ਬਾਬਾ ਬਕਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਰਾਜਾ ਬਿੱਲਾ ਦੀ ਮੌਤ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

Updated On: 

24 Nov 2025 10:49 AM IST

Punjab Police: ਪੁਲਿਸ ਨੂੰ ਅੱਜ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਰਈਆ ਨਹਿਰ ਦੇ ਨੇੜੇ ਮੌਜੂਦ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਟੀਮ ਜਦ ਮੌਕੇ ਤੇ ਪਹੁੰਚੀ ਤੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਅਚਾਨਕ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਤੇ ਹੀ ਫਾਇਰਿੰਗ ਕੀਤੀ।

ਬਾਬਾ ਬਕਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਰਾਜਾ ਬਿੱਲਾ ਦੀ ਮੌਤ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

ਬਾਬਾ ਬਕਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਰਾਜਾ ਬਿੱਲਾ ਦੀ ਮੌਤ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

Follow Us On

ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਅਧੀਨ ਪਿੰਡ ਰਈਆ ਨੇੜੇ ਅੱਜ ਸਵੇਰੇ ਪੁਲਿਸ ਤੇ ਬਦਮਾਸ਼ਾਂ ਦੇ ਵਿਚਕਾਰ ਤਣਾਅਪੂਰਨ ਮੁੱਠਭੇੜ ਹੋਈ। ਪਿਛਲੇ ਦਿਨਾਂ ਪਿੰਡ ਧੂਲਕਾ ‘ਚ 50 ਲੱਖ ਦੀ ਫ਼ਰੌਤੀ ਦੀ ਮੰਗ ਨਾ ਦੇਣ ਤੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਗੰਭੀਰ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਤੇ ਨਾਕਾਬੰਦੀ ਕੀਤੀ ਜਾ ਰਹੀ ਸੀ।

ਪੁਲਿਸ ਨੂੰ ਅੱਜ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਰਈਆ ਨਹਿਰ ਦੇ ਨੇੜੇ ਮੌਜੂਦ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਟੀਮ ਜਦ ਮੌਕੇ ਤੇ ਪਹੁੰਚੀ ਤੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਅਚਾਨਕ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਤੇ ਹੀ ਫਾਇਰਿੰਗ ਕੀਤੀ।

ਫਾਇਰਿੰਗ ਦੌਰਾਨ ਦੋਵਾਂ ਦੋਸ਼ੀਆਂ ਨੂੰ ਗੋਲੀਆਂ ਲੱਗੀਆਂ। ਇੱਕ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਤੁਰੰਤ ਅੰਮ੍ਰਿਤਸਰ ਹਸਪਤਾਲ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜਾ ਬਿੱਲਾ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਦੂਜੇ ਨੌਜਵਾਨ ਨੂੰ ਪੁਲਿਸ ਨੇ ਮੌਕੇ ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਮੀ ਵਾਸੀ ਕ੍ਰਿਸ਼ਨਾ ਨਗਰ, ਅੰਮ੍ਰਿਤਸਰ ਵਜੋਂ ਸਾਹਮਣੇ ਆਈ ਹੈ।

ਇਸ ਮੁੱਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਹਾਲ ਹੀ ਵ’ਚ ਹੋਏ ਫਿਰੌਤੀ ਤੇ ਕਤਲ ਮਾਮਲੇ ਨੂੰ ਸੁਲਝਾਉਣ ਲਈ ਮਹੱਤਵਪੂਰਨ ਕਦਮ ਹੈ।

DIG ਬਾਰਡਰ ਰੇਂਜ ਸੰਦੀਪ ਗੋਯਲ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਕ੍ਰਿਮਿਨਲ ਤੱਤਾਂ ਖ਼ਿਲਾਫ਼ ਕਾਰਵਾਈ ਚੱਲ ਰਹੀ ਹੈ ਤੇ ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਇਸ ਗੈਂਗ ਦੇ ਬਾਕੀ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।