AAP MLA ਦੇ ਪਿੰਡ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਕਾਬੂ, US ਨਾਲ ਲਿੰਕ
, Khalistani slogans case: ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ ਉਰਫ਼ ਟਾਂਡੀ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਹੀ ਜ਼ਿਲ੍ਹਾ ਸੰਗਰੂਰ ਦੇ ਮਹਿਲ ਖੁਰਦ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰੀਕਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠੀਕਰੀਵਾਲ ਨੇ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਕੰਮ ਕਰਵਾਇਆ ਸੀ।
ਬਰਨਾਲਾ ਪੁਲਿਸ ਨੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਅੱਜ ਯਾਨੀ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।
ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ ਉਰਫ਼ ਟਾਂਡੀ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਹੀ ਜ਼ਿਲ੍ਹਾ ਸੰਗਰੂਰ ਦੇ ਮਹਿਲ ਖੁਰਦ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰੀਕਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠੀਕਰੀਵਾਲ ਨੇ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਕੰਮ ਕਰਵਾਇਆ ਸੀ।
ਪੰਜ ਮੋਬਾਈਲ ਬਰਾਮਦ
ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ, ਤਿੰਨ ਸਪਰੇਅ ਕੈਨ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਿਹੰਗ ਦੇ ਦੋ ਜੋੜੇ ਕੱਪੜੇ ਵੀ ਮਿਲੇ ਹਨ। ਇਹ ਘਟਨਾ 14-15 ਅਗਸਤ ਦੀ ਰਾਤ ਨੂੰ ਵਾਪਰੀ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਵੀਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।


