Summer Vacations: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਜਾਣੋ…ਕਦੋਂ ਤੱਕ ਬੰਦ ਰਹਿਣਗੇ ਸਕੂਲ?
Punjab Education Board ਨੇ ਸੋਮਵਾਰ ਨੂੰ ਨੇਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ (Government School) ਵਿੱਚ ਗਰਮੀਆਂ ਦੀਆਂ ਛੁੱਟੀਆਂ (Summer Vacations) ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ ਮੁਤਾਬਕ, 01 ਜੂਨ, 2023 ਤੋਂ 02 ਜੁਲਾਈ 2023 ਤੱਕ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਵਾਰ ਮਈ ਦੇ ਮਹੀਨੇ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਰਕੇ ਸੂਬੇ ਦਾ ਮੌਸਮ ਕਾਫੀ ਠੰਢਾ ਰਿਹਾ ਹੈ। ਇਸ ਲਈ ਸਰਕਾਰ ਵੱਲੋਂ ਦੇਰ ਨਾਲ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਪ੍ਰਾਈਵੇਟ ਸਕੂਲ ਕਦੋਂ ਛੁੱਟੀਆਂ ਦਾ ਐਲਾਨ ਕਰਦੇ ਹਨ, ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ।
ਹਾਲਾਂਕਿ, ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਜੂਨ ਦੇ ਪਹਿਲੇ ਹਫ਼ਤੇ ਤੱਕ ਮੌਸਮ ਠੰਢਾ ਰਹਿ ਸਕਦਾ ਹੈ। ਇਸ ਦੌਰਾਨ ਲੂ ਚੱਲਣ ਦੀ ਵੀ ਸੰਭਾਵਨਾ ਨਹੀਂ ਹੈ। ਠੰਢੇ ਮੌਸਮ ਨੂੰ ਵੇਖਦਿਆਂ ਦੀ ਸਰਕਾਰ ਨੇ ਇਸ ਵਾਰ ਮਈ ਦਾ ਪੂਰਾ ਮਹੀਨਾ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਸੀ। ਇਸ ਕਰਕੇ ਇਸ ਵਾਰ ਡੇਢ ਮਹੀਨੇ ਦੀ ਥਾਂ ਇੱਕ ਮਹੀਨੇ ਦੀਆਂ ਹੀ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ