Punjab Crime: ਸਵੇਰੇ-ਸਵੇਰੇ ਛੱਤ ‘ਤੇ ਚੜ੍ਹਿਆ, ਕਰ ਦਿੱਤੀ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, ਦਹਿਸ਼ਤ ‘ਚ ਬਠਿੰਡਾ ਦੇ ਇਸ ਪਿੰਡ ਦੇ ਲੋਕ
ਬਠਿੰਡਾ ਦੇ ਪਿੰਡ ਕੋਠ ਗੁਰੂ ਕਾ ਵਿਖੇ ਆਪਸੀ ਝਗੜੇ ਵਿੱਚ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ। ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਇਸ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਪੰਜਾਬ ਨਿਊਜ। ਬਠਿੰਡਾ (Bathinda) ਦੇ ਪਿੰਡ ਕੋਠਾ ਗੁਰੂ ਕਾ ‘ਚ ਸ਼ੁੱਕਰਵਾਰ ਸਵੇਰੇ ਇਕ ਵਿਅਕਤੀ ਬੰਦੂਕ (Gun) ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਉਸ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲਾ ਚਾਚਾ-ਮਾਸੀ ਦੇ ਪਰਿਵਾਰ ਵਿਚਾਲੇ ਜ਼ਮੀਨੀ ਵਿਵਾਦ ਦਾ ਹੈ। ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਸ਼ੁੱਕਰਵਾਰ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਸ ਨੇ ਹਰ ਰਾਹਗੀਰ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ਾਂਤ ਸਿੰਘ ਪੁੱਤਰ ਕਾਕਾ ਸਿੰਘ ਅਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੈ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ਵਿੱਚ 35 ਰਾਊਂਡ ਫਾਇਰਿੰਗ (Firing) ਹੋਈ। ਮੁਲਜ਼ਮ ਦੇ ਪਰਿਵਾਰ ਵਿੱਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ।
ਫਾਇਰਿੰਗ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ
ਮੁਲਜ਼ਮਾਂ ਨੇ ਘਟਨਾ ਦੀ ਸੂਚਨਾ ਮਿਲਣ ਤੇ ਦਿਆਲਪੁਰਾ ਪੁਲਿਸ (Bathinda) ਨੂੰ ਵੀ ਥਾਣੇ ਨਹੀਂ ਪਹੁੰਚਣ ਦਿੱਤਾ। ਅੱਜ ਸਵੇਰੇ ਹੋਈ ਗੋਲੀਬਾਰੀ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਮੁਲਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਬਾਕੀ ਲੋਕ ਵੀ ਭੱਜ ਗਏ। ਸੀਆਈਏ ਪੁਲੀਸ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ।