Punjab School Timing: ਕੜਾਕੇ ਦੀ ਠੰਢ ਨੂੰ ਵੇਖਦਿਆਂ ਬਦਲਿਆ ਗਿਆ ਸਕੂਲਾਂ ਦਾ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਾਰੇ ਅਦਾਰੇ
Punjab School Time ChangeL ਕੜਾਕੇ ਦੀ ਠੰਢ ਨੂੰ ਵੇਖਦਿਆਂ ਹੋਇਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸਤੋਂ ਪਹਿਲਾਂ 2 ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਸੀ। ਹਾਲਾਂਕਿ ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ 17 ਤੱਕ ਵਧਾ ਦਿੱਤੀਆਂ ਗਈਆਂ ਸਨ, ਪਰ ਪੰਜਾਬ ਵਿੱਚ ਇਨ੍ਹਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਸੀ। ਪਰ ਹੁਣ ਇਨ੍ਹਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।
ਕੜਾਕੇ ਦੀ ਠੰਢ ਅਤੇ ਧੁੰਦ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਟਾਈਮ ਵਿੱਚ ਬਦਲਾਅ ਕੀਤਾ ਹੈ। ਸਰਕਾਰ ਵੱਲੋਂ ਇਸਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਸ ਇਸ ਫੈਸਲੇ ਨੂੰ ਲੈ ਕੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਇਸ ਨੋਟੀਫਿਕੇਸ਼ਨ ਮੁਤਾਬਕ, ਹੁਣ ਸਾਰੇ ਪ੍ਰਾਈਮਰੀ ਸਕੂਲ ਸੇਵੇਰੇ 10 ਵਜੇ ਖੁੱਲਣਗੇ ਅਤੇ ਦੁਪਹਿਰ 3 ਵਜੇ ਇਨ੍ਹਾਂ ਦੀ ਛੁੱਟੀ ਹੋਵੇਗੀ। ਜਦਕਿ ਸਾਰੇ ਮਿਡਿਲ ਅਤੇ ਸੀਨੀਅਰ ਸੈਕੇਂਡਰੀ ਸਕੂਲ ਸੇਵੇਰ 10 ਵਜੇ ਖੁੱਲ੍ਹਣਗੇ ਅਤੇ ਸ਼ਾਮ 3.20 ਮਿੰਟ ਤੇ ਇਨ੍ਹਾਂ ਦੀ ਛੁੱਟੀ ਹੋਵੇਗੀ।

ਦੋ ਵਾਰ ਵਧਾਈਆਂ ਗਈਆਂ ਛੁੱਟੀਆਂ
ਸਭ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰੱਖਣ ਦਾ ਐਲਾਨ ਦਾ ਐਲਾਨ ਕੀਤਾ ਸੀ। ਉਸਤੋਂ ਬਾਅਦ 7 ਜਨਵਰੀ ਤੱਕ ਛੁੱਟੀਆਂ ਵਧਾਈਆਂ ਗਈਆਂ। ਪਰ ਕੜਾਕੇ ਦੀ ਠੰਢ ਨੂੰ ਵੇਖਦਿਆਂ ਮੁੜ ਤੋਂ 13 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ। ਸੂਬੇ ਦੇ ਸਿੱਖਿਆ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਤੇ ਇਸਦੀ ਜਾਣਕਾਰੀ ਦਿੱਤੀ ਸੀ।
ਟੀਚਰ ਕਰ ਰਹੇ ਸਨ ਛੁੱਟੀਆਂ ਵਧਾਉਣ ਦੀ ਮੰਗ
ਸਾਰੇ ਸਰਕਾਰੀ ਅਧਿਆਪਕ ਲਗਾਤਾਰ ਸਰਦੀਆਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਤੱਕ ਆਪਣੀ ਮੰਗ ਪਹੁੰਚਾਉਣ ਲਈ, ਉਨ੍ਹਾਂ ਨੇ ਇੱਕ ਰਸਮੀ ਔਨਲਾਈਨ ਸਰਵੇਖਣ ਵੀ ਸ਼ੁਰੂ ਕੀਤਾ ਸੀ। ਹਾਲਾਂਕਿ, ਚੰਡੀਗੜ੍ਹ ਪ੍ਰਸ਼ਾਸਨ ਨੇ 17 ਜਨਵਰੀ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਤਾਂ ਪੰਜਾਬ ਦੇ ਲੋਕ ਵੀ ਇਹੀ ਮੰਨ ਰਹੇ ਸਨ ਕਿ ਇੱਥੇ ਵੀ ਸਰਕਾਰ ਛੁੱਟੀਆਂ ਵਧਾ ਦੇਵੇਗੀ। ਪਰ ਅਜਿਹਾ ਕੁਝ ਨਹੀਂ ਹੋਇਆ। ਪਰ ਹੁਣ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਵੇਖਦਿਆਂ ਸਾਰੇ ਸਿੱਖਿਅਕ ਅਦਾਰਿਆਂ ਦਾ ਸਮਾਂ ਜਰੂਰ ਬਦਲ ਦਿੱਤਾ ਗਿਆ ਹੈ।
ਵੱਡੀ ਰਾਹਤ ਦੇਣ ਵਾਲਾ ਫੈਸਲਾ
ਮਾਨ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਸੂਬੇ ਦਾ ਮਾਪਿਆਂ ਅਤੇ ਵਿਦਿਆਰਥੀਆਂ ਲਈ ਵੱਡੀ ਰਾਹਤ ਦੇਣ ਵਾਲਾ ਹੈ। ਸਵੇਰ ਦੇ ਮੁਕਾਬਲੇ 10 ਵਜੇ ਤੱਕ ਠੰਢ ਕੁਝ ਹੱਦ ਤੱਕ ਬਰਦਾਸ਼ਤ ਕਰਨ ਲਾਇਕ ਹੋ ਜਾਂਦੀ ਹੈ ਤੇ ਘਰੋਂ ਬਾਹਰ ਨਿਕਲਿਆ ਜਾ ਸਕਦਾ ਹੈ। ਇਸ ਫੈਸਲੇ ਨਾਲ ਬੱਚਿਆਂ ਦੀ ਪੜ੍ਹਾਈ ਤੇ ਵੀ ਅਸਰ ਨਹੀਂ ਪਵੇਗਾ ਅਤੇ ਉਹ ਠੰਢ ਤੋਂ ਵੀ ਕਾਫੀ ਹੱਦ ਤੱਕ ਬੱਚ ਸਕਣਗੇ।


