ਗਾਇਕ ਨਵਜੋਤ ਸਿੰਘ ਦੀ ਹੱਤਿਆ ਦਾ ਮਾਮਲਾ ਸੁਲਝਿਆ, ਮੁਲਜ਼ਮ ਕਾਬੂ, 6 ਸਾਲ ਪਹਿਲਾਂ ਮੁਹਾਲੀ ‘ਚ ਹੋਇਆ ਸੀ ਕਤਲ

Updated On: 

15 Dec 2023 11:21 AM

ਪੁਲਿਸ ਨੇ ਗਾਇਕ ਨਵਜੋਤ ਸਿੰਘ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਤਲ ਕਰੀਬ 6 ਸਾਲ ਪਹਿਲਾਂ ਮੁਹਾਲੀ ਵਿਖੇ ਕੀਤਾ ਗਿਆ ਸੀ ਪੁਲਿਸ ਨੇ ਇਸ ਮਾਮਲੇ ਨੂੰ ਵਿਗਿਆਨਕ ਢੰਗ ਨਾਲ ਸੁਲਝਾ ਕੇ ਇਹ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ।

ਗਾਇਕ ਨਵਜੋਤ ਸਿੰਘ ਦੀ ਹੱਤਿਆ ਦਾ ਮਾਮਲਾ ਸੁਲਝਿਆ, ਮੁਲਜ਼ਮ ਕਾਬੂ, 6 ਸਾਲ ਪਹਿਲਾਂ ਮੁਹਾਲੀ ਚ ਹੋਇਆ ਸੀ ਕਤਲ
Follow Us On

ਪੰਜਾਬ ਨਿਊਜ। ਮੁਹਾਲੀ ਵਿੱਚ ਛੇ ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਨੂੰ ਵਿਗਿਆਨਕ ਢੰਗ ਨਾਲ ਸੁਲਝਾ ਕੇ ਇਹ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਮੁਹਾਲੀ ਪੁਲੀਸ ਦੇ ਐਸਐਸਪੀ ਵੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।