤ PSEB ਦੇ ਦਫਤਰ ਦੀ ਤਸਵੀਰ

Follow Us On

ਪੰਜਾਬ ਦੇ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਵਿਦਿਆਰਥੀਆਂ ਦੀਆਂ ਰੀਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰ ਤਿਆਰ ਕਰਨ ਲਈ ਸਕੂਲਾਂ ਨੂੰ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਨੁੰ 1 ਕਰੋੜ 92 ਲੱਖ ਰੁਪਏ ਦਾ ਫੰਡ ਰਿਲੀਜ ਕੀਤਾ ਗਿਆ ਹੈ। ਇਸ ਫੰਡ ਦੀ ਵਰਤੋਂ ਤੋਂ ਬਾਅਦ ਸਕੂਲਾਂ ਨੂੰ ਸਬੰਧਤ ਸਰਟੀਫਿਕੇਟ ਵੀ ਵਿਦਿਆਰਥੀਆਂ ਨੂੰ ਦੇਣਾ ਹੋਵੇਗਾ। ਇਹ ਸਰਟੀਫਿਕੇਟ 10 ਮਾਰਚ ਤੱਕ ਸਕੂਲਾਂ ਨੂੰ ਜਮ੍ਹਾਂ ਕਰਵਾਉਣਾ ਹੋਵੇਗਾ।

ਵਿਦਿਆਰਥੀਆਂ ਨੂੰ ਚੰਗੀ ਤਿਆਰੀ ਵਿੱਚ ਮਿਲੇਗੀ ਮਦਦ

ਇਸ ਫੰਡ ਨੂੰ ਜਾਰੀ ਕਰਨ ਸਮੇਂ ਸਿੱਖਿਆ ਵਿਭਾਗ ਨੇ ਦਲੀਲ ਦਿੱਤੀ ਹੈ ਕਿ ਇਸ ਪਿੱਛੇ ਮੁੱਖ ਕਾਰਨ ਇਹ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੇ ਸਿਲੇਬਸ ਨੂੰ ਬਿਹਤਰ ਤਰੀਕੇ ਨਾਲ ਰਿਵੀਜਡਨ ਕਰ ਸਕਣ। ਨਾਲ ਹੀ ਇਮਤਿਹਾਨ ਵੀ ਵਧੀਆ ਢੰਗ ਨਾਲ ਦੇ ਸਕਣ। ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਲੋੜਵੰਦ ਪਰਿਵਾਰਾਂ ਦੇ ਬੱਚੇ ਪੜ੍ਹਨ ਲਈ ਆਉਂਦੇ ਹਨ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਇਨ੍ਹਾਂ ਨੂੰ ਪੜ੍ਹਾਈ ਵਿੱਚ ਕੋਈ ਦਿੱਕਤ ਨਾ ਆਵੇ।

ਇੰਟਰਨੈਟ ਲਈ ਬੀਐਸਐਨਐਲ ਨਾਲ ਸਮਝੌਤਾ

ਹੁਣ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਸ਼ੁਰੂ ਹੋ ਗਿਆ ਹੈ। ਇਹ ਕੰਮ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੇ ਲਈ ਸਿੱਖਿਆ ਵਿਭਾਗ ਨੇ ਬੀਐਸਐਨਐਲ ਨਾਲ ਸਮਝੌਤਾ ਕੀਤਾ ਹੈ। ਸੂਬੇ ਵਿੱਚ 19 ਹਜ਼ਾਰ ਸਕੂਲ ਹਨ। ਜਿੱਥੇ ਇੰਟਰਨੈੱਟ ਲਗਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਲਗਾਉਣ ਅਤੇ ਹੋਰ ਪ੍ਰੋਜੈਕਟਾਂ ਦਾ ਵੀ ਕੰਮ ਚੱਲ ਰਿਹਾ ਹੈ।

Exit mobile version