AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਦਰਬਾਰ ਸਾਹਿਬ ਤੋਂ ਵਾਪਿਸ ਪਰਤ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, 4 ਦੀ ਮੌਤ

Accident due to fog : ਉੱਤਰ ਭਾਰਤ ਵਿੱਚ ਜਿੱਥੇ ਭਾਰੀ ਠੰਡ ਪੈ ਰਹੀ ਹੈ ਤਾਂ ਉੱਥੇ ਹੀ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਚਾਦਰ ਵੀ ਦੇਖਣ ਨੂੰ ਮਿਲ ਰਹੀ ਹੈ। ਪਰ ਇਹੀ ਧੁੰਦ ਕਈ ਥਾਵਾਂ ਤੇ ਸੜਕੀ ਹਾਦਸਿਆਂ ਦਾ ਵੀ ਕਾਰਨ ਬਸ ਰਹੀ ਹੈ। ਤਰਨਤਾਰਨ ਦੇ ਹਰੀਕੇ ਨੇੜੇ ਵੀ ਇੱਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦਾ ਇੱਕ ਪਾਸਾ ਬਿਲਕੁਲ ਨਸ਼ਟ ਹੋ ਗਿਆ।

ਸ੍ਰੀ ਦਰਬਾਰ ਸਾਹਿਬ ਤੋਂ ਵਾਪਿਸ ਪਰਤ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, 4 ਦੀ ਮੌਤ
davinder-kumar-jalandhar
| Updated On: 12 Jan 2024 12:59 PM IST
Share
ਤਰਨ ਤਾਰਨ ਦੇ ਅਧੀਨ ਆਉਂਦੇ ਹਰੀਕੇ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਟਰਾਲੇ ਅਤੇ ਗੱਡੀ ਦੀ ਟੱਕਰ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖ਼ਮੀ ਦੱਸਿਆ ਜਾ ਰਿਹਾ ਹੈ। ਭਾਰੀ ਧੁੰਦ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਮੌਕੇ ਹਾਦਸੇ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਫ਼ੈਦ ਰੰਗ ਦੀ ਸਵਿੱਫਟ ਗੱਡੀ ਵਿੱਚ 4 ਲੋਕ ਸਵਾਰ ਹੋਕੇ ਵਾਪਿਸ ਪਰਤੇ ਸਨ। ਜਦੋਂ ਹੀ ਉਹ ਤਰਨਤਾਰਨ ਦੇ ਹਰੀਕੇ ਕੋਲ ਪਹੁੰਚੇ ਤਾਂ ਧੁੰਦ ਕਾਰਨ ਗੱਡੀ ਟਰਾਲੇ ਨਾਲ ਜਾ ਟਕਰਾਈ ਜੋ ਖ਼ਰਾਬ ਹੋ ਜਾਣ ਕਾਰਨ ਸੜਕ ਦੇ ਕਿਨਾਰੇ ਖੜ੍ਹਾ ਸੀ। ਇਹ ਹਾਦਸਾ ਐਨਾ ਭਿਆਨਕ ਸੀ ਕਿ ਸਵਿੱਫਟ ਗੱਡੀ ਦਾ ਇੱਕ ਪਾਸਾ ਬਿਲਕੁਲ ਇਕੱਠਾ ਹੋ ਗਿਆ। ਹਾਦਸੇ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ। ਦਰਬਾਰ ਸਾਹਿਬ ਤੋਂ ਆ ਰਹੇ ਸੀ ਵਾਪਿਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਨੌਜਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਿਸ ਗੁਰੂ ਹਰਸਹਾਇ ਵੱਲ ਪਰਤ ਰਹੇ ਹਨ। ਇਸ ਦੌਰਾਨ ਹੀ ਕੌਮੀ ਰਾਜਮਾਰਗ 54 ਤੇ ਹਰੀਕੇ ਬਾਈਪਾਸ ਕੋਲ ਇਹ ਹਾਦਸਾ ਵਾਪਰ ਗਿਆ। ਟਰਾਲਾ ਅੱਗੇ ਟਰੱਕ ਨਾਲ ਟਕਰਾਇਆ ਸਵਿੱਫਟ ਗੱਡੀ ਦੀ ਟੱਕਰ ਕਾਰਨ ਖ਼ਰਾਬ ਹੋਇਆ ਟਰਾਲਾ ਅੱਗੇ ਵੱਲ ਨੂੰ ਖਿਸਕ ਗਿਆ ਜਿਸ ਤੋਂ ਬਾਅਦ ਉਹ ਅੱਗੇ ਇੱਕ ਹੋਰ ਟਰੱਕ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਟਰਾਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਉੱਥੇ ਹੀ ਟਰਾਲੇ ਦਾ ਡਰਾਇਵਰ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...