AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਧਿਕਾਰੀਆਂ ਨੇ ਮੰਗੀ ਰਿਸ਼ਵਤ… ਕੁੜੀ ਨੇ ਸ਼ੁਰੂ ਕੀਤੀ UPSC ਦੀ ਤਿਆਰੀ, ਪਹਿਲਾਂ IPS ਤੇ ਫਿਰ ਬਣੀ IAS ਅਫਸਰ

IAS Garima Singh Success Story: ਉੱਤਰ ਪ੍ਰਦੇਸ਼ ਦੇ ਬਲੀਆ ਦੀ ਰਹਿਣ ਵਾਲੀ ਗਰਿਮਾ ਸਿੰਘ ਦੇ ਜੀਵਨ ਦੀ ਇੱਕ ਘਟਨਾ ਨੇ ਉਨ੍ਹਾਂ ਨੂੰ ਸਿਵਲ ਸੇਵਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਫਿਰ ਉਨ੍ਹਾਂ ਨੇ UPSC ਦੀ ਪ੍ਰੀਖਿਆ ਦਿੱਤੀ ਅਤੇ ਪਹਿਲਾਂ IPS ਅਫਸਰ ਬਣੀ ਅਤੇ ਕੁਝ ਸਾਲਾਂ ਬਾਅਦ, ਉਹ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ IAS ਅਫਸਰ ਬਣ ਗਈ।

ਅਧਿਕਾਰੀਆਂ ਨੇ ਮੰਗੀ ਰਿਸ਼ਵਤ... ਕੁੜੀ ਨੇ ਸ਼ੁਰੂ ਕੀਤੀ UPSC ਦੀ ਤਿਆਰੀ, ਪਹਿਲਾਂ IPS ਤੇ ਫਿਰ ਬਣੀ IAS ਅਫਸਰ
ਗਰਿਮਾ ਸਿੰਘ ਦੀ Sucess Story
tv9-punjabi
| Updated On: 17 Apr 2025 16:32 PM IST

ਕਈ ਵਾਰ ਕਿਸੇ ਵਿਅਕਤੀ ਦੇ ਜੀਵਨ ਵਿੱਚ ਇੱਕ ਛੋਟੀ ਜਿਹੀ ਘਟਨਾ ਵੀ ਉਸਦੀ ਪੂਰੀ ਜ਼ਿੰਦਗੀ ਬਦਲਣ ਲਈ ਕਾਫ਼ੀ ਹੁੰਦੀ ਹੈ। ਇਸ ਦੁਨੀਆਂ ਵਿੱਚ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਦੀ ਜ਼ਿੰਦਗੀ ਵਿੱਚ ਇੱਕ ਘਟਨਾ ਨੇ ਉਨ੍ਹਾਂ ਨੂੰ ਅਰਸ਼ ਤੋਂ ਫਰਸ਼ ਤੇ ਪਹੁੰਚਾ ਦਿੱਤਾ। ਗਰਿਮਾ ਸਿੰਘ ਵੀ ਉਨ੍ਹਾਂ ਲੋਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਕਹਾਣੀ ਸਾਨੂੰ ਦੱਸਦੀ ਹੈ ਕਿ ਕਿਵੇਂ ਜ਼ਿੰਦਗੀ ਕਿਸੇ ਵੀ ਸਮੇਂ ਅਚਾਨਕ ਮੋੜ ਲੈ ਸਕਦੀ ਹੈ ਅਤੇ ਇਨਸਾਨ ਨੂੰ ਕੁਝ ਵੀ ਬਣਾ ਸਕਦੀ ਹੈ। ਇੱਕ ਸਮਾਂ ਸੀ ਜਦੋਂ ਗਰਿਮਾ ਡਾਕਟਰ ਬਣਨ ਦਾ ਸੁਪਨਾ ਦੇਖਦੀ ਸੀ, ਪਰ ਉਨ੍ਹਾਂ ਦੇ ਕਾਲਜ ਦੇ ਦਿਨਾਂ ਦੌਰਾਨ ਵਾਪਰੀ ਇੱਕ ਘਟਨਾ ਨੇ ਉਨ੍ਹਾਂ ਨੂੰ ਡਾਕਰਟਰ ਤੋਂ ਕੁਝ ਵੱਖਰਾ ਸੋਚਣ ਅਤੇ ਇੱਕ ਵੱਖਰਾ ਰਸਤਾ ਚੁਣਨ ਲਈ ਪ੍ਰੇਰਿਤ ਕੀਤਾ, ਜਿਸਨੇ ਉਨ੍ਹਾਂ ਨੂੰ ਸਿਵਲ ਸੇਵਾਵਾਂ ਵੱਲ ਪਹੁੰਚਾ ਦਿੱਤਾ।

ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ ਜੰਮੀ ਅਤੇ ਪਲੀ, ਗਰਿਮਾ ਨੇ ਦਿੱਲੀ ਯੂਨੀਵਰਸਿਟੀ ਦੇ ਮਸ਼ਹੂਰ ਸੇਂਟ ਸਟੀਫਨ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਇੱਥੋਂ ਹੀ ਉਨ੍ਹਾਂਨੇ ਆਪਣੀ ਅਸਲ ਮੰਜ਼ਿਲ ਦੀ ਭਾਲ ਸ਼ੁਰੂ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ, ਇੱਕ ਵਾਰ ਉਹ ਕਿਤੇ ਯਾਤਰਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂਨੂੰ ਇੱਕ ਚੌਕੀ ‘ਤੇ ਰੋਕਿਆ ਗਿਆ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਤੋਂ ਰਿਸ਼ਵਤ ਮੰਗੀ, ਪਰ ਗਰਿਮਾ ਨੇ ਇਸ ਰਿਸ਼ਵਤਖੋਰੀ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਉਹ ਪਲ ਸੀ ਜਦੋਂ ਗਰਿਮਾ ਦਾ ਨਜ਼ਰੀਆ ਪੂਰੀ ਤਰ੍ਹਾਂ ਬਦਲ ਗਿਆ। ਉਨ੍ਹਾਂਨੂੰ ਅਹਿਸਾਸ ਹੋਇਆ ਕਿ ਜੇਕਰ ਬਦਲਾਅ ਲਿਆਉਣਾ ਹੈ ਤਾਂ ਉਨ੍ਹਾਂ ਨੂੰ ਸਿਸਟਮ ਦੇ ਅੰਦਰੋ ਲਿਆਉਣਾ ਹੋਵੇਗਾ।

IPS ਛੱਡ ਕੇ ਬਣੀ IAS ਅਧਿਕਾਰੀ

ਉਸ ਘਟਨਾ ਤੋਂ ਬਾਅਦ, ਗਰਿਮਾ ਨੇ ਭਾਰਤੀ ਪੁਲਿਸ ਸੇਵਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਅਤੇ UPSC ਦੀ ਤਿਆਰੀ ਸ਼ੁਰੂ ਕਰ ਦਿੱਤੀ। ਫਿਰ 2012 ਵਿੱਚ, ਉਨ੍ਹਾਂਨੇ ਆਖਰਕਾਰ UPSC ਪਾਸ ਕੀਤੀ ਅਤੇ ਇੱਕ IPS ਅਧਿਕਾਰੀ ਬਣ ਗਈ। ਉਨ੍ਹਾਂਦੀ ਤਾਇਨਾਤੀ ਉੱਤਰ ਪ੍ਰਦੇਸ਼ ਵਿੱਚ ਹੋ ਗਈ, ਜਿੱਥੇ ਉਨ੍ਹਾਂਨੇ ਕੁਝ ਸਾਲ ਕੰਮ ਕੀਤਾ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਈਏਐਸ ਅਫਸਰ ਬਣਨ ਦਾ ਫੈਸਲਾ ਕੀਤਾ। ਇਸ ਲਈ ਉਨ੍ਹਾਂ ਨੇ ਸੈਲਫ ਸਟਡੀ ਕੀਤੀ ਅਤੇ ਦੁਬਾਰਾ UPSC ਪ੍ਰੀਖਿਆ ਵਿੱਚ ਬੈਠੀ ਅਤੇ ਸਾਲ 2016 ਵਿੱਚ ਆਲ ਇੰਡੀਆ 55ਵਾਂ ਰੈਂਕ ਪ੍ਰਾਪਤ ਕਰਕੇ IAS ਅਧਿਕਾਰੀ ਬਣ ਗਈ।

ਝਾਰਖੰਡ ਵਿੱਚ ਮਿਲੀ ਪੋਸਟਿੰਗ

ਆਈਏਐਸ ਗਰਿਮਾ ਸਿੰਘ ਇਸ ਸਮੇਂ ਝਾਰਖੰਡ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਕਈ ਵਿਭਾਗਾਂ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਹਨ। ਰਿਪੋਰਟਾਂ ਦੇ ਅਨੁਸਾਰ, ਗਰਿਮਾ ਨੇ ਯੂਪੀਐਸਸੀ ਦੀ ਤਿਆਰੀ ਕਰਦੇ ਸਮੇਂ ਸੋਸ਼ਲ ਮੀਡੀਆ ਛੱਡ ਦਿੱਤਾ ਸੀ ਅਤੇ ਆਪਣੇ ਦੋਸਤਾਂ ਤੋਂ ਵੀ ਦੂਰੀ ਬਣਾ ਲਈ ਸੀ। ਆਪਣੇ ਅਨੁਸ਼ਾਸਨ ਅਤੇ ਜਨੂੰਨ ਨਾਲ, ਉਨ੍ਹਾਂ ਨੇ ਉਹ ਪ੍ਰਾਪਤ ਕੀਤਾ ਜੋ ਬਹੁਤ ਸਾਰੇ ਲੋਕਾਂ ਲਈ ਇੱਕ ਸੁਪਨਾ ਹੁੰਦਾ ਹੈ। ਆਪਣੇ ਦ੍ਰਿੜ ਇਰਾਦੇ ਨਾਲ, ਉਨ੍ਹਾਂ ਨੇ ਦਿਖਾਇਆ ਕਿ ਜੇ ਕੋਈ ਚਾਹੇ ਤਾਂ ਉਹ ਦੁਨੀਆ ਬਦਲ ਸਕਦਾ ਹੈ।

Follow Us
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...