AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SBS Nagar Fire: ਨਵਾਂਸ਼ਹਿਰ ‘ਚ ਅੱਗ ਲੱਗਣ ਨਾਲ 8 ਸਾਲਾ ਬੱਚੀ ਅਤੇ ਕਈ ਜਾਨਵਰ ਜਿੰਦਾ ਸੜੇ, 30 ਝੁੱਗੀਆਂ ਸੜ ਕੇ ਸੁਆਹ

Fire Got Lives: ਅੱਗ ਨੇ ਕੁੱਝ ਮਿੰਟਾਂ ਵਿੱਚ ਹੀ ਵਿਕਰਾਲ ਰੂਪ ਧਾਰਨ ਕਰ ਲਿਆ ਜਿਸ ਕਾਰਨ ਝੁੱਗੀਆਂ ਵਿੱਚੋਂ ਮੱਝਾਂ ਤੇ ਬੱਕਰੀਆਂ ਤੇ ਜ਼ਰੂਰੀ ਸਮਾਨ ਕੱਢਣ ਦਾ ਮੌਕਾ ਹੀ ਨਹੀਂ ਮਿਲਿਆ ।

SBS Nagar Fire: ਨਵਾਂਸ਼ਹਿਰ 'ਚ ਅੱਗ ਲੱਗਣ ਨਾਲ 8 ਸਾਲਾ ਬੱਚੀ ਅਤੇ ਕਈ ਜਾਨਵਰ ਜਿੰਦਾ ਸੜੇ, 30 ਝੁੱਗੀਆਂ ਸੜ ਕੇ ਸੁਆਹ
shailesh-kumar-shaheed-bhagat-singh-nagar
| Updated On: 13 Apr 2023 17:46 PM IST
Share
ਨਵਾਂਸ਼ਹਿਰ ਨਿਊਜ: ਨਵਾਂਸ਼ਹਿਰ ਦੇ ਕਸਬਾ ਰਾਹੋਂ ਤੋ 6 ਕਿਲੋਮੀਟਰ ਦੀ ਦੂਰੀ ‘ਤੇ ਪਿੰਡ ਭਾਰਟਾ ਕਲਾਂ ਦੀ ਪੰਚਾਇਤ ਦੀ ਜਮੀਨ ਵਿੱਚ ਲੱਗੀਆਂ ਪਰਵਾਸੀ ਮਜਦੂਰਾਂ ਦੀਆਂ ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ 8 ਸਾਲਾ ਬੱਚੀ ਸਮੇਤ 8 ਮੱਝਾਂ, 30 ਤੋਂ 35 ਬਕਰੀਆਂ ਦੀ ਵੀ ਸੜ ਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਵਿੱਚ ਜਾਨੀ ਨੁਕਸਾਨ ਦੇ ਨਾਲ ਹੀ ਲੱਖਾਂ ਰੁਪਏ ਨਗਦੀ, ਕੱਪੜੇ ਤੇ ਖਾਣ ਪੀਣ ਦਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ ਹੈ | ਜਾਣਕਾਰੀ ਅਨੁਸਾਰ ਇੱਥੇ 15 ਸਾਲ ਤੋਂ ਵੱਧ ਸਮੇਂ ਤੋਂ ਬੈਠੇ ਪਰਵਾਸੀ ਮਜ਼ਦੂਰਾਂ ਦੀਆਂ ਕਰੀਬ 30 ਤੋਂ 35 ਝੁੱਗੀਆਂ ਨੂੰ ਦੁਪਹਿਰ ਦੇ ਬਾਅਦ ਅਚਾਨਕ ਅੱਗ ਲੱਗ ਗਈ | ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਇਹਨਾਂ ਝੁੱਗੀਆਂ ਨੂੰ ਅੱਗ ਲੱਗੀ ਉਸ ਸਮੇਂ ਇਹਨ੍ਹਾਂ ਵਿਚ ਰਹਿਣ ਵਾਲੇ ਮਰਦ ਤੇ ਔਰਤਾਂ ਕਿਸਾਨਾਂ ਦੇ ਖੇਤਾਂ ਵਿੱਚ ਕੰਮ ਕਰਨ ਲਈ ਗਏ ਹੋਏ ਸਨ ਤੇ ਪਿੱਛੇ ਝੁੱਗੀਆਂ ਵਿੱਚ ਬੱਚੇ ਹੀ ਸਨ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸ ਅੱਗ ਵਿਚ ਸੋਨੂੰ ਰਿਸ਼ੀ ਦੇਵ ਦੀ 8 ਸਾਲਾ ਲੜਕੀ ਆਰਤੀ ਕੁਮਾਰੀ ਦੀ ਵੀ ਮੌਤ ਹੋ ਗਈ। ਹੋਰ ਹੋਏ ਨੁਕਸਾਨ ਵਿੱਚ ਮਨੋਜ ਕੁਮਾਰ ਦੀਆਂ 2 ਮੱਝਾਂ, ਲਾਲ ਚੰਦਰ ਦੀ 1 ਮੱਝ 4 ਬੱਕਰੀਆਂ, ਨਾਗਰ ਮੱਲ ਦਾ ਇੱਕ ਮੋਟਰ ਸਾਇਕਲ ਦੋ ਸੋਲਰ ਬੈਟਰੀਆਂ 4 ਬੱਕਰੀਆਂ ਦੇ ਨਾਲ-ਨਾਲ ਹੋਰ ਝੁੱਗੀ ਵਾਸੀਆਂ ਦੀਆਂ ਵੀ ਬਕਰੀਆਂ ਅਤੇ ਮੱਝਾਂ ਦੇ ਜਿੰਦਾ ਸੜ ਗਈਆਂ। ਨਾਲ ਹੀ ਹਜ਼ਾਰਾਂ ਰੁਪਏ ਦੀ ਨਗਦੀ ਵੀ ਸੜ ਕੇ ਸੁਆਹ ਹੋ ਗਈ। ਇਨ੍ਹਾਂ ਰੋਂਦੇ ਵਿਲਕਦੇ ਪਰਿਵਾਰਾਂ ਦਾ ਅਨਾਜ, ਖਾਣ ਪੀਂਣ ਦਾ ਸਮਾਨ, ਬਿਸਤਰੇ, ਪਹਿਨਣ ਵਾਲੇ ਕੱਪੜੇ ਤੇ ਗਹਿਣਿਆਂ ਆਦਿ ਦਾ ਕੋਈ ਜਾਇਜ਼ਾ ਨਹੀਂ ਲਿਆ ਜਾ ਸਕਿਆ | ਲੋਕਾਂ ਦਾ ਕਹਿਣਾ ਹੈ ਕਿ ਫਾਇਰ ਬ੍ਰੀਗੇਡ ਦੀ ਗੱਡੀ ਪੌਣਾਂ ਘੰਟਾ ਲੇਟ ਪਹੁੰਚੀ | ਹਾਲਾਂਕਿ ਬਾਅਦ ਵਿੱਚ ਤਿੰਨ ਗੱਡੀਆਂ ਅੱਗ ਬੁਝਾਉਂਣ ਵਿੱਚ ਲੱਗੀਆਂ ਰਹੀਆਂ | ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਰਹਿਣ ਖਾਣ ਪੀਣ ਅਤੇ ਆਰਥਿਕ ਮਦਦ ਦੀ ਮੰਗ ਕੀਤੀ ਹੈ | ਇਸ ਸੰਬੰਧੀ ਡੀਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਭਾਰਟਾ ਕਲਾਂ ਵਿਖੇ ਹੂਈ ਘਟਨਾ ਬਹੁਤ ਹੀ ਦੁਖਦਾਈ ਹੈ ਜਿਲਾ ਪ੍ਰਸ਼ਾਸਨ ਵਲੋ ਹਰ ਤਰ੍ਹਾਂ ਦਾ ਪੀੜਿਤ ਪਰਿਵਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਰਿਲੀਫ਼ ਫੰਡ ਤੋ ਪੀੜਿਤ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...