ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਲਈ ਘਟੀਆ ਬਹਾਨੇ ਬਣਾ ਰਿਹਾ ਅਮਰੀਕਾ

ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਆਬਾਦੀ ਸਭ ਤੋਂ ਵੱਧ ਹੈ, ਪਰ ਵੀਜ਼ਾ ਰੱਦ ਕਰਨ ਅਤੇ SEVIS ਰਿਕਾਰਡ ਬੰਦ ਹੋਣ ਦੇ ਮਾਮਲਿਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਗੰਭੀਰ ਮੁਸੀਬਤ ਵਿੱਚ ਪਾ ਦਿੱਤਾ ਹੈ। ਇੱਕ ਰਿਪੋਰਟ ਦੇ ਮੁਤਾਬਕ, ਕੁੱਲ ਮਾਮਲਿਆਂ ਵਿੱਚੋਂ ਲਗਭਗ 50% ਭਾਰਤੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਦੇ ਹਨ, ਖਾਸ ਕਰਕੇ ਉਹ ਜੋ OPT ਪ੍ਰੋਗਰਾਮ ਅਧੀਨ ਕੰਮ ਕਰ ਰਹੇ ਸਨ। ਛੋਟੇ-ਮੋਟੇ ਪੁਲਿਸ ਮਾਮਲਿਆਂ ਦੇ ਆਧਾਰ 'ਤੇ ਵੀਜ਼ਾ ਰੱਦ ਕਰਨਾ ਵਿਦਿਆਰਥੀਆਂ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਲਈ ਘਟੀਆ ਬਹਾਨੇ ਬਣਾ ਰਿਹਾ ਅਮਰੀਕਾ
Follow Us
tv9-punjabi
| Updated On: 20 Apr 2025 17:38 PM

ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਇਨ੍ਹੀਂ ਦਿਨੀਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਦੀ ਇੱਕ ਨਵੀਂ ਰਿਪੋਰਟ ਦੇ ਮੁਤਾਬਕ, ਵੀਜ਼ਾ ਰੱਦ ਕਰਨ ਅਤੇ ਵਿਦਿਆਰਥੀ ਰਿਕਾਰਡ ਬੰਦ ਕਰਨ ਦੇ ਜ਼ਿਆਦਾਤਰ ਮਾਮਲੇ ਭਾਰਤ ਨਾਲ ਸਬੰਧਤ ਹਨ। ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੁੱਲ 327 ਮਾਮਲਿਆਂ ਵਿੱਚੋਂ, ਲਗਭਗ ਅੱਧੇ ਵਿਦਿਆਰਥੀ ਭਾਰਤ ਤੋਂ ਹਨ। ਖਾਸ ਗੱਲ ਇਹ ਹੈ ਕਿ ਅਮਰੀਕਾ ਇਨ੍ਹਾਂ ਵੀਜ਼ਿਆਂ ਨੂੰ ਰੱਦ ਕਰਨ ਲਈ ਸਸਤੇ ਬਹਾਨੇ ਬਣਾ ਰਿਹਾ ਹੈ।

AILA ਦੀ ਰਿਪੋਰਟ ਦੇ ਅਨੁਸਾਰ ਵੀਜ਼ਾ ਰੱਦ ਕਰਨ ਦੀ ਸਮੱਸਿਆ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਭਾਰਤੀ ਵਿਦਿਆਰਥੀ ਹੋ ਰਹੇ ਹਨ। ਇਸ ਵੇਲੇ, ਭਾਰਤ ਦੇ ਜ਼ਿਆਦਾਤਰ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਵਿੱਚ ਹਨ। 2023-24 ਦੇ ਅਕਾਦਮਿਕ ਸਾਲ ਵਿੱਚ ਕੁੱਲ 3.32 ਲੱਖ ਭਾਰਤੀ ਵਿਦਿਆਰਥੀ ਅਮਰੀਕਾ ਵਿੱਚ ਪੜ੍ਹ ਰਹੇ ਹਨ। ਇਨ੍ਹਾਂ ਵਿੱਚੋਂ, ਲਗਭਗ 97 ਹਜ਼ਾਰ ਵਿਦਿਆਰਥੀ ਓਪੀਟੀ ਪ੍ਰੋਗਰਾਮ ਦਾ ਹਿੱਸਾ ਹਨ, ਜੋ ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੁਝ ਸਮੇਂ ਲਈ ਅਮਰੀਕਾ ਵਿੱਚ ਕੰਮ ਕਰਨ ਦੀ ਆਗਿਆ ਦਿੰਦਾ ਹੈ।

ਓਪੀਟੀ ਪ੍ਰੋਗਰਾਮ ਦੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ

ਰਿਪੋਰਟ ਦੇ ਮੁਤਾਬਕ, ਜਿਨ੍ਹਾਂ SEVIS ਰਿਕਾਰਡ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਵਿਦਿਆਰਥੀ ਉਹ ਤੁਰੰਤ ਆਪਣੀਆਂ ਨੌਕਰੀਆਂ ਜਾਰੀ ਨਹੀਂ ਰੱਖ ਸਕਦੇ। ਖਾਸ ਕਰਕੇ ਜਿਹੜੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਆਪਣੀ ਸਥਿਤੀ ਨੂੰ ਆਮ ਵਾਂਗ ਲਿਆਉਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ। ਇਸ ਕਾਰਨ, ਬਹੁਤ ਸਾਰੇ ਵਿਦਿਆਰਥੀਆਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ਅਤੇ ਉਹ ਕਾਨੂੰਨੀ ਮੁਸੀਬਤ ਵਿੱਚ ਵੀ ਫਸ ਗਏ ਹਨ।

ਛੋਟੇ ਮਾਮਲਿਆਂ ਵਿੱਚ ਵੀਜ਼ਾ ਰਦ ਹੋਣਾ ਚਿੰਤਾ ਦਾ ਕਾਰਨ ਬਣਿਆ

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵੀਜ਼ਾ ਰੱਦ ਕਰਨ ਪਿੱਛੇ ਕੋਈ ਵੱਡਾ ਅਪਰਾਧ ਜਾਂ ਗੰਭੀਰ ਕਾਰਨ ਨਹੀਂ ਸੀ। ਬਹੁਤ ਸਾਰੇ ਮਾਮਲਿਆਂ ਵਿੱਚ, ਵਿਦਿਆਰਥੀਆਂ ਨੂੰ ਸਿਰਫ਼ ਪਾਰਕਿੰਗ ਜੁਰਮਾਨੇ ਜਾਂ ਛੋਟੇ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਰਗੀਆਂ ਚੀਜ਼ਾਂ ਲਈ ਨਿਸ਼ਾਨਾ ਬਣਾਇਆ ਜਾਂਦਾ ਸੀ। ਜ਼ਿਆਦਾਤਰ ਮਾਮਲਿਆਂ ਵਿੱਚ, ਵਿਦਿਆਰਥੀਆਂ ਵਿਰੁੱਧ ਕੋਈ ਦੋਸ਼ ਸਾਬਤ ਨਹੀਂ ਹੋਏ ਅਤੇ ਮਾਮਲੇ ਆਪਣੇ ਆਪ ਖਤਮ ਹੋ ਗਏ। ਸਿਰਫ਼ ਦੋ ਮਾਮਲੇ ਅਜਿਹੇ ਮਿਲੇ ਜੋ ਰਾਜਨੀਤਿਕ ਗਤੀਵਿਧੀਆਂ ਨਾਲ ਸਬੰਧਤ ਸਨ।

ਟੈਕਸਾਸ ਵਿੱਚ 118 ਵਿਦਿਆਰਥੀਆਂ ਲਈ ਵੱਡਾ ਝਟਕਾ

ਪਿਛਲੇ ਹਫ਼ਤੇ, ਅਮਰੀਕਾ ਦੇ ਟੈਕਸਾਸ ਰਾਜ ਵਿੱਚ 118 ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ । ਇਸਦਾ ਸਿੱਧਾ ਅਸਰ ਉਨ੍ਹਾਂ ਦੀ ਕਾਨੂੰਨੀ ਸਥਿਤੀ ‘ਤੇ ਪਿਆ ਹੈ। SEVIS ਤੋਂ ਹਟਾਏ ਜਾਣ ਤੋਂ ਬਾਅਦ, ਵਿਦਿਆਰਥੀ ਅਮਰੀਕਾ ਵਿੱਚ ਨਹੀਂ ਰਹਿ ਸਕਦੇ ਜਾਂ ਕੰਮ ਨਹੀਂ ਕਰ ਸਕਦੇ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰ ਵੀ ਪ੍ਰਭਾਵਿਤ ਹੁੰਦੇ ਹਨ।

ਵਿਦਿਆਰਥੀਆਂ ਲਈ ਸਥਿਤੀ ਬਹੁਤ ਮਾੜੀ

ਇਸ ਸਾਰੀ ਸਥਿਤੀ ਨੇ ਭਾਰਤੀ ਵਿਦਿਆਰਥੀਆਂ ਨੂੰ ਬਹੁਤ ਚਿੰਤਾ ਵਿੱਚ ਪਾ ਦਿੱਤਾ ਹੈ। ਉਹ ਪੜ੍ਹਾਈ ਅਤੇ ਨੌਕਰੀ ਵਿਚਕਾਰ ਫਸੇ ਹੋਏ ਹਨ ਅਤੇ ਨਹੀਂ ਜਾਣਦੇ ਕਿ ਅੱਗੇ ਕੀ ਹੋਵੇਗਾ। ਭਾਰਤ ਸਰਕਾਰ ਅਤੇ ਅਮਰੀਕੀ ਅਧਿਕਾਰੀਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹੇ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਪਰੇਸ਼ਾਨ ਨਾ ਕੀਤਾ ਜਾਵੇ।

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...