ਬਟਾਲਾ ‘ਚ ਗਾਂ ਦਾ ਸਿਰ ਕੱਟਿਆ ਧੜ ਮਿਲਿਆ: ਹਿੰਦੂ ਸੰਗਠਨ ਨੇ ਕਿਹਾ-ਕੁੱਝ ਦਿਨ ਪਹਿਲਾਂ 21 ਗਊਆਂ ਦੀ ਸ਼ੱਕੀ ਮੌਤ, ਮਾਹੌਲ ਖਰਾਬ ਕਰਨ ਦੀ ਕੋਸ਼ਿਸ਼
ਗੁਰਦਾਸਪੁਰ ਦੇ ਬਟਾਲਾ ਤੋਂ ਇੱਕ ਕ੍ਰਾਈਮ ਨਿਊਜ ਸਾਹਮਣੇ ਆਈ ਹੈ। ਇੱਥ ਕੁੱਝ ਸ਼ਰਾਰਤੀ ਅਨਸਰਾਂ ਨੇ ਗਾਂ ਦਾ ਸਿਰ ਧੜ ਤੋਂ ਅਲੱਗ ਕਰ ਦਿੱਤਾ। ਜਿਸ ਨਾਲ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉੱਧਰ ਐੱਸਪੀ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਿਹੜੇ ਵੀ ਮੁਲਜ਼ਮ ਹੋਣਗੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਗੁਰਦਾਸਪੁਰ। ਗੁਰਦਾਸਪੁਰ ਦੇ ਬਟਾਲਾ ਦੀ ਬੈਂਕ ਕਲੋਨੀ ਨੇੜੇ ਇੱਕ ਗਾਂ ਦਾ ਸਿਰ ਕੱਟਿਆ ਹੋਇਆ ਧੜ ਮਿਲਿਆ ਹੈ। ਸੂਚਨਾ ਮਿਲਦੇ ਹੀ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੁਲਿਸ ਪ੍ਰਸ਼ਾਸਨ (Police Administration) ਅਤੇ ਹਿੰਦੂ ਸੰਗਠਨ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਧੜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਬਟਾਲਾ ਦੇ ਗਊਸ਼ਾਲਾ ਵਿੱਚ 21 ਗਊਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਹਿੰਦੂ ਸੰਗਠਨਾਂ ‘ਚ ਕਾਫੀ ਗੁੱਸਾ ਹੈ। ਉਸ ਦਾ ਕਹਿਣਾ ਹੈ ਕਿ ਕੁੱਝ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਹਿੰਦੂ ਸੰਗਠਨ (Hindu organization) ਦੇ ਆਗੂ ਵਿਨੈ ਮਹਾਜਨ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਨ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਘਟਨਾ ‘ਤੇ ਦੁੱਖ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ |
ਐਸਪੀ ਬੋਲੇ, ਗੰਭੀਰਤਾ ਨਾਲ ਕੀਤੀ ਜਾਵੇਗੀ ਜਾਂਚ
ਐਸਪੀ ਗੁਰਪ੍ਰੀਤ ਗਿੱਲ ਨੇ ਕਿਹਾ ਕਿ ਇਹ ਘਟਨਾ ਹਾਦਸਾ ਵੀ ਹੋ ਸਕਦੀ ਹੈ ਪਰ ਫਿਰ ਵੀ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਗਾਂ ਦੀ ਹੱਤਿਆ ਕਿਵੇਂ ਹੋਈ। ਜੇਕਰ ਕੋਈ ਵੀ ਇਸ ਘਟਨਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।