ਅੰਮ੍ਰਿਤਸਰ ‘ਚ 35 ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ, ਤਸਕਰਾਂ ਦੇ ਪਾਕਿਸਤਾਨ ਨਾਲ ਆਏ ਸਾਹਮਣੇ ਲਿੰਕ

Updated On: 

05 Dec 2024 16:08 PM

Amritsar Smuggler Arrest: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

ਅੰਮ੍ਰਿਤਸਰ ਚ 35 ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ, ਤਸਕਰਾਂ ਦੇ ਪਾਕਿਸਤਾਨ ਨਾਲ ਆਏ ਸਾਹਮਣੇ ਲਿੰਕ
Follow Us On

Amritsar Smuggler Arrest: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਇਸ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਵੀ ਵੰਡਿਆ ਜਾਣਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਆਈ ਸੀ।

Exit mobile version