AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ‘ਆਪ’ ਆਗੂ ਦੀ ਕਪੂਰਥਲਾ ‘ਚ ਮੌਤ, ਵਿਆਹ ‘ਚ ਸ਼ਾਮਲ ਹੋਣ ਲਈ ਨਿਕਲੇ ਸਨ ਘਰੋਂ; ਭੁਲੱਥ ‘ਚ ਕਾਰ ‘ਚੋਂ ਮਿਲੀ ਲਾਸ਼

Aap Leader Death: ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੱਕ ਨੇਤਾ ਸੁਖਬੀਰ ਸਿੰਘ ਦੀ ਲਾਸ਼ ਕਾਰ ਚੋਂ ਮਿਲੀ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਗੱਲ ਕਹੀ ਗਈ ਹੈ। ਫਿਲਹਾਲ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪੋਸਟਮਾਰਟਮ ਰਿਪੋਰਟ ਦਾ ਵੀ ਇੰਤਜ਼ਾਰ ਕੀਤਾ ਜਾ ਰਿਹਾ ਹੈ ਤਾਂ ਜੋ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਸਕੇ।

ਜਲੰਧਰ ਦੇ 'ਆਪ' ਆਗੂ ਦੀ ਕਪੂਰਥਲਾ 'ਚ ਮੌਤ, ਵਿਆਹ 'ਚ ਸ਼ਾਮਲ ਹੋਣ ਲਈ ਨਿਕਲੇ ਸਨ ਘਰੋਂ; ਭੁਲੱਥ 'ਚ ਕਾਰ 'ਚੋਂ ਮਿਲੀ ਲਾਸ਼
davinder-kumar-jalandhar
| Updated On: 03 Dec 2023 12:15 PM IST
Share
ਪੰਜਾਬ ਦੇ ਜਲੰਧਰ ਦੇ ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ (Aap) ਦੇ ਇੱਕ ਸਰਗਰਮ ਆਗੂ ਦੀ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਕੱਲ੍ਹ ਪਿੰਡ ਡੱਲਾ, ਸੁਲਤਾਨਪੁਰ ਲੋਧੀ, ਕਪੂਰਥਲਾ ਵਿਖੇ ਕਿਸੇ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਘਰੋਂ ਨਿਕਲੇ ਸਨ। ਪਰ ਸੁਖਬੀਰ ਦੀ ਲਾਸ਼ ਕਪੂਰਥਲਾ ਦੇ ਭੁਲੱਥ ਨੇੜੇ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਾਤ 11.30 ਵਜੇ ਰਾਹਗੀਰਾਂ ਨੇ ਦੇਖੀ ਲਾਸ਼

ਥਾਣਾ ਭੁਲੱਥ ਦੇ ਐਸਐਚਓ ਸਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਕਿਸੇ ਰਾਹਗੀਰ ਨੇ ਦੇਖਿਆ ਕਿ ਸੁਖਬੀਰ ਸਿੰਘ ਦੀ ਕਾਰ ਸੜਕ ਤੋਂ ਹੇਠਾਂ ਜਾ ਚੁੱਕੀ ਸੀ। ਨੇੜੇ ਜਾ ਕੇ ਦੇਖਿਆ ਕਿ ਕਾਰ ਖੇਤਾਂ ਵੱਲ ਜਾਂਦੀ ਕੱਚੀ ਸੜਕ ‘ਤੇ ਖੜ੍ਹੀ ਸੀ ਅਤੇ ਕਾਰ ‘ਚ ਇਕ ਬੇਹੋਸ਼ ਵਿਅਕਤੀ ਬੈਠਾ ਸੀ | ਜਿਸ ਤੋਂ ਬਾਅਦ ਰਾਹਗੀਰਾਂ ਵੱਲੋਂ ਸੁਖਬੀਰ ਦੇ ਫੋਨ ਦੀ ਤਲਾਸ਼ੀ ਲਈ ਗਈ ਅਤੇ ਉਸ ਦੇ ਘਰ ਫੋਨ ਕੀਤਾ ਗਿਆ।

ਹਸਪਤਾਲ ਪ੍ਰਸ਼ਾਸਨ ਨੇ ਪੁਲਿਸ ਨੂੰ ਦਿੱਤੀ ਸੂਚਨਾ

ਥਾਣਾ ਭੁਲੱਥ ਦੇ ਐਸਐਚਓ ਸਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਕਿਉਂਕਿ ਡਾਕਟਰ ਵੀ ਅਜੇ ਤੱਕ ਆਗੂ ਦੀ ਮੌਤ ਦਾ ਕਾਰਨ ਨਹੀਂ ਲੱਭ ਸਕੇ ਹਨ। ਐਸਐਚਓ ਸਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਹੈ।

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...