Punjab School Timing: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ,1 ਮਾਰਚ ਤੋਂ ਹੁਣ ਇਸ ਸਮੇਂ ਤੋਂ ਖੁੱਲ੍ਹਣਗੇ ਸਕੂਲ | Punjab school timing are going to change from 1st march know what will be the new time in punjabi Punjabi news - TV9 Punjabi

Punjab School Timing: ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ,1 ਮਾਰਚ ਤੋਂ ਹੁਣ ਇਸ ਸਮੇਂ ਤੋਂ ਖੁੱਲ੍ਹਣਗੇ ਸਕੂਲ

Updated On: 

27 Feb 2024 19:34 PM

Punjab School New Timing: ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਪਰ ਜਨਵਰੀ ਦੇ ਮਹੀਨੇ ਵਿੱਚ ਬਹੁਤ ਜਿਆਦਾ ਠੰਡ ਪੈਣ ਕਰਕੇ ਸਕੂਲ ਖੁੱਲ੍ਹਣ ਦੇ ਸਮੇਂ ਨੂੰ ਹੋਰ ਵੀ ਵਧਾ ਦਿੱਤਾ ਗਿਆ ਸੀ। ਹੁਣ ਜਦੋਂ ਗਰਮੀਆਂ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ ਤਾਂ ਸਰਕਾਰ ਨੇ ਮੁੜ ਤੋਂ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ।

Punjab School Timing: ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ,1 ਮਾਰਚ ਤੋਂ ਹੁਣ ਇਸ ਸਮੇਂ ਤੋਂ ਖੁੱਲ੍ਹਣਗੇ ਸਕੂਲ

ਵਿਦਿਆਰਥੀ.( ਸੰਕੇਤਕ ਤਸਵੀਰ)

Follow Us On

ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਵਿਭਾਗ ਅਨੁਸਾਰ, 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

ਦੱਸ ਦੇਈਏ ਕਿ ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।

Exit mobile version