AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰੈਂਕ ਦੇ ਪਿੱਛੇ ਭੱਜਣ ਦਾ ਟਰੇਂਡ ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਧਿਆਨ ਦੇਣਾ ਜ਼ਰੂਰੀ, TV9 ਭਾਰਤਵਰਸ਼ ਦੇ ਮੰਚ ‘ਤੇ ਬੋਲੇ ਮਾਹਰ

Education Summit: ਟੀਵੀ9 ਭਾਰਤਵਰਸ਼ ਦੇ ਭਾਰਤਵਰਸ਼ ਕੇ ਟੌਪਰ ਐਜੂਕੇਸ਼ਨ ਸਮਿਟ ਵਿੱਚ ਭਾਰਤੀ ਸਿੱਖਿਆ ਪ੍ਰਣਾਲੀ ਦੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ। ਮਾਹਰਾ ਨੇ ਵਿਦਿਆਰਥੀਆਂ 'ਤੇ ਵੱਧ ਰਹੇ ਦਬਾਅ, ਪੁਰਾਣੇ ਪਾਠਕ੍ਰਮ ਅਤੇ ਸੀਮਿਤ ਕਰੀਅਰ ਵਿਕਲਪਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਇਸ ਦੇ ਨਾਲ ਹੀ ਮਾਨਸਿਕ ਸਿਹਤ ਅਤੇ ਨਵੇਂ ਕਰੀਅਰ ਮੌਕਿਆਂ ਨੂੰ ਲੈ ਕੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।

ਰੈਂਕ ਦੇ ਪਿੱਛੇ ਭੱਜਣ ਦਾ ਟਰੇਂਡ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਧਿਆਨ ਦੇਣਾ ਜ਼ਰੂਰੀ, TV9 ਭਾਰਤਵਰਸ਼ ਦੇ ਮੰਚ 'ਤੇ ਬੋਲੇ ਮਾਹਰ
TV9 ਮੰਚ ‘ਤੇ ਮਾਹਰਾਂ ਦੀ ਸਲਾਹ
tv9-punjabi
| Published: 22 Jul 2026 14:03 PM IST
Share

ਟੀਵੀ9 ਭਾਰਤਵਰਸ਼ ਨੇ ਸੋਮਵਾਰ ਨੂੰ ਆਪਣੇ ਐਜੂਕੇਸ਼ਨ ਸਮਿਟ ਭਾਰਤਵਰਸ਼ ਕੇ ਟੌਪਰ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਸਿੱਖਿਆ ਪ੍ਰਣਾਲੀ, ਉਸ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪ੍ਰੋਗਰਾਮ ਵਿੱਚ ਅਧਿਆਪਕ ਅਭਿਨਵ ਸ਼ਰਮਾ, ਐਜੂਕੇਸ਼ਨ ਕਨਸਲਟੈਂਟ ਜਿਤਿਨ ਚਾਵਲਾ ਅਤੇ ਸਾਈਕਾਇਟ੍ਰਿਸਟ ਡਾ. ਸੰਦੀਪ ਵੋਹਰਾ ਨੇ ਸ਼ਿਰਕਤ ਕੀਤੀ।

ਇਸ ਮੌਕੇ ‘ਤੇ ਅਧਿਆਪਕ ਅਭਿਨਵ ਸ਼ਰਮਾ ਨੇ ਬੱਚਿਆਂ ‘ਤੇ ਵੱਧ ਰਹੇ ਪ੍ਰੈਸ਼ਰ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹਰ ਬੱਚਾ ਰੈਂਕ ਦੇ ਪਿੱਛੇ ਭੱਜਦਾ ਹੈ। ਬੱਚਿਆਂ ਨੂੰ ਸ਼ੁਰੂ ਤੋਂ ਹੀ ਇਹ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਨੰਬਰ ਲਿਆਉਣੇ ਹਨ ਅਤੇ ਟੌਪ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਬੱਚਿਆਂ ‘ਤੇ ਕਿਤਾਬਾਂ ਅਤੇ ਪੜ੍ਹਾਈ ਦਾ ਦਬਾਅ ਰਹਿੰਦਾ ਹੈ, ਜਦਕਿ ਹੋਰ ਦੇਸ਼ਾਂ ਦੇ ਸਿੱਖਿਆ ਪ੍ਰਣਾਲੀਆਂ ਵਿੱਚ ਅਜਿਹਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਉੱਥੇ ਪੜ੍ਹਾਈ ਦਾ ਤਰੀਕਾ ਬੱਚਿਆਂ ਦੀ ਸਹੂਲਤ ਮੁਤਾਬਕ ਹੁੰਦਾ ਹੈ। ਪ੍ਰੀਖਿਆ ਦੇਣ ਲਈ ਵੀ ਵਿਦਿਆਰਥੀਆਂ ਨੂੰ 7 ਤੋਂ 8 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ ਅਤੇ ਜਿਸ ਦਿਨ ਉਨ੍ਹਾਂ ਦਾ ਮਨ ਅਤੇ ਮੂਡ ਠੀਕ ਹੋਵੇ, ਉਹ ਉਸ ਦਿਨ ਪ੍ਰੀਖਿਆ ਦੇ ਸਕਦੇ ਹਨ।

ਸਿੱਖਿਆ ਪ੍ਰਣਾਲੀ ਅਪਡੇਟ ਨਹੀਂ ਹੋਈ

ਉਨ੍ਹਾਂ ਕਿਹਾ ਕਿ ਭਾਰਤ ਦੀ ਸਿੱਖਿਆ ਪ੍ਰਣਾਲੀ ਅਜੇ ਵੀ ਓਨੀ ਅਪਡੇਟ ਨਹੀਂ ਹੋਈ, ਜਿੰਨੀ ਹੋਣੀ ਚਾਹੀਦੀ ਸੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਕਿਤਾਬਾਂ ਉਨ੍ਹਾਂ ਨੇ ਪੜ੍ਹੀਆਂ ਹਨ, ਉਹੀ ਕਿਤਾਬਾਂ ਉਨ੍ਹਾਂ ਦੇ ਪਿਤਾ ਨੇ ਵੀ ਪੜ੍ਹੀਆਂ ਸਨ। ਅਧਿਆਪਕ ਅਭਿਨਵ ਸ਼ਰਮਾ ਨੇ ਕਿਹਾ ਕਿ ਮਾਪੇ ਬੱਚਿਆਂ ਦੀ ਪੜ੍ਹਾਈ ਦਾ ਨਿਯਮਿਤ ਫਾਲੋਅਪ ਨਹੀਂ ਲੈਂਦੇ, ਸਗੋਂ ਸਿਰਫ਼ ਇਹ ਕਹਿ ਦਿੰਦੇ ਹਨ ਕਿ ਉਨ੍ਹਾਂ ਨੂੰ ਚੰਗੇ ਨੰਬਰ ਲਿਆਉਣੇ ਹਨ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਚਿੰਗ ਦਾ ਰੁਝਾਨ ਇਸ ਲਈ ਵਧਿਆ ਕਿਉਂਕਿ ਭਾਰਤ ਦੀ ਸਿੱਖਿਆ ਪ੍ਰਣਾਲੀ ਲਗਾਤਾਰ ਕਮਜ਼ੋਰ ਹੁੰਦੀ ਗਈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਉਹੋ ਜਿਹੀ ਸਿੱਖਿਆ ਨਹੀਂ ਮਿਲ ਸਕੀ, ਜਿਹੜੀ ਮਿਲਣੀ ਚਾਹੀਦੀ ਸੀ। ਉਨ੍ਹਾਂ ਸਵਾਲ ਚੁੱਕਿਆ ਕਿ 12ਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਵਿੱਚ ਜੋ ਪੜ੍ਹਾਇਆ ਜਾਂਦਾ ਹੈ, ਉਹ NEET ਵਰਗੀ ਪ੍ਰੀਖਿਆ ਵਿੱਚ ਨਹੀਂ ਪੁੱਛਿਆ ਜਾਂਦਾ, ਅਜਿਹਾ ਕਿਉਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸ਼ੁਰੂ ਤੋਂ ਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਡਾਕਟਰ ਜਾਂ ਇੰਜੀਨੀਅਰ ਬਣਨਾ ਹੈ, ਜਦਕਿ ਉਨ੍ਹਾਂ ਦੀ ਬੁਨਿਆਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ‘ਤੇ ਪੂਰਾ ਧਿਆਨ ਨਹੀਂ ਦਿੱਤਾ ਜਾਂਦਾ।

ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦੀ ਘਾਟ

ਉੱਥੇ ਹੀ ਐਜੂਕੇਸ਼ਨ ਕਨਸਲਟੈਂਟ ਜਿਤਿਨ ਚਾਵਲਾ ਨੇ ਕਿਹਾ ਕਿ ਦੇਸ਼ ਵਿੱਚ ਕਈ ਅਜਿਹੇ ਸਕੂਲ ਹਨ, ਜਿਨ੍ਹਾਂ ਵਿੱਚ ਹੁਣ ਕਾਫ਼ੀ ਬਦਲਾਅ ਆ ਚੁੱਕਾ ਹੈ। ਇਨ੍ਹਾਂ ਸਕੂਲਾਂ ਦੇ ਬੱਚੇ ਆਪਣੇ ਸਟਾਰਟਅੱਪ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮਾਪੇ ਆਪਣੇ ਬੱਚਿਆਂ ਲਈ ਸਿਰਫ਼ 14 ਕਰੀਅਰ ਵਿਕਲਪਾਂ ਬਾਰੇ ਹੀ ਸੋਚਦੇ ਹਨ, ਜਦਕਿ ਇਸ ਤੋਂ ਇਲਾਵਾ ਵੀ ਕਈ ਹੋਰ ਮੌਕੇ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਦੁਨੀਆ ਵਿੱਚ 78 ਹਜ਼ਾਰ ਤੋਂ ਵੱਧ ਕਰੀਅਰ ਵਿਕਲਪ ਹਨ। ਕਈ ਅਜਿਹੇ ਕੋਰਸ ਵੀ ਹਨ, ਜਿਨ੍ਹਾਂ ਬਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੈ।

ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਧਿਆਨ ਦੇਣਾ ਜ਼ਰੂਰੀ

ਇਸ ਦੌਰਾਨ ਸਾਈਕਾਇਟ੍ਰਿਸਟ ਡਾ. ਸੰਦੀਪ ਵੋਹਰਾ ਨੇ ਕਿਹਾ ਕਿ ਜਿਵੇਂ ਹੀ ਬੱਚਾ 9ਵੀਂ ਜਮਾਤ ਵਿੱਚ ਪਹੁੰਚਦਾ ਹੈ, ਉਸ ‘ਤੇ ਅਤੇ ਮਾਪਿਆਂ ‘ਤੇ ਦਬਾਅ ਵਧਣਾ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ 5ਵੀਂ ਅਤੇ 6ਵੀਂ ਜਮਾਤ ਦੇ ਬੱਚੇ ਵੀ ਕਾਊਂਸਲਿੰਗ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ‘ਤੇ ਸਭ ਤੋਂ ਵੱਧ ਦਬਾਅ ਮਾਪਿਆਂ ਵੱਲੋਂ ਹੁੰਦਾ ਹੈ। ਅੱਜ ਦੇ ਸਮੇਂ ਵਿੱਚ ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ।

Source:TV9Hindi.com

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...