AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

UGC NET June 2026 Answer Key: ਯੂਜੀਸੀ ਨੈੱਟ ਜੂਨ ਪ੍ਰੀਖਿਆ ਦੀ Answer Key ਜਲਦ ਹੋ ਸਕਦੀ ਹੈ ਜਾਰੀ, ਇੰਝ ਕਰ ਸਕੋਗੇ ਡਾਊਨਲੋਡ

UGC NET June 2026: ਯੂਜੀਸੀ ਨੈੱਟ (UGC NET) ਜੂਨ 2026 ਦੀ ਪ੍ਰੀਖਿਆ ਖਤਮ ਹੋਏ ਲਗਭਗ ਇੱਕ ਮਹੀਨਾ ਹੋਣ ਵਾਲਾ ਹੈ, ਪਰ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅਜੇ ਤੱਕ ਪ੍ਰੋਵਿਜ਼ਨਲ ਆਂਸਰ-ਕੀ ਅਤੇ ਰਿਸਪਾਂਸ ਸ਼ੀਟ ਜਾਰੀ ਨਹੀਂ ਕੀਤੀ ਹੈ। ਹੁਣ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਆਂਸਰ-ਕੀ ਅਤੇ ਇਸ ਤੋਂ ਬਾਅਦ ਆਉਣ ਵਾਲੇ ਨਤੀਜੇ ਦੀ ਉਡੀਕ ਕਰ ਰਹੇ ਹਨ।

UGC NET June 2026 Answer Key: ਯੂਜੀਸੀ ਨੈੱਟ ਜੂਨ ਪ੍ਰੀਖਿਆ ਦੀ Answer Key ਜਲਦ ਹੋ ਸਕਦੀ ਹੈ ਜਾਰੀ, ਇੰਝ ਕਰ ਸਕੋਗੇ ਡਾਊਨਲੋਡ
UGC NET June Answer Key ਇੰਝ ਕਰੋ ਡਾਊਨਲੋਡ
tv9-punjabi
| Published: 20 Jul 2026 16:16 PM IST
Share

ਯੂਜੀਸੀ ਨੈੱਟ (UGC NET) ਜੂਨ 2026 ਦੀ ਪ੍ਰੀਖਿਆ ਖਤਮ ਹੋਏ ਲਗਭਗ ਇੱਕ ਮਹੀਨਾ ਹੋਣ ਵਾਲਾ ਹੈ, ਪਰ ਅਜੇ ਤੱਕ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪ੍ਰੋਵਿਜ਼ਨਲ ਆਂਸਰ-ਕੀ ਅਤੇ ਰਿਸਪਾਂਸ ਸ਼ੀਟ ਜਾਰੀ ਨਹੀਂ ਕੀਤੀ ਹੈ। ਹਰ ਸਾਲ ਪ੍ਰੀਖਿਆ ਤੋਂ ਕੁਝ ਦਿਨਾਂ ਬਾਅਦ ਆਂਸਰ-ਕੀ ਜਾਰੀ ਕਰ ਦਿੱਤੀ ਜਾਂਦੀ ਹੈ, ਪਰ ਇਸ ਵਾਰ ਹੋ ਰਹੀ ਦੇਰੀ ਕਾਰਨ ਉਮੀਦਵਾਰਾਂ ਦੀ ਚਿੰਤਾ ਵੱਧ ਗਈ ਹੈ। ਉਮੀਦਵਾਰ ਲਗਾਤਾਰ ਅਧਿਕਾਰਤ ਵੈੱਬਸਾਈਟ ‘ਤੇ ਅਪਡੇਟ ਚੈੱਕ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ, ਨੈਸ਼ਨਲ ਟੈਸਟਿੰਗ ਏਜੰਸੀ (NTA) ਜਲਦ ਹੀ ਪ੍ਰੋਵਿਜ਼ਨਲ ਆਂਸਰ-ਕੀ ਅਤੇ ਉਮੀਦਵਾਰਾਂ ਦੀ ਰਿਸਪਾਂਸ ਸ਼ੀਟ ਜਾਰੀ ਕਰ ਸਕਦੀ ਹੈ। ਹਾਲਾਂਕਿ, ਐਨਟੀਏ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ। ਅਜਿਹੇ ਵਿੱਚ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਿਰਫ਼ ਅਧਿਕਾਰਤ ਵੈੱਬਸਾਈਟ ‘ਤੇ ਹੀ ਭਰੋਸਾ ਕਰਨ ਅਤੇ ਉੱਥੇ ਨਿਯਮਿਤ ਤੌਰ ‘ਤੇ ਅਪਡੇਟ ਚੈੱਕ ਕਰਦੇ ਰਹਿਣ।

ਆਂਸਰ-ਕੀ ਨਾਲ ਲੱਗੇਗਾ ਪ੍ਰਦਰਸ਼ਨ ਦਾ ਅੰਦਾਜ਼ਾ

ਪ੍ਰੋਵਿਜ਼ਨਲ ਆਂਸਰ-ਕੀ ਜਾਰੀ ਹੋਣ ਤੋਂ ਬਾਅਦ ਉਮੀਦਵਾਰ ਆਪਣੇ ਜਵਾਬਾਂ ਦਾ ਮਿਲਾਨ ਕਰ ਸਕਣਗੇ ਅਤੇ ਇਹ ਜਾਣ ਸਕਣਗੇ ਕਿ ਪ੍ਰੀਖਿਆ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਕਿਹੋ ਜਿਹਾ ਰਿਹਾ। ਜੇਕਰ ਕਿਸੇ ਪ੍ਰਸ਼ਨ ਦੇ ਉੱਤਰ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਇਤਰਾਜ਼ ਹੋਵੇ, ਤਾਂ ਉਹ ਨਿਰਧਾਰਿਤ ਸਮਾਂ ਸੀਮਾ ਅੰਦਰ ਪ੍ਰਤੀ ਪ੍ਰਸ਼ਨ 200 ਰੁਪਏ ਫੀਸ ਦੇ ਕੇ ਆਨਲਾਈਨ ਇਤਰਾਜ਼ ਦਰਜ ਕਰਵਾ ਸਕਣਗੇ। ਮਾਹਿਰਾਂ ਵੱਲੋਂ ਜਾਂਚ ਤੋਂ ਬਾਅਦ ਫਾਈਨਲ ਆਂਸਰ-ਕੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ ‘ਤੇ ਨਤੀਜਾ ਤਿਆਰ ਕੀਤਾ ਜਾਵੇਗਾ।

ਇਸ ਤਰ੍ਹਾਂ ਡਾਊਨਲੋਡ ਕਰੋ UGC NET ਜੂਨ 2026 ਦੀ Answer Key

Answer Key ਜਾਰੀ ਹੋਣ ਤੋਂ ਬਾਅਦ ਉਮੀਦਵਾਰ ਸਭ ਤੋਂ ਪਹਿਲਾਂ NTA ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣ। ਉੱਥੇ “UGC NET June 2026 Answer Key/Challenge Link” ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਆਪਣਾ ਐਪਲੀਕੇਸ਼ਨ ਨੰਬਰ, ਪਾਸਵਰਡ ਜਾਂ ਜਨਮ ਮਿਤੀ ਅਤੇ ਸੁਰੱਖਿਆ ਪਿੰਨ ਦਰਜ ਕਰਕੇ ਲੌਗਇਨ ਕਰੋ। ਲੌਗਇਨ ਕਰਨ ਤੋਂ ਬਾਅਦ ਰਿਸਪਾਂਸ ਸ਼ੀਟ ਅਤੇ ਪ੍ਰੋਵਿਜ਼ਨਲ Answer Key ਸਕ੍ਰੀਨ ‘ਤੇ ਦਿਖਾਈ ਦੇਵੇਗੀ।

ਯੂਜੀਸੀ ਨੈੱਟ (UGC NET) ਜੂਨ 2026 ਦੀ ਪ੍ਰੀਖਿਆ 22, 23, 24, 25, 29 ਅਤੇ 30 ਜੂਨ 2026 ਨੂੰ ਕਰਵਾਈ ਗਈ ਸੀ। ਉੱਥੇ ਹੀ ਜਲੰਧਰ ਦੇ ਇੱਕ ਪ੍ਰੀਖਿਆ ਕੇਂਦਰ ‘ਤੇ ਪ੍ਰੀਖਿਆ ਰੱਦ ਹੋਣ ਕਾਰਨ ਉੱਥੋਂ ਦੇ ਉਮੀਦਵਾਰਾਂ ਲਈ 5 ਜੁਲਾਈ 2026 ਨੂੰ ਦੁਬਾਰਾ ਪ੍ਰੀਖਿਆ ਕਰਵਾਈ ਗਈ ਸੀ। ਹੁਣ ਸਾਰੇ ਉਮੀਦਵਾਰਾਂ ਦੀ ਨਜ਼ਰ Answer Key ਅਤੇ ਇਸ ਤੋਂ ਬਾਅਦ ਆਉਣ ਵਾਲੇ ਨਤੀਜੇ ‘ਤੇ ਟਿਕੀ ਹੋਈ ਹੈ।

Source:TV9Hindi.com

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...