‘ਨਸ਼ੇ ਦੀਆਂ ਗੋਲੀਆਂ ਕਾਰਨ 11 ਮਹੀਨ ਦੇ ਬੱਚੀ ਦੀ ਮੌਤ’, ਪਤੀ-ਪਤਨੀ ਨੇ ਲਗਾਏ ਇੱਕ-ਦੂਜੇ ‘ਤੇ ਇਲਜ਼ਾਮ
ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕਕੜ ਦੇ ਵਿੱਚ ਨੀਂਦ ਗੋਲੀਆਂ ਕਾਰਨ 11 ਮਹੀਨੇ ਦੀ ਬੱਚੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੇ ਪਿਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਆਪਣੀ ਪਤਨੀ ਤੇ ਇਲਜ਼ਾਮ ਲਗਾਏ ਹਨ। ਉਸ ਦੀ ਪਤਨੀ ਨੇ ਨੀਂਦ ਦੀਆਂ ਗੋਲੀਆਂ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਅੰਮ੍ਰਿਤਸਰ (Amritsar) ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕਕੜ ਦੇ ਵਿੱਚ ਨੀਂਦ ਗੋਲੀਆਂ ਕਾਰਨ 11 ਮਹੀਨੇ ਦੀ ਬੱਚੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਬੱਚੀ ਦੇ ਪਿਤਾ ਦੇ ਇਲਜ਼ਾਮ ਹਨ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ ਜਿਸ ਦੇ ਚੱਲਦੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ। ਜਦਕਿ ਮ੍ਰਿਤਕ ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੇ ਉਸ ਦੀ ਬੱਚੀ ਨੂੰ ਮਾਰਿਆ ਹੈ ਅਤੇ ਉਸ ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਹਾਲਾਂਕਿ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਉਹ ਮੁਲਜ਼ਮ ਨੂੰ ਬਣਦੀ ਸਜ਼ਾ ਦਵਾਉਣਗੇ।
ਮ੍ਰਿਤਕ ਬੱਚੀ ਦੇ ਪਿਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਆਪਣੀ ਪਤਨੀ ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਵਿਆਹ ਨੂੰ ਦੋ ਸਾਲ ਹੋ ਗਏ ਹਨ ਅਤੇ ਉਸ ਦੀ 11 ਮਹੀਨੇ ਦੀ ਲੜਕੀ ਸੀ। ਜਿਸ ਨੂੰ ਉਸ ਦੀ ਪਤਨੀ ਨੇ ਨੀਂਦ ਦੀਆਂ ਗੋਲੀਆਂ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਨਾਲ ਹੀ ਉਸ ਨੇ ਇਲਜ਼ਾਮ ਲਗਾਏ ਹਨ ਕਿ ਉਸ ਦੀ ਪਤਨੀ ਦੇ ਪਿੰਡ ਦੇ ਮੁੰਡੇ ਨਾਲ਼ ਨਾਜਾਇਜ਼ ਸਬੰਧ ਸਨ ਅਤੇ ਉਹ ਉਸ ਨਾਲ ਭੱਜ ਗਈ।
ਨੀਂਦ ਦੀਆਂ ਗੋਲੀਆਂ ਦੇਣ ਦਾ ਇਲਜ਼ਾਮ
ਮਾਮਲੇ ਬਾਰੇ ਜਾਣਕਾਰੀ ਦਿੰਦੀਆਂ ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਉਸ ਨੂੰ, ਉਸ ਦੇ ਭਰਾ ਨੂੰ ਤੇ ਬੱਚੀ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ ਜਿਸ ਤੋਂ ਬਾਅਦ ਉਹ ਸੋਅ ਗਏ। ਇਸ ਤੋਂ ਬਾਅਦ ਉਹ ਘਰੋਂ ਭੱਜ ਗਈ ਜਿਸ ਦੇ ਚਲਦੇ ਉਸ ਦੀ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਬੱਚੀ ਦੀ ਮੌਤ ਦਾ ਇਨਸਾਫ ਚਾਹੀਦਾ ਹੈ।
ਮ੍ਰਿਤਕ ਬੱਚੀ ਦੀ ਮਾਂ ਨੇ ਕਿਹਾ ਕਿ ਉਸ ‘ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਸ ਨੇ ਆਪਣੇ ਪਤੀ ਤੇ ਇਲਜ਼ਾਮ ਲਗਾਇਆ ਹੈ ਕਿ ਉਸ ਦੇ ਪਤੀ ਨੇ ਹੀ ਮੇਰੀ ਬੱਚੀ ਨੂੰ ਮਾਰਿਆ ਹੈ। ਮ੍ਰਿਤਕਾ ਦੀ ਮਾਂ ਨੇ ਨਾਜਾਇਜ਼ ਸਬੰਧਾਂ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਉਸ ਦੇ ਕਿਸੇ ਨਾਲ ਕੋਈ ਸੰਬੰਧ ਨਹੀਂ ਹਨ। ਉਸ ਨੇ ਕਿਹਾ ਕਿ ਉਸ ‘ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ।
ਮਾਮਲਾ ਦਰਜ
ਥਾਣਾ ਲੋਪੋਕੇ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ 11 ਮਹੀਨੇ ਦੀ ਮ੍ਰਿਤਕ ਬੱਚੀ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਦੇ ਚਲਦੇ ਉਨ੍ਹਾਂ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ‘ਤੇ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ‘ਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਬੰਨਦੀ ਕਾਰਵਾਈ ਕੀਤੀ ਜਾਵੇਗੀ।