Punjab School Holidays: ਪੰਜਾਬ ਦੇ ਸਕੂਲਾਂ ਵਿੱਚ ਮੁੜ ਵਧੀਆਂ ਛੁੱਟੀਆਂ, ਜਾਣੋ…ਕਦੋਂ ਤੱਕ ਬੰਦ ਰਹਿਣਗੇ ਸਕੂਲ?
Punjab School Holidays: ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰੱਖਣ ਦਾ ਐਲਾਨ ਦਾ ਐਲਾਨ ਕੀਤਾ ਸੀ ਤੇ ਮੁੜ ਇਨ੍ਹਾਂ ਛੁੱਟੀਆਂ ਨੂੰ 7 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ । ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਸੀ ਕਿ ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਣਗੇ।
Punjab Schools Winter Vacations: ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਇੱਕ ਵਾਰ ਮੁੜ ਤੋਂ ਛੁੱਟੀਆਂ ਵਧਾ ਦਿੱਤੀਆਂ ਹਨ। ਜਾਣਕਾਰੀ ਮੁਤਾਬਕ, ਹੁਣ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਇਸਤੋਂ ਪਹਿਲਾਂ ਸਰਕਾਰ ਨੇ 7 ਜਨਵਰੀ ਤੱਕ ਛੁੱਟੀਆਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਇਸਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਕੇ ਦਿੱਤੀ ਹੈ । ਹੁਣ ਨਵੇਂ ਫੈਸਲੇ ਦੇ ਮੁਤਾਬਕ, ਸੂਬੇ ਦੇ ਸਾਰੇ ਸਕੂਲ ਲੋਹੜੀ ਤੱਕ ਬੰਦ ਰਹਿਣਗੇ।
ਸਭਤੋਂ ਪਹਿਲਾਂ ਜਦੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਤਾਂ ਉਦੋਂ 31 ਜਨਵਰੀ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ ਕੱਢਿਆ ਗਿਆ ਸੀ। ਪਰ ਠੱਢ ਵਿੱਚ ਹੋਏ ਵਾਧੇ ਤੋਂ ਬਾਅਦ ਇਨ੍ਹਾਂ ਛੁੱਟੀਆਂ ਨੂੰ ਅੱਗੇ ਵਧਾਉਂਦਿਆਂ 7 ਜਨਵਰੀ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਬਦਲਦਿਆਂ ਇੱਕ ਵਾਰ ਮੁੜ ਤੋਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ।
ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ
ਹਰਜੋਤ ਬੈਂਸ ਨੇ ਆਪਣੇ X (ਪਹਿਲਾਂ ਟਵਿਟਰ) ਅਕਾਉਂਟ ਤੇ ਲਿਖਿਆ, ਸੀਐਮ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾਈਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ ਹੁਣ ਲੋਹੜੀ ਤੱਕ ਬੰਦ ਰਹਿਣਗੇ ਅਤੇ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ
— Harjot Singh Bains (@harjotbains) January 7, 2026
ਸੂਬੇ ਚ 19,000 ਤੋਂ ਵੱਧ ਸਰਕਾਰੀ ਸਕੂਲ, 35 ਲੱਖ ਤੋਂ ਵੱਧ ਵਿਦਿਆਰਥੀ
ਪੰਜਾਬ ਵਿੱਚ ਇਸ ਵੇਲੇ 19,000 ਤੋਂ ਵੱਧ ਸਰਕਾਰੀ ਸਕੂਲ ਹਨ। ਜਿਨ੍ਹਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਮੌਸਮ ਵਿਭਾਗ ਨੇ ਦੱਸਿਆ ਸੀ ਕਿ 21 ਦਸੰਬਰ ਤੋਂ ਬਾਅਦ ਲਗਾਤਾਰ ਠੰਡ ਵਿੱਚ ਵਾਧਾ ਹੋਵੇਗਾ। ਸਿੱਖਿਆ ਵਿਭਾਗ ਨੇ ਇਨ੍ਹਾਂ ਛੁੱਟੀਆਂ ਨੂੰ ਆਪਣੇ ਸਾਲਾਨਾ ਅਕਾਦਮਿਕ ਕੈਲੰਡਰ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ, ਸਿਲੇਬਸ, ਜਿਸ ਨੂੰ ਮਹੀਨਾਵਾਰ ਵੰਡਿਆ ਗਿਆ ਹੈ। ਉਸ ਨੂੰ ਵੀ ਉਸੇ ਅਧਾਰ ‘ਤੇ ਵੰਡਿਆ ਗਿਆ ਹੈ। ਜਿਸ ਨਾਲ ਸਕੂਲਾਂ ਵਿੱਚ ਨਿਯਮਤ ਪੜ੍ਹਾਈ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ
ਆਉਣ ਵਾਲੇ ਦਿਨਾਂ ਚ ਜਾਰੀ ਰਹੇਗਾ ਯੈਲੋ ਅਲਰਟ
ਮੌਸਮ ਵਿਭਾਗ ਦੇ ਅਨੁਸਾਰ, 13 ਜਨਵਰੀ ਤੱਕ ਪੰਜਾਬ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਕਹਿਣ ਬਣਿਆ ਰਹੇਗਾ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਠੰਢੇ ਦਿਨਾਂ, ਸੀਤ ਲਹਿਰ ਅਤੇ ਧੁੰਦ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵੀਰਵਾਰ ਤੋਂ 13 ਜਨਵਰੀ ਤੱਕ ਯੈਲੋ ਅਲਰਟ ਲਾਗੂ ਹੈ। ਹਾਲਾਂਕਿ, ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।


