ਅਬੋਹਰ ‘ਚ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ, ਘਰ ਛੱਡ ਕੇ ਭੱਜੇ ਮੁਲਜ਼ਮ
Abohar Police Raid: ਪੰਜਾਬ ਸਰਕਾਰ ਦੇ ਪੋਰਟਲ 'ਤੇ ਮਿਲੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ, ਜ਼ਿਆਦਾਤਰ ਨਸ਼ਾ ਤਸਕਰ ਆਪਣੇ ਘਰਾਂ ਤੋਂ ਗਾਇਬ ਪਾਏ ਗਏ। ਕੁਝ ਘਰਾਂ ਨੂੰ ਤਾਲੇ ਲੱਗੇ ਹੋਏ ਸਨ। ਫਰਾਰ ਤਸਕਰਾਂ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆ ਵਿਰੁਧ ਤਹਿਤ ਪੁਲਿਸ ਨੇ ਅਬੋਹਰ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਵੀਰਵਾਰ ਨੂੰ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੰਜਪੀਰ ਨਗਰ ਵਿੱਚ ਛਾਪੇਮਾਰੀ ਕੀਤੀ ਗਈ।
ਡੀਐਸਪੀ ਅਬੋਹਰ, ਸਿਟੀ ਵਨ ਅਤੇ ਸਿਟੀ ਟੂ ਦੇ ਇੰਚਾਰਜ ਅਤੇ ਸੀਆਈਏ 2 ਫਾਜ਼ਿਲਕਾ ਦੇ ਇੰਚਾਰਜ ਸਮੇਤ 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ 1 ਮਾਰਚ ਤੋਂ ਚੱਲ ਰਹੀ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਨੇ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।
ਆਪਣੇ ਘਰਾਂ ਤੋਂ ਭੱਜ ਗਏ ਨਸ਼ਾ ਤਸਕਰ
ਸਿਟੀ ਵਨ ਦੇ ਸਟੇਸ਼ਨ ਹਾਊਸ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੋਰਟਲ ‘ਤੇ ਮਿਲੀ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ, ਜ਼ਿਆਦਾਤਰ ਨਸ਼ਾ ਤਸਕਰ ਆਪਣੇ ਘਰਾਂ ਤੋਂ ਗਾਇਬ ਪਾਏ ਗਏ। ਕੁਝ ਘਰਾਂ ਨੂੰ ਤਾਲੇ ਲੱਗੇ ਹੋਏ ਸਨ। ਫਰਾਰ ਤਸਕਰਾਂ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ।
ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਸੋਸ਼ਲ ਮੀਡੀਆ ‘ਤੇ ਆਪਣੇ ਅਪਰਾਧਾਂ ਨੂੰ ਪੋਸਟ ਕਰਨ ਵਾਲੇ ਨਸ਼ਾ ਤਸਕਰਾਂ ਅਤੇ ਗੁੰਡਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨੇ ਕਿਹਾ ਕਿ ਇਹ ਮੁਹਿੰਮ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਲਈ ਜਾਰੀ ਰਹੇਗੀ।