ਬਠਿੰਡਾ ‘ਚ ਮਾਲ ਰੋਡ ਵਪਾਰ ਐਸੋਸੀਏਸ਼ਨ ਪ੍ਰਧਾਨ ਦੀ ਗੋਲੀ ਮਾਰਕੇ ਹੱਤਿਆ, ਸੁਖਬੀਰ ਬੋਲੇ-ਬਦਮਾਸ਼ਾਂ ਦੇ ਹੋਸਲੇ ਬੁਲੰਦ, ‘ਆਪ’ ਸਰਕਾਰ ‘ਚ ਹੋ ਰਹੇ ਵੱਡੇ ਅਪਰਾਧ

Updated On: 

28 Oct 2023 23:50 PM IST

ਪੰਜਾਬ ਸਰਕਾਰ ਕਹਿ ਰਹੀ ਹੈ ਸੂਬੇ ਵਿੱਚ ਕ੍ਰਾਈਮ ਖਤਮ ਹੋ ਗਿਆ ਪਰ ਇਸਦੇ ਬਾਵਜੂਦ ਵੀ ਪ੍ਰਦੇਸ਼ ਵਿੱਚ ਲੋਕਾਂ ਦੀ ਸਰੇਆਮ ਗੋਲੀ ਮਾਰਕੇ ਹੱਤਿਆ ਕੀਤੀ ਜਾ ਰਹੀ ਹੈ। ਤੇ ਹੁਣ ਇਸ ਤਰ੍ਹਾਂ ਦੀ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਰੈਸਟੋਰੈਂਟ ਦੇ ਮਾਲਿਕ ਦੀ ਬਾਈਕ 'ਤੇ ਆਏ ਕੁੱਝ ਬਦਮਾਸ਼ਾਂ ਨੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ। ਫਾਈਰਿੰਗ ਦਾ ਪਤਾ ਚੱਲਦੇ ਹੀ ਵਪਾਰੀ ਗੁੱਸੇ ਵਿੱਚ ਆ ਗਏ ਤੇ ਉਨ੍ਹਾਂ ਨੇ ਜਾਮ ਲਗਾ ਦਿੱਤਾ। ਉੱਧਰ ਪੁਲਿਸ ਨੇ ਮੌਕੇ ਤੇ ਪਹੁੰਚਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ ਚ ਮਾਲ ਰੋਡ ਵਪਾਰ ਐਸੋਸੀਏਸ਼ਨ ਪ੍ਰਧਾਨ ਦੀ ਗੋਲੀ ਮਾਰਕੇ ਹੱਤਿਆ, ਸੁਖਬੀਰ ਬੋਲੇ-ਬਦਮਾਸ਼ਾਂ ਦੇ ਹੋਸਲੇ ਬੁਲੰਦ, ਆਪ ਸਰਕਾਰ ਚ ਹੋ ਰਹੇ ਵੱਡੇ ਅਪਰਾਧ
Follow Us On

ਪੰਜਾਬ ਨਿਊਜ। ਬਠਿੰਡਾ ਦੇ ਮਾਲ ਰੋਡ ‘ਤੇ ਇੱਕ ਰੈਸਟੋਰੈਂਟ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ (Killed by shooting) ਕਰ ਦਿੱਤੀ ਗਈ। ਬਾਈਕ ‘ਤੇ ਆਏ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ। ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੁਕਾਨ ਦੇ ਬਾਹਰ ਕੁਰਸੀ ਤੇ ਬੈਠਾ ਸੀ। ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜੌਹਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।

ਗੋਲੀਬਾਰੀ ਦਾ ਪਤਾ ਲੱਗਦਿਆਂ ਹੀ ਬਠਿੰਡਾ (Bathinda) ਦੇ ਵਪਾਰੀਆਂ ਵਿੱਚ ਗੁੱਸਾ ਭਰ ਗਿਆ। ਉਨ੍ਹਾਂ ਨੇ ਮਾਲ ਰੋਡ ਜਾਮ ਕਰ ਦਿੱਤਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਧਿਕਾਰੀ ਕਾਹਲੀ ਨਾਲ ਮੌਕੇ ਤੇ ਪਹੁੰਚ ਗਏ।

ਕਾਰੋਬਾਰੀ ਦੀ ਮੌਤ ਕਾਰਨ ਵਪਾਰੀਆਂ ‘ਚ ਰੋਸ

ਬਾਅਦ ‘ਚ ਸਥਾਨਕ ਲੋਕਾਂ ਨੇ ਜ਼ਖਮੀ ਹਰਜਿੰਦਰ ਮੇਲਾ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਪੁਲਿਸ ਜਾਂ ਹਰਜਿੰਦਰ ਮੇਲਾ ਦੇ ਪਰਿਵਾਰਕ ਮੈਂਬਰਾਂ ਵਲੋਂ ਘਟਨਾ ਦੇ ਮੁੱਖ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ | ਘਟਨਾ ਤੋਂ ਬਾਅਦ ਐੱਸਪੀ ਸਿਟੀ ਨਰਿੰਦਰ ਸਿੰਘ ਘਟਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਵਾਲੀ ਥਾਂ ਤੋਂ ਮਿਲੇ 6 ਗੋਲੀਆਂ ਦੇ ਖਾਲੀ ਖੋਲ

ਪੁਲਿਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਾਇਆ ਜਾ ਸਕੇ। ਸਿਟੀ ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ 6 ਗੋਲੀਆਂ ਦੇ ਖਾਲੀ ਖੋਲ ਮਿਲੇ ਹਨ। ਗੋਲੀਬਾਰੀ ਦੀ ਘਟਨਾ ਤੇ ਚਿੰਤਾ ਪ੍ਰਗਟ ਕਰਦਿਆਂ ਮਾਲ ਰੋਡ ਐਸੋਸੀਏਸ਼ਨ ਨਾਲ ਸਬੰਧਤ ਕਾਰੋਬਾਰੀਆਂ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੂਰਾ ਮਾਲ ਰੋਡ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਵਪਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪੰਜਾਬ ‘ਚ ਆਮ ਹੋ ਰਹੀਆਂ ਅਜਿਹੀਆਂ ਘਟਨਾਵਾਂ-ਸੁਖਬੀਰ

ਉੱਧਰ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦਾ ਟਵੀਟ ਕਰਦਿਆਂ ਕਿਹਾ ਕਿ ਬਠਿੰਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ। ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸਮੁੱਚਾ ਵਪਾਰੀ ਵਰਗ ਡਰ ਦਾ ਮਾਹੌਲ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਫੌਰੀ ਕਾਰਵਾਈ ਦੀ ਮੰਗ ਕਰਦਾ ਹੈ, ਜਿਸ ਵਿੱਚ ਹਰਜਿੰਦਰ ਸਿੰਘ ਮੇਲਾ ਦੇ ਬੇਰਹਿਮੀ ਨਾਲ ਕਤਲ ਵਿੱਚ ਸ਼ਾਮਲ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਮੈਂ ਦੁਖੀ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟ ਕਰਦਾ ਹਾਂ।