Sucide Case: ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; ਇੱਕ ਦੀ ਹਾਲਤ ਗੰਭੀਰ

Updated On: 

02 Aug 2023 15:54 PM

Sucide Case in Phagwara: ਫਗਵਾੜਾ ਦੇ ਪਰਿਵਾਰ ਦੇ 5 ਮੈਂਬਰਾਂ ਨੇ ਜਹਰੀਲੀ ਵਸਤੂ ਨਿਗਲ ਲਈ ਹੈ। ਇਹ ਪੀੜਿਤ ਪਰਿਵਾਰ ਸੰਗਤਪੁਰਾ ਪਿੰਡ ਦਾ ਰਹਿਣ ਵਾਲਾ ਹੈ। ਸੂਤਰਾਂ ਮੁਤਾਬਕ ਕਬੂਤਰਬਾਜ਼ੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।

Sucide Case: ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; ਇੱਕ ਦੀ ਹਾਲਤ ਗੰਭੀਰ
Follow Us On

ਜਲੰਧਰ ਨਿਊਜ਼। ਫਗਵਾੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਸੰਦਿਗਧ ਸਥਿਤੀਆਂ ਵਿੱਚ ਪਰਿਵਾਰ ਦੇ 5 ਮੈਂਬਰਾਂ ਨੇ ਜਹਰੀਲੀ ਵਸਤੂ ਨਿਗਲ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਪੀੜਿਤ ਪਰਿਵਾਰ ਸੰਗਤਪੁਰਾ ਪਿੰਡ ਦਾ ਰਹਿਣ ਵਾਲਾ ਹੈ। ਪੀੜਿਤ ਪਰਿਵਾਰ ਟਰੈਵਲ ਏਜੰਟ ਦਾ ਕੰਮ ਕਰਦਾ ਹੈ। ਇਸ ਘਟਨਾ ਵਿੱਚ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੇਰ ਰਾਤ ਉਨ੍ਹਾਂ ਦੇ ਘਰ ਪੁਲਿਸ ਆਈ ਸੀ। ਇਸ ਕੇਸ ਦੇ ਬਾਅਦ ਉਨ੍ਹਾਂ ਦੇ ਪਿਤਾ ਨੇ ਸਾਰੀਆਂ ਨੂੰ ਜਹਰੀਲੀ ਵਸਤੂ ਦਿੱਤੀ ਹੈ।

ਸੂਤਰਾਂ ਮੁਤਾਬਕ ਇਹ ਕਬੂਤਰਬਾਜ਼ੀ ਦਾ ਮਾਮਲਾ ਹੈ। ਪੀੜਤਾਂ ਦੀ ਪਛਾਣ 41 ਸਾਲਾ ਹਰਦੀਪ ਸਿੰਘ, 38 ਸਾਲਾ ਰੁਚੀ, 77 ਸਾਲਾ ਕੁਲਦੀਪ ਕੌਰ, 13 ਸਾਲਾ ਰੁਹਾਨੀ ਅਤੇ 9 ਸਾਲਾ ਇਹਰਾਨ ਵਜੋਂ ਹੋਈ ਹੈ।

ਫਗਵਾੜਾ ਤੋਂ ਜਲੰਧਰ ਰੈਫਰ ਕੀਤਾ

ਪਿੰਡ ਦੇ ਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਸਵੇਰੇ 7 ਵਜੇ ਪਤਾ ਲੱਗਾ ਤੇ ਹੁਣ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ। ਇਸ ਘਟਨਾ ਵਿੱਚ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇੱਕੋਂ ਪਰਿਵਾਰ ਨੇ ਨਿਗਲੀ ਜ਼ਹਿਰੀਲੀ ਚੀਜ਼- ਡਾਕਟਰ

ਇਸ ਸਬੰਧੀ ਸਿਵਲ ਹਸਪਤਾਲ ਦੇ ਡਾ. ਨਰੇਸ਼ ਕੁਦਰਾ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਇੱਕੋ ਪਰਿਵਾਰ ਦੇ 5 ਮੈਂਬਰ ਜਿਨ੍ਹਾਂ ਨੇ ਐਰੋਫੋਰਸ ਨਾਮ ਦੀ ਦਵਾਈ ਪੀ ਲਈ ਸੀ, ਜਿਨ੍ਹਾਂ ‘ਚੋਂ ਘਰ ਦੇ ਮੁਖੀ ਦੀ ਹਾਲਤ ਜ਼ਿਆਦਾ ਸੀ। ਫਿਲਹਾਲ ਉਨ੍ਹਾਂ ਨੂੰ ਫਗਵਾੜਾ ਤੋਂ ਸਿਵਲ ਹਸਪਤਾਲ ਜਲੰਧਰ ਰੈਫਰ ਕੀਤਾ ਜਾ ਰਿਹਾ ਹੈ।

ਕੋਈ ਵੀ ਮੈਂਬਰ ਬਿਆਨ ਦੇਣ ਦੀ ਸਥਿਤੀ ‘ਚ ਨਹੀਂ

ਦੂਜੇ ਪਾਸੇ ਮਾਮਲੇ ਦੀ ਜਾਂਚ ਲਈ ਪਹੁੰਚੇ ਥਾਣਾ ਰਾਵਲਪਿੰਡੀ ਦੇ ਸਬ-ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਫਗਵਾੜਾ ਦੇ ਪਿੰਡ ਸੰਗਤਪੁਰਾ ਦੇ ਰਹਿਣ ਵਾਲੇ ਇੱਕੋਂ ਪਰਿਵਾਰ ਦੇ 5 ਮੈਂਬਰਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਇੱਥੋਂ ਰੈਫਰ ਕਰ ਦਿੱਤਾ ਗਿਆ ਹੈ। ਫਗਵਾੜਾ ਤੋਂ ਜਲੰਧਰ ਲੈ ਗਏ ਹਨ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਫਿਲਹਾਲ ਪਰਿਵਾਰ ਦਾ ਕੋਈ ਵੀ ਮੈਂਬਰ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ। ਉਨ੍ਹਾਂ ਵੱਲੋਂ ਜਿਵੇਂ ਹੀ ਕੋਈ ਬਿਆਨ ਆਵੇਗਾ, ਉਸ ਬਿਆਨ ਦੇ ਆਧਾਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version