ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫ਼ਤਾਰ, 15 ਦਿਨ ਦੀ ਕਾਰਵਾਈ ਤੋਂ ਬਾਅਦ ਪੁਲਿਸ ਨੂੰ ਵੱਡੀ ਕਾਮਯਾਬੀ – Punjabi News

ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫ਼ਤਾਰ, 15 ਦਿਨ ਦੀ ਕਾਰਵਾਈ ਤੋਂ ਬਾਅਦ ਪੁਲਿਸ ਨੂੰ ਵੱਡੀ ਕਾਮਯਾਬੀ

Updated On: 

30 Jun 2024 20:23 PM

Lakhbir Landa: ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਸਾਰੇ ਦੋਸ਼ੀ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਫਿਰੌਤੀ, ਫਿਰੌਤੀ ਆਦਿ ਵਰਗੇ ਕਈ ਘਿਨਾਉਣੇ ਅਪਰਾਧ ਕਰਦੇ ਹਨ। ਇੱਥੋਂ ਤੱਕ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫ਼ਤਾਰ, 15 ਦਿਨ ਦੀ ਕਾਰਵਾਈ ਤੋਂ ਬਾਅਦ ਪੁਲਿਸ ਨੂੰ ਵੱਡੀ ਕਾਮਯਾਬੀ

ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫ਼ਤਾਰ,

Follow Us On

Lakhbir Landa: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ 5 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਦੋਂਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ‘ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ 15 ਦਿਨਾਂ ਦੀ ਕਾਰਵਾਈ ਦੌਰਾਨ ਕੈਨੇਡਾ ‘ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ 5 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਸਾਰੇ ਦੋਸ਼ੀ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਫਿਰੌਤੀ, ਫਿਰੌਤੀ ਆਦਿ ਵਰਗੇ ਕਈ ਘਿਨਾਉਣੇ ਅਪਰਾਧ ਕਰਦੇ ਹਨ। ਇੱਥੋਂ ਤੱਕ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਜਲੰਧਰ ਕਮਿਸ਼ਨਰ ਦਰ ਪੁਲਿਸ ਨੇ ਮੁਲਜ਼ਮਾਂ ਕੋਲੋਂ ਪੰਜ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।

ਪੁਲਿਸ ਲਗਾਤਾਰ ਕਰ ਰਹੀ ਕਾਰਵਾਈਆਂ

ਫਿਲਹਾਲ ਪੁਲਿਸ ਨੇ ਇਸ ਨੂੰ ਲੈ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਨੂੰ ਲੈ ਕੇ ਪੁਲਿਸ ਜਲਦ ਹੀ ਸੂਚਨਾ ਪ੍ਰੈਸਕਾਨਫਰੰਸ ਕਰੇਗੀ ਅਤੇ ਇਸ ਬਾਰੇ ਵਧੇਰੇ ਜਾਣਕਾਰੀ ਦਿੱਤੀ ਜਾਵੇਗੀ। ਬੀਤੇ ਦਿਨ ਵੀ ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਸੀ। ਇਸ ਦੌਰਾਨ ਪੁਲਿਸ ਨੇ 5 ਅੰਤਰਰਾਜੀ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋ ਪੁਲਿਸ ਨੇ ਹੱਥਿਆਰ ਵੀ ਪ੍ਰਾਪਤ ਕੀਤੇ ਸਨ।

Exit mobile version