ਅੰਮ੍ਰਿਤਸਰ ਦੇ ਰਿਜ਼ੋਰਟ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਸਰਪੰਚ ਦਾ ਕਤਲ
Amritsar Sarpanch Murder in Resort: ਅੰਮ੍ਰਿਤਸਰ ਵਿੱਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਜਿੱਥੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵਿਖੇ ਮੈਰੀ ਗੋਲਡ ਰਿਜੋਰਟ ਦੇ ਅੰਦਰ ਇੱਕ ਸ਼ਾਦੀ ਦੇ ਪ੍ਰੋਗਰਾਮ ਤੇ ਇੱਕ ਸਰਪੰਚ ਜੋ ਕਿ ਆਮ ਆਦਮੀ ਪਾਰਟੀ ਦਾ ਸਰਪੰਚ ਜਿਸਦਾ ਨਾਂ ਜਰਮਨ ਸਿੰਘ ਦੱਸਿਆ ਜਾ ਰਿਹਾ ਹੈ।
ਅੰਮ੍ਰਿਤਸਰ ਵਿੱਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵਿਖੇ ਮੈਰੀਗੋਲਡ ਰਿਜੋਰਟ ਦੇ ਅੰਦਰ ਇੱਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦਾ ਸਰਪੰਚ ਜਰਮਲਜੀਤ ਸਿੰਘ ਨੂੰ ਕੁਝ ਅਨਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਗੋਲੀਆਂ ਲੱਗਣ ਦੇ ਨਾਲ ਮੌਕੇ ਤੇ ਹੀ ਸਰਪੰਚ ਦੀ ਮੌਤ ਹੋ ਗਈ।
ਵਿਆਹ ਸਮਾਰੋਹ ਵਿੱਚ ਪਹੁੰਚੇ ਲੋਕਾਂ ਨੇ ਦੱਸਿਆ ਕਿ ਬਰਾਤ ਦੀਨਾ ਨਗਰ ਤੋਂ ਆਈ ਸੀ ਤੇ ਲੜਕੀ ਵਾਲੇ ਅੰਮ੍ਰਿਤਸਰ ਦੇ ਅਮਰਕੋਟ ਪਿੰਡ ਦੇ ਰਹਿਣ ਵਾਲੇ ਹਨ ਤੇ ਜੋ ਸਰਪੰਚ ਹੈ ਉਹ ਲੜਕੀ ਵਾਲਿਆਂ ਵੱਲੋਂ ਵਿਆਹ ਵਿੱਚ ਸ਼ਾਮਿਲ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਰੋਹ ਦੇ ਵਿੱਚ ਵਿਧਾਇਕ ਸਰਵਨ ਸਿੰਘ ਧੁੰਨ ਵੀ ਮੌਜੂਦ ਸਨ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਇਸ ਮੌਕੇ ਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਇੱਕ ਰਿਜੋਰਟ ਵਿੱਚ ਗੋਲੀਆਂ ਚੱਲੀਆਂ ਅਸੀਂ ਮੌਕੇ ਤੇ ਪੁੱਜੇ ਹਾਂ ਇੱਥੇ ਆ ਕੇ ਪਤਾ ਲੱਗਾ ਹੈ ਕਿ ਵਲਟੋਹਾ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਨਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਉਹਨਾਂ ਨੂੰ ਦੋ ਗੋਲੀਆਂ ਲੱਗੀਆਂ ਹਨ ਜਿਸਤੋਂ ਬਾਅਦ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਰਿਜੋਰਟ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦੁਆਇਆ ਕਿ ਆਰੋਪੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪਹਿਲਾਂ ਕੋਈ ਫਿਰੋਤੀ ਦੀ ਕਾਲ ਆਈ ਹੈ ਜਾਂ ਧਮਕੀ ਇਸ ਦੇ ਬਾਰੇ ਤਰਨਤਾਰਨ ਦੀ ਪੁਲਿਸ ਨੂੰ ਪਤਾ ਹੋ ਸਕਦਾ ਹੈ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।


