ਤਰਨਤਾਰਨ ਨਿਊਜ: ਤਰਨਤਾਰਨ ਦੀ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ (Goindwal Jail) ਇੱਕ ਵਾਰ ਮੁੱੜ ਤੋਂ ਵਿਵਾਦਾਂ ਚ ਹੈ। ਤਾਜਾ ਮਾਮਲੇ ਦੀ ਗੱਲ ਕਰੀਏ ਤਾਂ ਇਸ ਵਾਰ ਇਸ ਜੋਲ੍ਹ ਚੋਂ ਮੋਬਾਇਲ ਫੋਨ, ਐਕਸਸਰੀਜ ਦੇ ਨਾਲ-ਨਾਲ ਵੱਡੀ ਗਿਣਤੀ ਚ ਨਸ਼ਾ ਵੀ ਬਰਾਮਦ ਹੋਇਆ ਹੈ। ਇਨ੍ਹਾਂ ਚੀਜਾਂ ਦੀ ਬਰਾਮਦਗੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਇਕ ਵਾਰ ਮੁੜ ਤੋਂ ਸਵਾਲਾਂ ਚ ਆ ਗਿਆ ਹੈ।
ਜਾਣਕਾਰੀ ਮੁਤਾਬਕ, ਜੇਲ੍ਹ ਮੁਲਾਜਮਾਂ ਨੂੰ ਰੁਟੀਨ ਜਾਂਚ ਦੌਰਾਨ 6
ਮੋਬਾਈਲ ਫ਼ੋਨ, ਇੱਕ ਏਅਰ ਫ਼ੋਨ, ਇੱਕ ਡਾਟਾ ਕੇਬਲ, 200 ਗ੍ਰਾਮ ਅਫ਼ੀਮ, 1190 ਨਸ਼ੀਲੀਆਂ ਗੋਲੀਆਂ, ਦੋ ਸਿਗਰਟਾਂ ਦੇ ਡੱਬੇ ਅਤੇ 120 ਤੰਬਾਕੂ ਦੀਆਂ ਬੋਰੀਆਂ ਬਰਾਮਦ ਹੋਈਆਂ ਹਨ। ਇਨ੍ਹੀ ਵੱਡੀ ਮਾਤਰਾ ਵਿੱਚ ਇਸ ਬਰਾਮਦਗੀ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਸੰਬੰਧਿਤ ਅਧਿਕਾਰੀਆਂ ਤੇ ਕਾਰਵਾਈ ਹੋ ਸਕਦੀ ਹੈ।
ਕੀ ਕਹਿਣਾ ਹੈ ਕਿ ਜੇਲ੍ਹ ਸੁਪਰਡੈਂਟ ਦਾ?
ਫਿਲਹਾਲ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਹਾਇਕ ਜੇਲ ਸੁਪਰਡੈਂਟ ਸੁਸ਼ੀਲ ਕੁਮਾਰ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਥੇ ਇਹ ਵੀ ਦੱਸਣਾ ਜ਼ਰੂਰੀ ਹੋਵੇਗਾ ਕਿ ਬੀਤੇ ਕੱਲ੍ਹ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਇੱਕ ਨਸ਼ੇੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਸ ਦੇ ਨਾਲ ਹੀ ਬੀਤੇ ਦਿਨ ਹੀ ਸਿੱਧੂਮੂਸੇ ਵਾਲਾ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਕੈਦੀ ਅਰਸ਼ਦ ਗੈਂਗਸਟਰ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ