ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲਾ, 2 ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ
ਪੰਜਾਬੀ ਅਦਾਕਾਰਾ ਤਾਨੀਆ ਦੇ ਸੌਤੇਲੇ ਪਿਤਾ ਡਾਕਟਰ ਅਨਿਲ ਜੀਤ ਕੰਬੋਜ 'ਤੇ 2 ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਹ ਘਟਨਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਕਸਬੇ ਵਿੱਚ ਸਥਿਤ ਮਸ਼ਹੂਰ ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਣ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ।

ਪੰਜਾਬ ਦਾ ਮੋਗਾ ਜ਼ਿਲ੍ਹਾ ਇੱਕ ਵਾਰ ਫਿਰ ਇੱਕ ਅਪਰਾਧਿਕ ਘਟਨਾ ਲਈ ਖ਼ਬਰਾਂ ਵਿੱਚ ਹੈ। ਇਸ ਵਾਰ ਜ਼ਿਲ੍ਹੇ ਦੇ ਕੋਟ ਈਸੇ ਖਾਂ ਕਸਬੇ ਵਿੱਚ ਸਥਿਤ ਮਸ਼ਹੂਰ ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਣ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਿੱਚੋਂ ਇੱਕ ਨੇ ਡਾਕਟਰ ‘ਤੇ ਗੋਲੀਆਂ ਚਲਾ ਦਿੱਤੀਆਂ।
ਇੱਕ ਗੋਲੀ ਡਾਕਟਰ ਦੀ ਛਾਤੀ ਵਿੱਚ ਲੱਗੀ ਜਦੋਂ ਕਿ ਦੂਜੀ ਉਨ੍ਹਾਂ ਦੀ ਬਾਂਹ ਵਿੱਚ ਲੱਗੀ। ਇਸ ਵੇਲੇ ਡਾਕਟਰ ਮੋਗਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਪੀੜਤ ਡਾਕਟਰ ਅਨਿਲ ਜੀਤ ਕੰਬੋਜ ਪੰਜਾਬੀ ਅਦਾਕਾਰਾ ਤਾਨੀਆ ਦੇ ਸੌਤੇਲੇ ਪਿਤਾ ਹਨ।
ਸੀਸੀਟੀਵੀ ਦੀ ਮਦਦ ਨਾਲ ਕੀਤਾ ਜਾ ਰਹੀ ਜਾਂਚ
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਆਈਪੀਐਸ ਅਜੇ ਗਾਂਧੀ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਅਗਲੇਰੀ ਕਾਰਵਾਈ ਕਰ ਰਹੇ ਹਨ।
ਮੀਡੀਆ ਨਾਲ ਗੱਲ ਕਰਦਿਆਂ, ਨਿੱਜੀ ਹਸਪਤਾਲ ਦੇ ਮੈਨੇਜਰ, ਡਾਕਟਰ ਅਜਮੇਰ ਕਾਲੜਾ ਨੇ ਕਿਹਾ ਕਿ ਜ਼ਖਮੀ ਡਾਕਟਰ ਅਨਿਲ ਜੀਤ ਕੰਬੋਜ ਨੂੰ ਕਈ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਟੀਮ ਜ਼ਖਮੀ ਦੀ ਇਲਾਜ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ
ਮੌਕੇ ‘ਤੇ ਪਹੁੰਚੇ ਐਸਐਸਪੀ ਅਜੇ ਗਾਂਧੀ ਨੇ ਮੀਡੀਆ ਨੂੰ ਦੱਸਿਆ ਕਿ ਦੋ ਨੌਜਵਾਨ ਇਲਾਜ ਕਰਵਾਉਣ ਦੇ ਬਹਾਨੇ ਹਰਬੰਸ ਨਰਸਿੰਗ ਹੋਮ ਆਏ ਸਨ ਅਤੇ ਦਵਾਈ ਸਮਝਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਨੌਜਵਾਨ ਨੇ ਡਾਕਟਰ ਅਨਿਲ ਜੀਤ ਕੰਬੋਜ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਐਸਐਸਪੀ ਨੇ ਕਿਹਾ ਕਿ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਤੋਂ ਮਹੱਤਵਪੂਰਨ ਸੁਰਾਗ ਮਿਲੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।