AAP ਵਿਧਾਇਕ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਲਾਲਚ ਦੇਣ ਵਾਲੇ ਸਖਸ ‘ਤੇ ਹੋਈ FIR
ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਵਿਧਾਇਕ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਵਿਧਾਇਕਾਂ ਵੱਲੋਂ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹਨਾਂ ਨੂੰ ਭਾਜਪਾ ਵਿੱਚ ਸਾਮਿਲ ਹੋਣ ਲਈ ਲਾਲਚ ਦਿੱਤਾ ਜਾ ਰਿਹਾ ਹੈ। ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਫੋਨ ਕਾਲ ਰਾਹੀਂ ਉਹਨਾਂ ਨੂੰ ਭਾਜਪਾ ਵਿੱਚ ਸਾਮਿਲ ਹੋਣ ਦਾ ਆਫ਼ਰ ਦਿੱਤਾ ਗਿਆ ਹੈ।
ਵਿਧਾਇਕ ਛੀਨਾ ਦੀ ਤਸਵੀਰ
ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਇਲਜ਼ਾਮ ਲਗਾਏ ਹਨ ਕਿ ਉਹਨਾਂ ਨੂੰ ਕਿਸੇ ਅਨ-ਨਾਊਨ ਨੰਬਰ ਤੋਂ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਆਫ਼ਰ ਦਿੱਤੀ ਜਾ ਰਹੀ ਹੈ। ਜਿਸ ਖਿਲਾਫ਼ ਉਹਨਾਂ ਨੇ ਪੁਲੀਸ ਕੋਲ ਕੇਸ ਦਰਜ ਕਰਵਾਇਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਉਹਨਾਂ ਦੀ ਸ਼ਿਕਾਇਤ ‘ਤੇ ਜਾਂਚ ਕਰਨ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਕਾਲਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਛੀਨਾ ਨੇ ਇਲਜ਼ਾਮ ਲਾਇਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਸੀ।ਇਸ ਤੋਂ ਇਲਾਵਾ ਨੂੰ ਧਮਕੀਆਂ ਵੀ ਮਿਲੀਆਂ ਹਨ। ਵਿਧਾਇਕ ਦੀ ਇਸ ਸ਼ਿਕਾਇਤ ਤੇ ਡਾਬਾ ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 E (ਰਿਸ਼ਵਤਖੋਰੀ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।


