Punjab School Holidays: ਪੰਜਾਬ ਦੇ ਸਕੂਲਾਂ ਵਿੱਚ ਵਧੀਆਂ ਛੁੱਟੀਆਂ, ਜਾਣੋ…ਕਦੋਂ ਤੱਕ ਬੰਦ ਰਹਿਣਗੇ ਸਕੂਲ?
Punjab School Holidays: ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰੱਖਣ ਦਾ ਐਲਾਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਸੀ ਕਿ ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਣਗੇ। ਉਸ ਨੋਟੀਫਿਕੇਸ਼ਨ ਵਿੱਚ 1 ਜਨਵਰੀ ਨੂੰ ਸਾਰੇ ਸਕੂਲ ਖੋਲਣ ਦਾ ਹੁਕਮ ਦਿੱਤਾ ਗਿਆ ਸੀ।
ਪੰਜਾਬ ਦੇ ਸਕੂਲਾਂ ਵਿੱਚ ਵਧੀਆਂ ਛੁੱਟੀਆਂ
Punjab Schools Winter Vacations: ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਹਨ। ਜਾਣਕਾਰੀ ਮੁਤਾਬਕ, ਹੁਣ ਸਾਰੇ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ। ਇਸਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਕੇ ਦਿੱਤੀ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਨੇ ਪਹਿਲਾਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਪਰ ਹੁਣ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਬਦਲਦਿਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ।
ਹਰਜੋਤ ਬੈਂਸ ਨੇ ਆਪਣੇ X (ਪਹਿਲਾਂ ਟਵਿਟਰ) ਅਕਾਉਂਟ ਤੇ ਲਿਖਿਆ, ਸੀਐਮ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾਈਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ ਅਤੇ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ
— Harjot Singh Bains (@harjotbains) December 31, 2025
ਸੂਬੇ ਚ 19,000 ਤੋਂ ਵੱਧ ਸਰਕਾਰੀ ਸਕੂਲ, 35 ਲੱਖ ਤੋਂ ਵੱਧ ਵਿਦਿਆਰਥੀ
ਪੰਜਾਬ ਵਿੱਚ ਇਸ ਵੇਲੇ 19,000 ਤੋਂ ਵੱਧ ਸਰਕਾਰੀ ਸਕੂਲ ਹਨ। ਜਿਨ੍ਹਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਮੌਸਮ ਵਿਭਾਗ ਨੇ ਦੱਸਿਆ ਸੀ ਕਿ 21 ਦਸੰਬਰ ਤੋਂ ਬਾਅਦ ਲਗਾਤਾਰ ਠੰਡ ਵਿੱਚ ਵਾਧਾ ਹੋਵੇਗਾ। ਸਿੱਖਿਆ ਵਿਭਾਗ ਨੇ ਇਨ੍ਹਾਂ ਛੁੱਟੀਆਂ ਨੂੰ ਆਪਣੇ ਸਾਲਾਨਾ ਅਕਾਦਮਿਕ ਕੈਲੰਡਰ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ, ਸਿਲੇਬਸ, ਜਿਸ ਨੂੰ ਮਹੀਨਾਵਾਰ ਵੰਡਿਆ ਗਿਆ ਹੈ। ਉਸ ਨੂੰ ਵੀ ਉਸੇ ਅਧਾਰ ‘ਤੇ ਵੰਡਿਆ ਗਿਆ ਹੈ। ਜਿਸ ਨਾਲ ਸਕੂਲਾਂ ਵਿੱਚ ਨਿਯਮਤ ਪੜ੍ਹਾਈ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ
ਧੁੰਦ ਦਾ ਯੈਲੋ ਅਲਰਟ
ਮੌਸਮ ਵਿਭਾਗ ਦੀ ਮੰਨੀਏ ਤਾਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।
ਕਿੱਥੇ ਪਵੇਗਾ ਮੀਂਹ?
ਉੱਧਰ, ਕੇਂਦਰੀ ਮੌਸਮ ਵਿਗਿਆਨ ਵੱਲੋਂ ਕਈ ਜ਼ਿਲ੍ਹਿਆਂ ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ, ਇੱਥੇ ਵੱਖ-ਵੱਖ ਥਾਂਵਾਂ ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾਚ ਕੁੱਝ ਥਾਂਵਾਂ ਤੇ ਮੀਂਹ ਪੈ ਸਕਦਾ ਹੈ।
