AAP ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦਾ ਕਤਲ, ਬੰਦ ਰੇਲਵੇ ਫਾਟਕ ਤੇ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
Aap Leader Murdererd in Taran Taran: ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਬੰਦ ਫਾਟਕ 'ਤੇ ਖੜ੍ਹੀ ਗੱਡੀ 'ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।
ਪੰਜਾਬ ਦੇ ਤਰਨਤਾਰਨ ‘ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੁਰਪ੍ਰੀਤ ਸਿੰਘ ਉਰਫ ਗੋਪੀ ਚੋਲਾ ਦੀ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਤਰਨਤਾਰਨ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਰੋਡ ‘ਤੇ ਸਥਿਤ ਰੇਲਵੇ ਫਾਟਕ ‘ਤੇ ਵਾਪਰੀ। ਗੁਰਪ੍ਰੀਤ ਸਿੰਘ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਹੇ ਸਨ। ਉਨ੍ਹਾਂ ਦੀ ਇੱਕ ਕੇਸ ਦੇ ਸਿਲਸਿਲੇ ਵਿੱਚ ਅਦਾਲਤ ਵਿੱਚ ਪੇਸ਼ੀ ਸੀ।
ਪੁਲਿਸ ਨੇ ਦੱਸਿਆ ਹੈ ਕਿ ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਰੇਲਵੇ ਫਾਟਕ ਬੰਦ ਹੋਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਗੁਰਪ੍ਰੀਤ ਸਿੰਘ ਆਪਣੀ ਕਾਰ ਵਿੱਚ ਗੇਟ ਖੁੱਲ੍ਹਣ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਸਵਿਫਟ ਕਾਰ ‘ਚ ਆਏ ਕੁਝ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਇਸ ਤੋਂ ਪਹਿਲਾਂ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇਨੈਲੋ ਆਗੂ ਨਫੇ ਸਿੰਘ ਰਾਠੀ ਦਾ ਵੀ ਇਸੇ ਤਰ੍ਹਾਂ ਕਤਲ ਕਰ ਦਿੱਤਾ ਗਿਆ ਸੀ। ਜਦੋਂ ਉਹ ਬੰਦ ਗੇਟ ‘ਤੇ ਰੁਕੇ ਸਨ ਤਾਂ ਉਨ੍ਹਾਂ ‘ਤੇ ਭਾਰੀ ਗੋਲੀਬਾਰੀ ਕੀਤੀ ਗਈ ਸੀ। ਕਾਰ ਸਵਾਰ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ।
ਆਗੂ ਦੇ ਘਰੋਂ ਨਿਕਲਣ ਤੋਂ ਬਾਅਦ ਹੀ ਪਿੱਛਾ ਕਰ ਰਹੇ ਸਨ ਹਮਲਾਵਰ
ਤਰਨਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਅੱਜ ਸਵੇਰੇ ਆਪਣੇ ਘਰ ਤੋਂ ਗੋਇੰਦਵਾਲ ਸਾਹਿਬ ਜਾਣ ਲਈ ਨਿਕਲੇ ਸਨ। ਗੁਰਪ੍ਰੀਤ ਸਿੰਘ ਉਥੋਂ ਦੀ ਅਦਾਲਤ ਵਿੱਚ ਕਿਸੇ ਕੇਸ ਵਿੱਚ ਪੇਸ਼ ਹੋਣ ਜਾ ਰਹੇ ਸਨ। ਸ਼ਾਇਦ ਹਮਲਾਵਰਾਂ ਨੂੰ ਉਨ੍ਹਾਂ ਦੇ ਜਾਣ ਦਾ ਪਹਿਲਾਂ ਤੋਂ ਹੀ ਪਤਾ ਸੀ, ਇਸ ਲਈ ਉਹ ਘਰੋਂ ਨਿਕਲਦੇ ਹੀ ਗੁਰਪ੍ਰੀਤ ਸਿੰਘ ਦਾ ਪਿੱਛਾ ਕਰਨ ਲੱਗੇ।
ਗੁਰਪ੍ਰੀਤ ਸਿੰਘ ਆਪਣੀ ਕਾਰ ਖੁਦ ਚਲਾ ਰਹੇ ਸਨ। ਹਮਲਾਵਰਾਂ ਨੂੰ ਰਸਤੇ ਵਿੱਚ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਨਹੀਂ ਮਿਲਿਆਸੀ। ਜਦੋਂ ਗੁਰਪ੍ਰੀਤ ਸਿੰਘ ਦੀ ਗੱਡੀ ਫਤਿਹਾਬਾਦ ਰੇਲਵੇ ਫਾਟਕ ਕੋਲ ਪੁੱਜੀ ਤਾਂ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਰੁਕਣਾ ਪਿਆ। ਇਸ ਦੌਰਾਨ ਪਹਿਲਾਂ ਤੋਂ ਪਿੱਛਾ ਕਰ ਰਹੇ ਬਦਮਾਸ਼ ਅੱਗੇ ਆ ਗਏ।
ਇਹ ਵੀ ਪੜ੍ਹੋ
ਮੁਲਜ਼ਮ ਸਵਿਫਟ ਕਾਰ ਵਿੱਚ ਆਏ ਸਨ। ਗੇਟ ‘ਤੇ ਉਨ੍ਹਾਂ ਨੇ ਆਪਣੀ ਕਾਰ ਗੁਰਪ੍ਰੀਤ ਸਿੰਘ ਦੀ ਕਾਰ ਅੱਗੇ ਖੜ੍ਹੀ ਕਰ ਦਿੱਤੀ ਅਤੇ ਹੇਠਾਂ ਉਤਰ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ‘ਆਪ’ ਆਗੂ ਕੋਲ ਬਚਣ ਦਾ ਕੋਈ ਮੌਕਾ ਨਹੀਂ ਸੀ। ਡਰਾਈਵਿੰਗ ਸੀਟ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ – ਪਹਿਲਾਂ ਰੇਕੀ, ਫਿਰ ਚਲਾਈਆਂ ਅੰਨ੍ਹੇਵਾਹ ਗੋਲੀਆਂ, ਸਿੱਧੂ ਮੂਸੇਵਾਲਾ ਦੇ ਕਰੀਬੀ ਗੀਤਕਾਰ ਬੰਟੀ ਬੈਂਸ ਤੇ ਫਾਇਰਿੰਗ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਗੁਰਪ੍ਰੀਤ ਨੂੰ ਲੱਗੀਆਂ 5 ਗੋਲੀਆਂ
ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਕਰੀਬ 5 ਗੋਲੀਆਂ ਲੱਗੀਆਂ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। ਇਲਾਕੇ ਅਤੇ ਰਸਤੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਸਵਿਫਟ ਕਾਰ ਬਾਰੇ ਕੁਝ ਸੁਰਾਗ ਮਿਲ ਸਕੇ।
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਸਨ ਗੁਰਪ੍ਰੀਤ
ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਾਫੀ ਕਰੀਬੀ ਦੱਸੇ ਜਾਂਦੇ ਹਨ। ਇਹ ਦੋਵੇਂ ‘ਆਪ’ ਦੀਆਂ ਰੈਲੀਆਂ ਅਤੇ ਪ੍ਰਚਾਰ ‘ਚ ਇਕੱਠੇ ਨਜ਼ਰ ਆ ਚੁੱਕੇ ਹਨ।