ਭਗੌੜਾ ਅੰਮ੍ਰਿਤਪਾਲ ਮਹਿਰੋਂ ਮੁਸਲਮਾਨ ਤੋਂ ਬਣਿਆ ਸੀ ਨਿਹੰਗ, ਪੁਰਾਣਾ ਵੀਡੀਓ ਹੋ ਰਿਹਾ ਵਾਇਰਲ
Amritpal Singh Mehron: ਕਰੀਬ ਦੋ ਸਾਲ ਪਹਿਲਾਂ ਇੱਕ ਯੂਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਅੰਮ੍ਰਿਤਪਾਲ ਮਹਿਰੋਂ ਨੇ ਦੱਸਿਆ ਕਿ ਉਹ ਸਿੱਖ ਨਹੀਂ ਸੀ। ਉਹ ਮੁਸਲਿਮ ਪਰਿਵਾਰ ਵਿੱਚ ਪੈਦਾ ਹੋਇਆ ਸੀ। ਉਸ ਨੇ ਦੱਸਿਆ ਕਿ ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਉਹ ਨਿਹੰਗ ਸਿੰਘ ਬਣਿਆ।

ਬੀਤੇ ਦਿਨੀਂ ਪੰਜਾਬ ਦੀ ਇੰਸਟਾ ਸਟਾਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਸੀ। ਦੱਸ ਦਈਏ ਕਿ ਕਤਲ ਦਾ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ ਭੱਜ ਗਿਆ ਹੈ। ਪੁਲਿਸ ਨੇ ਉਸ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।
ਕਰੀਬ ਦੋ ਸਾਲ ਪਹਿਲਾਂ ਇੱਕ ਯੂਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਅੰਮ੍ਰਿਤਪਾਲ ਮਹਿਰੋਂ ਨੇ ਦੱਸਿਆ ਕਿ ਉਹ ਸਿੱਖ ਨਹੀਂ ਸੀ। ਉਹ ਮੁਸਲਿਮ ਪਰਿਵਾਰ ਵਿੱਚ ਪੈਦਾ ਹੋਇਆ ਸੀ। ਉਸ ਨੇ ਦੱਸਿਆ ਕਿ ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਉਹ ਨਿਹੰਗ ਸਿੰਘ ਬਣਿਆ।
ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਮਹਿਰੋਂ
ਅੰਮ੍ਰਿਤਪਾਲ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਿੱਚ ਉਸ ਦੇ ਮਾਤਾ-ਪਿਤਾ ਅਤੇ ਇੱਕ ਵੱਡਾ ਭਰਾ ਸ਼ਾਮਲ ਹੈ। ਅੰਮ੍ਰਿਤਪਾਲ ਦੇ ਆਪਣੇ ਪਰਿਵਾਰ ਨਾਲ ਚੰਗੇ ਸਬੰਧ ਨਹੀਂ ਹਨ। ਉਸ ਦਾ ਵੱਡਾ ਭਰਾ ਪਰਿਵਾਰ ਤੋਂ ਵੱਖ ਰਹਿੰਦਾ ਹੈ। ਅੰਮ੍ਰਿਤਪਾਲ ਦੀ ਇੱਕ ਭੈਣ ਵੀ ਹੈ ਜੋ ਵਿਆਹੀ ਹੋਈ ਹੈ। ਅੰਮ੍ਰਿਤਪਾਲ ਨੇ ਸਿਰਫ਼ 12ਵੀਂ ਤੱਕ ਪੜ੍ਹਾਈ ਕੀਤੀ ਸੀ। ਉਸ ਨੇ 2014 ਵਿੱਚ ਆਈ.ਟੀ.ਆਈ. ਮੋਗਾ ਤੋਂ ਡੀਜ਼ਲ ਮਕੈਨਿਕ ਵਿੱਚ ਡਿਪਲੋਮਾ ਕੀਤਾ ਸੀ।
2022 ‘ਚ ਮਹਿਰੋਂ ਨੇ ਲੜੀ ਸੀ ਵਿਧਾਨ ਸਭਾ ਚੋਣ
ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਦੱਸਿਆ ਕਿ ਕਰੀਬ 12 ਸਾਲ ਪਹਿਲਾਂ ਪੂਰੇ ਪਰਿਵਾਰ ਨੇ ਸਿੱਖ ਧਰਮ ਅਪਣਾ ਲਿਆ ਸੀ। ਨਿਹੰਗ ਬਣਨ ਤੋਂ ਬਾਅਦ, ਉਸ ਨੇ 2022 ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਲੜੀਆਂ। ਹਾਲਾਂਕਿ, ਉਸ ਨੂੰ ਸਿਰਫ਼ 6,363 ਵੋਟਾਂ ਮਿਲੀਆਂ ਅਤੇ ਉਸ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਸੀ।
ਇਹ ਵੀ ਪੜ੍ਹੋ
ਡਬਲ ਮੀਨਿੰਗ ਕੰਟੈਂਟ ਨੂੰ ਲੈ ਕੇ ਦਿੱਤੀ ਧਮਕੀ
ਡਬਲ ਮੀਨਿੰਗ ਕੰਟੈਂਟ ਨੂੰ ਲੈ ਕੇ ਅੰਮ੍ਰਿਤਪਾਲ ਮਹਿਰੋਂ ਨੇ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ, ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਉਸ ਨੂੰ ਇੱਕ ਧਮਕੀ ਭਰਿਆ ਈਮੇਲ ਵੀ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਮਲ ਕੌਰ ਦੇ ਕਤਲ ਲਈ ਜ਼ਿੰਮੇਵਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਿਸ਼ਾਨੇ ‘ਤੇ ਕਈ ਹੋਰ ਕੰਟੈਂਟ ਕ੍ਰਿਏਟਰ ਹਨ। ਮਹਿਰੋਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਹ ਵੀਡੀਓ ਬਣਾਉਣਾ ਬੰਦ ਨਹੀਂ ਕਰਦੀ, ਤਾਂ ਉਸ ਦੀ ਹਾਲਤ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”
ਰਾਜਾ ਵੜਿੰਗ ਨੂੰ ਵੀ ਦਿੱਤੀ ਸੀ ਧਮਕੀ !
ਲੁਧਿਆਣਾ ਤੋਂ ਸਾਂਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਦਾ ਇਲਜ਼ਾਮ ਵੀ ਅੰਮ੍ਰਿਤਪਾਲ ‘ਤੇ ਹੈ। 2022 ਵਿੱਚ ਮਹਿਰੋਂ ਨੇ ਰਾਜਾ ਵੜਿੰਗ ਨੂੰ ਧਮਕੀ ਦਿੱਤੀ ਸੀ। ਇਸ ਧਮਕੀ ਦੇ ਇਲਜ਼ਾਮਾਂ ਤਹਿਤ ਉਸ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਸੀ।