AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

UPSC CSE Final Result 2025: UPSC ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਅਨੁਜ ਅਗਨੀਹੋਤਰੀ ਨੇ ਕੀਤਾ ਟਾਪ, 180 ਬਣਨਗੇ IAS

ਮੁੱਖ ਪ੍ਰੀਖਿਆ ਤੋਂ ਬਾਅਦ, 2,736 ਵਿਦਿਆਰਥੀਆਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ। UPSC ਦੀ ਇਸ ਅਹਿਮ ਪ੍ਰੀਖਿਆ ਲਈ ਇੰਟਰਵਿਊ 5 ਜਨਵਰੀ ਨੂੰ ਸ਼ੁਰੂ ਹੋਈ ਅਤੇ 27 ਫਰਵਰੀ ਤੱਕ ਜਾਰੀ ਰਹੀ। ਨਤੀਜੇ ਐਲਾਨੇ ਜਾਣ ਦੇ 15 ਦਿਨਾਂ ਦੇ ਅੰਦਰ ਅੰਕ UPSC ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ।

UPSC CSE Final Result 2025: UPSC ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਅਨੁਜ ਅਗਨੀਹੋਤਰੀ ਨੇ ਕੀਤਾ ਟਾਪ, 180 ਬਣਨਗੇ IAS
tv9-punjabi
| Updated On: 06 Mar 2026 15:39 PM IST

UPSC CSE Final Result 2025 Declared: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸ਼ੁੱਕਰਵਾਰ ਨੂੰ UPSC ਸਿਵਲ ਸੇਵਾਵਾਂ 2025 ਦੇ ਅੰਤਿਮ ਨਤੀਜੇ ਜਾਰੀ ਕੀਤੇ। ਅਨੁਜ ਅਗਨੀਹੋਤਰੀ ਨੇ ਇਸ ਵੱਕਾਰੀ ਪ੍ਰੀਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅਨੁਜ ਤੋਂ ਬਾਅਦ, ਰਾਜੇਸ਼ਵਰੀ ਸੁਵੇ ਐਮ ਅਤੇ ਅਕਾਂਸ਼ ਢੁੱਲ ਨੇ ਚੋਟੀ ਦੇ ਤਿੰਨ ਸਥਾਨ ਵਿੱਚ ਥਾਂ ਬਣਾਈ। ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਲਈ 180 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।

ਅਨੁਜ, ਰਾਜੇਸ਼ਵਰੀ ਅਤੇ ਆਕਾਂਸ਼ ਤੋਂ ਇਲਾਵਾ, ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਚੋਟੀ ਦੇ 10 ਉਮੀਦਵਾਰਾਂ ਵਿੱਚ ਰਾਘਵ ਝੁਨਝੁਨਵਾਲਾ, ਈਸ਼ਾਨ ਭਟਨਾਗਰ, ਜੀਨੀਆ ਅਰੋੜਾ, ਏ.ਆਰ. ਰਾਜਾ ਮੁਹੰਮਦੀਨ, ਪਕਸ਼ਾਲ ਸਕੱਤਰ, ਆਸਥਾ ਜੈਨ ਅਤੇ ਉੱਜਵਲ ਪ੍ਰਿਯਾਂਕ ਸ਼ਾਮਲ ਹਨ।

ਨਤੀਜੇ ਜਾਰੀ ਕਰਨ ਤੋਂ ਬਾਅਦ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਕਿਹਾ ਕਿ ਕੁੱਲ 958 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਕੇਂਦਰੀ ਸਿਵਲ ਸੇਵਾਵਾਂ ਵਿੱਚ ਨਿਯੁਕਤੀ ਲਈ ਸਿਫਾਰਸ਼ ਕੀਤੀ ਗਈ ਹੈ।

ਯੂਪੀਐਸਸੀ ਸਾਲਾਨਾ ਸਿਵਲ ਸੇਵਾਵਾਂ ਪ੍ਰੀਖਿਆ ਤਿੰਨ ਪੜਾਵਾਂ ਵਿੱਚ ਕਰਵਾਉਂਦਾ ਹੈ: ਪ੍ਰੀਲਿਮ, ਮੇਨਜ਼ ਅਤੇ ਇੰਟਰਵਿਊ। ਇੱਕ ਸਾਲ ਦੀ ਪ੍ਰਕਿਰਿਆ ਤੋਂ ਬਾਅਦ, ਅਧਿਕਾਰੀਆਂ ਨੂੰ ਆਈਏਐਸ, ਆਈਐਫਐਸ ਅਤੇ ਆਈਪੀਐਸ ਸਮੇਤ ਵੱਖ-ਵੱਖ ਸੇਵਾਵਾਂ ਲਈ ਚੁਣਿਆ ਜਾਂਦਾ ਹੈ। ਕਮਿਸ਼ਨ ਨੇ ਦੱਸਿਆ ਕਿ 348 ਰਿਕਮੇਂਡੇਡ ਕੈਂਡੀਡੇਟ ਦੀ ਉਮੀਦਵਾਰੀ ਪ੍ਰੋਵੀਜ਼ਨਲ ਰੱਖੀ ਗਈ ਹੈ।

ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਟਾਪ- 20 ਵਿੱਚ ਆਏ ਉਮੀਦਵਾਰ

25 ਮਈ ਨੂੰ ਹੋਈ ਸੀ ਸ਼ੁਰੂਆਤੀ ਪ੍ਰੀਖਿਆ

ਸਿਵਲ ਸੇਵਾਵਾਂ ਲਈ ਸ਼ੁਰੂਆਤੀ ਪ੍ਰੀਖਿਆ ਪਿਛਲੇ ਸਾਲ 25 ਮਈ ਨੂੰ ਹੋਈ ਸੀ। ਮੁੱਖ ਪ੍ਰੀਖਿਆ 22 ਅਗਸਤ ਤੋਂ 31 ਅਗਸਤ, 2025 ਤੱਕ ਆਯੋਜਿਤ ਕੀਤੀ ਗਈ ਸੀ। ਪ੍ਰੀਖਿਆ ਦਾ ਆਖਰੀ ਦੌਰ, ਭਾਵ, ਪਰਸੈਨਿਲਟੀ ਟੈਸਟ ਜਾਂ ਇੰਟਰਵਿਊ, 27 ਫਰਵਰੀ, 2026 ਨੂੰ ਸਮਾਪਤ ਹੋਇਆ।

ਮੁੱਖ ਪ੍ਰੀਖਿਆ ਤੋਂ ਬਾਅਦ, 2,736 ਵਿਦਿਆਰਥੀਆਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ। UPSC ਦੀ ਇਸ ਇਸ ਅਹਿਮ ਪ੍ਰੀਖਿਆ ਲਈ ਇੰਟਰਵਿਊ 5 ਜਨਵਰੀ ਨੂੰ ਸ਼ੁਰੂ ਹੋਏ ਅਤੇ 27 ਫਰਵਰੀ ਤੱਕ ਜਾਰੀ ਰਹੇ। ਨਤੀਜੇ ਜਾਰੀ ਹੋਣ ਦੇ 15 ਦਿਨਾਂ ਦੇ ਅੰਦਰ ਅੰਕ UPSC ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ।

180 IAS तो 150 ਬਣਨਗੇ IPS

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਜਾਰੀ ਜਾਣਕਾਰੀ ਅਨੁਸਾਰ, 958 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ। ਯੋਗਤਾ ਪੂਰੀ ਕਰਨ ਵਾਲਿਆਂ ਵਿੱਚੋਂ, 180 ਭਾਰਤੀ ਪ੍ਰਸ਼ਾਸਨਿਕ ਸੇਵਾ (IAS), 55 ਭਾਰਤੀ ਵਿਦੇਸ਼ ਸੇਵਾ (IFS) ਵਿੱਚ ਸ਼ਾਮਲ ਹੋਣਗੇ, ਅਤੇ 150 ਭਾਰਤੀ ਪੁਲਿਸ ਸੇਵਾ (IPS) ਵਿੱਚ ਸ਼ਾਮਲ ਹੋਣਗੇ। 180 ਆਈਏਐਸ ਅਸਾਮੀਆਂ ਵਿੱਚੋਂ, 74 ਗੈਰ-ਰਾਖਵੇਂ ਵਰਗ ਲਈ ਰਾਖਵੇਂ ਹਨ, ਜਦੋਂ ਕਿ 28 ਅਨੁਸੂਚਿਤ ਜਾਤੀਆਂ ਲਈ, 13 ਅਨੁਸੂਚਿਤ ਜਨਜਾਤੀਆਂ ਲਈ, 47 ਓਬੀਸੀ ਲਈ, ਅਤੇ 18 ਈਡਬਲਯੂਐਸ ਸ਼੍ਰੇਣੀ ਲਈ ਰਾਖਵੇਂ ਹਨ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...