AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਸੀਨੀਅਰ ਵਕੀਲ ਇਕਬਾਲ ਸਿੰਘ ਨੂੰ ਆਕਸਫੋਰਡ ‘ਚ ਮਿਲਿਆ ਵੱਕਾਰੀ ਐਵਾਰਡ

Senior lawyer Iqbal Singh: ਇਕਬਾਲ ਸਿੰਘ ਨੇ ਸਾਲ 2000 ਦੇ ਆਸ-ਪਾਸ ਬਾਰ ਕੌਂਸਲ ਵਿੱਚ ਨਾਮ ਦਰਜ ਕਰਵਾਉਣ ਤੋਂ ਬਾਅਦ ਕਾਨੂੰਨੀ ਖੇਤਰ ਵਿੱਚ ਕੰਮ ਸ਼ੁਰੂ ਕੀਤਾ ਅਤੇ ਕਰੀਬ 25 ਸਾਲਾਂ ਦਾ ਤਜਰਬਾ ਹਾਸਲ ਕੀਤਾ ਹੈ। ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿੱਚ ਉਨ੍ਹਾਂ ਦਾ ਦਫ਼ਤਰ ਹੈ।

ਪੰਜਾਬ ਦੇ ਸੀਨੀਅਰ ਵਕੀਲ ਇਕਬਾਲ ਸਿੰਘ ਨੂੰ ਆਕਸਫੋਰਡ 'ਚ ਮਿਲਿਆ ਵੱਕਾਰੀ ਐਵਾਰਡ
ਇਕਬਾਲ ਸਿੰਘ ਦੀ ਵੱਡੀ ਉਪਲਬਧੀ Photo Credit : Social Media
tv9-punjabi
| Updated On: 19 Aug 2026 14:06 PM IST
Share

ਪੰਜਾਬ ਦੀ ਉਦਯੋਗਿਕ ਨਗਰੀ ਲੁਧਿਆਣਾ ਦੇ ਸੀਨੀਅਰ ਵਕੀਲ ਇਕਬਾਲ ਸਿੰਘ ਨੂੰ ਆਕਸਫੋਰਡ ਵਿੱਚ ਵੱਕਾਰੀ ਆਰਡਰ ਆਫ ਨੋਲੇਜ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ-ਬ੍ਰਿਟਿਸ਼ ਤਕਨੀਕੀ ਸਹਿਯੋਗ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਇਕਬਾਲ ਸਿੰਘ ਲੁਧਿਆਣਾ ਦੇ ਮੂਲ ਨਿਵਾਸੀ ਅਤੇ ਪੰਜਾਬ-ਹਰਿਆਣਾ ਹਾਈਕੋਰਟ ਨਾਲ ਜੁੜੇ ਸੀਨੀਅਰ ਵਕੀਲ ਹਨ। ਉਨ੍ਹਾਂ ਨੂੰ 13 ਅਗਸਤ ਨੂੰ ਆਯੋਜਿਤ ਸਮਾਰੋਹ ਦੌਰਾਨ ਇਹ ਸਨਮਾਨ ਮਿਲਿਆ।

25 ਸਾਲਾਂ ਤੋਂ ਕਾਨੂੰਨੀ ਖੇਤਰ ਵਿੱਚ ਐਕਟਿਵ

ਇਕਬਾਲ ਸਿੰਘ ਨੇ ਸਾਲ 2000 ਦੇ ਆਸ-ਪਾਸ ਬਾਰ ਕੌਂਸਲ ਵਿੱਚ ਨਾਮ ਦਰਜ ਕਰਵਾਉਣ ਤੋਂ ਬਾਅਦ ਕਾਨੂੰਨੀ ਖੇਤਰ ਵਿੱਚ ਕੰਮ ਸ਼ੁਰੂ ਕੀਤਾ ਅਤੇ ਕਰੀਬ 25 ਸਾਲਾਂ ਦਾ ਤਜਰਬਾ ਹਾਸਲ ਕੀਤਾ ਹੈ। ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿੱਚ ਉਨ੍ਹਾਂ ਦਾ ਦਫ਼ਤਰ ਹੈ। ਉਨ੍ਹਾਂ ਦੀ ਪ੍ਰੈਕਟਿਸ ਵਿੱਚ ਸਿਵਲ ਅਤੇ ਅਪਰਾਧਿਕ ਮਾਮਲਿਆਂ ਦੇ ਨਾਲ-ਨਾਲ ਪਰਿਵਾਰਕ ਵਿਵਾਦ, ਜਾਇਦਾਦ ਵਿਵਾਦ, ਵਿਆਹ ਨਾਲ ਸਬੰਧਤ ਮਾਮਲੇ, ਹਾਈਕੋਰਟ ਨਾਲ ਜੁੜੇ ਮੁਕੱਦਮੇ, ਪੋਕਸੋ (POCSO), ਭ੍ਰਿਸ਼ਟਾਚਾਰ ਵਿਰੋਧੀ ਮਾਮਲੇ ਅਤੇ ਪੀਐਮਐਲਏ (PMLA) ਵਰਗੇ ਖੇਤਰ ਸ਼ਾਮਲ ਹਨ।

ਅਦਾਲਤ ਤੋਂ ਲੈ ਕੇ ਸੰਸਥਾਗਤ ਕਾਨੂੰਨੀ ਜ਼ਿੰਮੇਵਾਰੀਆਂ ਤੱਕ

ਇਕਬਾਲ ਸਿੰਘ ਨੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸੰਸਥਾਵਾਂ ਲਈ ਵੀ ਕਾਨੂੰਨੀ ਸੇਵਾਵਾਂ ਦਿੱਤੀਆਂ ਹਨ। ਉਹ ਬੀਐਸਐਨਐਲ, ਰੇਲ ਮੰਤਰਾਲੇ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵੇਰਕਾ ਮਿਲਕ ਪਲਾਂਟ, ਲੁਧਿਆਣਾ ਕੋ-ਆਪਰੇਟਿਵ ਬੈਂਕ, ਇੰਡੀਅਨ ਬੈਂਕ ਅਤੇ ਹੋਰ ਸੰਸਥਾਵਾਂ ਲਈ ਸਟੈਂਡਿੰਗ ਕੌਂਸਲ ਵਜੋਂ ਕੰਮ ਕਰ ਰਹੇ ਹਨ।

2,000 ਤੋਂ ਵੱਧ ਮਾਮਲਿਆਂ ਵਿੱਚ ਸਫਲਤਾ ਦਾ ਦਾਅਵਾ

25 ਸਾਲਾਂ ਤੋਂ ਵੱਧ ਦੇ ਤਜਰਬੇ ਦੇ ਨਾਲ 2,000 ਤੋਂ ਵੱਧ ਮਾਮਲਿਆਂ ਵਿੱਚ ਸਫਲਤਾ ਅਤੇ 220 ਤੋਂ ਵੱਧ ਪੁਰਸਕਾਰ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

ਮਨੁੱਖੀ ਅਧਿਕਾਰਾਂ ਅਤੇ ਨਿਆਂ ‘ਤੇ ਜ਼ੋਰ

ਇਕਬਾਲ ਸਿੰਘ ਦੀ ਪੇਸ਼ੇਵਰ ਪਛਾਣ ਸਿਰਫ਼ ਮੁਕੱਦਮੇਬਾਜ਼ੀ ਤੱਕ ਸੀਮਿਤ ਨਹੀਂ ਦੱਸੀ ਜਾਂਦੀ। ਆਕਸਫੋਰਡ ਦੇ ਆਰਡਰ ਆਫ ਨੋਲੇਜ ਸਨਮਾਨ ਨੂੰ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਸਨਮਾਨ ਪੰਜਾਬ ਦੇ ਕਾਨੂੰਨੀ ਜਗਤ ਲਈ ਖਾਸ ਮਹੱਤਵ ਰੱਖਦਾ ਹੈ।

Follow Us
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...