ਵਿਧਾਇਕ ਛੀਨਾ ਦੀ ਤਸਵੀਰ
ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਇਲਜ਼ਾਮ ਲਗਾਏ ਹਨ ਕਿ ਉਹਨਾਂ ਨੂੰ ਕਿਸੇ ਅਨ-ਨਾਊਨ ਨੰਬਰ ਤੋਂ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਆਫ਼ਰ ਦਿੱਤੀ ਜਾ ਰਹੀ ਹੈ। ਜਿਸ ਖਿਲਾਫ਼ ਉਹਨਾਂ ਨੇ ਪੁਲੀਸ ਕੋਲ ਕੇਸ ਦਰਜ ਕਰਵਾਇਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਉਹਨਾਂ ਦੀ ਸ਼ਿਕਾਇਤ ‘ਤੇ ਜਾਂਚ ਕਰਨ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਕਾਲਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਛੀਨਾ ਨੇ ਇਲਜ਼ਾਮ ਲਾਇਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਸੀ।ਇਸ ਤੋਂ ਇਲਾਵਾ ਨੂੰ ਧਮਕੀਆਂ ਵੀ ਮਿਲੀਆਂ ਹਨ। ਵਿਧਾਇਕ ਦੀ ਇਸ ਸ਼ਿਕਾਇਤ ਤੇ ਡਾਬਾ ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 E (ਰਿਸ਼ਵਤਖੋਰੀ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਵਿਧਾਇਕਾ ਨੇ ਲਗਾਏ ਇਲਜ਼ਾਮ
ਵਿਧਾਇਕ ਛੀਨਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਦਿੱਲੀ ਦੇ ਸੇਵਕ ਸਿੰਘ ਵਜੋਂ ਦੱਸੀ। ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ।
ਕਾਲਰ ਨੇ ਸੋਚਣ ਲਈ ਕਿਹਾ
ਵਿਧਾਇਕਾ ਨੇ ਦਾਅਵਾ ਕੀਤਾ ਕਿ ਫੋਨ ਕਰਨ ਵਾਲੇ ਸਖਸ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਲੋਕ ਸਭਾ ਦੀ ਟਿਕਟ ਨਹੀਂ ਚਾਹੁੰਦੇ ਤਾਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਹੋਰ ਅਹੁਦਾ ਮਿਲੇਗਾ। ਵਿਧਾਇਕਾ ਨੇ ਕਿਹਾ ਕਿ ਮੈਂ ਇਸ ਮੁੱਦੇ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਮੁਲਜ਼ਮ ਨੇ ਉਹਨਾਂ ਨੂੰ ਪ੍ਰਸਤਾਵ ‘ਤੇ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ ਅਤੇ ਉਸ ਨੇ ਕਿਹਾ ਕਿ ਉਹ ਉਹਨਾਂ ਨੂੰ ਮੈਨੂੰ ਦੁਬਾਰਾ ਸੰਪਰਕ ਕਰੇਗਾ।
4 ਦਿਨ ਲਗਾਤਾਰ ਕੀਤਾਫੋਨ
ਵਿਧਾਇਕਾਂ ਨੇ ਦਾਅਵਾ ਕੀਤਾ ਕਿ ਉਹਨਾਂ ਨੂੰ ਲਗਾਤਾਰ 4 ਦਿਨ ਇੱਕੋਂ ਹੀ ਵਿਅਕਤੀ ਦੇ ਮੈਨੂੰ ਲਗਾਤਾਰ ਚਾਰ ਦਿਨਾਂ ਤੋਂ ਇੱਕੋ ਵਿਅਕਤੀ ਦੇ ਫੋਨ ਆਏ। ਫੋਨ ਕਰਨ ਵਾਲੇ ਨੇ ਮੈਨੂੰ ਹਾਈ ਕਮਾਂਡ ਨਾਲ ਮੀਟਿੰਗ ਲਈ ਦਿੱਲੀ ਆਉਣ ਲਈ ਵੀ ਕਿਹਾ। ਹਾਲਾਂਕਿ ਉਨ੍ਹਾਂ ਨੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ।