ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਨੇੜੇ ਧਮਾਕੇ ਦੀ ਖ਼ਬਰ, ਲੋਕਾਂ ਨੇ ਸੁਣੀ ਜ਼ੋਰਦਾਰ ਅਵਾਜ਼

Updated On: 

17 Dec 2024 08:55 AM

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਪੁਲਿਸ ਥਾਣੇ ਨੇੜੇ ਸਵੇਰੇ ਕਰੀਬ 3 ਵਜੇ ਇੱਕ ਜ਼ੋਰਦਾਰ ਅਵਾਜ਼ ਸੁਣੀ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਇਹ ਜ਼ੋਰਦਾਰ ਅਵਾਜ਼ ਕਿਸ ਚੀਜ ਕਾਰਨ ਆਈ। ਇਸ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਨੇੜੇ ਧਮਾਕੇ ਦੀ ਖ਼ਬਰ, ਲੋਕਾਂ ਨੇ ਸੁਣੀ ਜ਼ੋਰਦਾਰ ਅਵਾਜ਼

ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਨੇੜੇ ਧਮਾਕੇ ਦੀ ਖ਼ਬਰ, ਲੋਕਾਂ ਨੇ ਸੁਣੀ ਜ਼ੋਰਦਾਰ ਅਵਾਜ਼

Follow Us On

ਅੰਮ੍ਰਿਤਸਰ, ਪੰਜਾਬ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਨੇੜੇ ਅੱਜ ਤੜਕੇ ਇੱਕ ਜ਼ੋਰਦਾਰ ਸ਼ੱਕੀ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤੜਕੇ ਕਰੀਬ 3 ਵਜੇ ਇਲਾਕੇ ਦੇ ਲੋਕਾਂ ਨੇ ਇਸ ਧਮਾਕੇ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਡਰ ਗਏ। ਇਸਲਾਮਾਬਾਦ ਥਾਣੇ ਦੇ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਅਸੀਂ ਵੀ ਆਵਾਜ਼ ਸੁਣੀ, ਪਰ ਥਾਣੇ ਅੰਦਰ ਕੋਈ ਧਮਾਕਾ ਨਹੀਂ ਹੋਇਆ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਕਿੱਥੇ ਹੋਇਆ?

ਇਸ ਧਮਾਕੇ ਦੀ ਜ਼ਿੰਮੇਵਾਰੀ ਗੈਂਗਸਟਰ ਜੀਵਨ ਫੌਜੀ ਨੇ ਲਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਧਮਾਕਾ ਕਰੀਬ 3 ਵਜੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਕੰਧ ‘ਤੇ ਲੱਗੀ ਤਸਵੀਰ ਵੀ ਡਿੱਗ ਗਈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਗੈਂਗਸਟਰ ਦੀ ਪੋਸਟ

ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ‘ਚ ਗੈਂਗਸਟਰ ਜੀਵਨ ਫੌਜੀ ਨੇ ਇਸਲਾਮਾਬਾਦ ਪੁਲਸ ਸਟੇਸ਼ਨ ‘ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ TV9 ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਅੱਜ ਮੈਂ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਸੁੱਟੇ ਗਏ ਗ੍ਰਨੇਡ ਦੀ ਜ਼ਿੰਮੇਵਾਰੀ ਲੈਂਦਾ ਹਾਂ, ਇਹ ਪੁਲਿਸ ਨੂੰ ਇਹ ਦੱਸਣ ਲਈ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਸਰਕਾਰਾਂ ਨਾਲ ਮਿਲ ਕੇ 1984 ਤੋਂ ਬਾਅਦ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੀ ਕੀਤਾ ਹੈ। ਜੇਕਰ ਤੁਸੀਂ ਭਵਿੱਖ ਵਿੱਚ ਅਜਿਹਾ ਕਰਦੇ ਹੋ, ਤਾਂ ਤੁਹਾਨੂੰ ਜਵਾਬ ਮਿਲੇਗਾ।

ਇਸ ਤੋਂ ਪਹਿਲਾਂ ਬੁੱਧਵਾਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਦੇ ਮਜੀਠਾ ਥਾਣੇ ਦੇ ਅੰਦਰ ਧਮਾਕਾ ਹੋਇਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੇ ਖੇਤਰ ਵਿੱਚ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।

ਕੀ ਕਿਹਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ?

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਥਾਣੇ ਪੁੱਜੇ। ਉਨ੍ਹਾਂ ਕਿਹਾ ਕਿ ਅਸੀਂ ਥਾਣੇ ਦੇ ਅੰਦਰ ਹੀ ਹਾਂ। ਥਾਣੇ ਦੇ ਅੰਦਰ ਕੋਈ ਧਮਾਕਾ ਨਹੀਂ ਹੋਇਆ, ਪਰ ਅਸੀਂ ਜਾਂਚ ਕਰ ਰਹੇ ਹਾਂ। ਅੱਜ ਸਵੇਰੇ ਧਮਾਕੇ ਦੀ ਆਵਾਜ਼ ਜ਼ਰੂਰ ਸੁਣੀ ਗਈ। ਅਸੀਂ ਹਾਲ ਹੀ ਵਿੱਚ ਯੂਏਪੀਏ ਦੇ ਤਹਿਤ 10 ਲੋਕਾਂ ਨੂੰ ਗ੍ਰਿਫਤਾਰ ਕਰਕੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜੋ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਅਜਿਹਾ ਲਗਦਾ ਹੈ ਕਿ ਨਿਰਾਸ਼ਾ ਦੇ ਆਲਮ ਵਿਚ ਇਹ ਲੋਕ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਬਾਕੀ ਬਚੇ ਲੋਕਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਵਾਂਗੇ।

NIA ਨੇ ਪੰਜਾਬ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ

ਇਸ ਦੇ ਨਾਲ ਹੀ ਬੀਤੇ ਦਿਨ ਕੌਮੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ‘ਚ ਪਹਿਲਾ ਨਿਸ਼ਾਨਾ ਪੰਜਾਬ ਦੇ ਥਾਣੇ ਹੋਣਗੇ ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ ‘ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ। ਅਜਿਹੇ ਖਦਸ਼ੇ ਤੋਂ ਬਾਅਦ NIA ਪੰਜਾਬ ‘ਤੇ ਨਜ਼ਰ ਰੱਖ ਰਹੀ ਸੀ। ਇਕ ਮੀਡੀਆ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਅੱਤਵਾਦੀ 1984 ‘ਚ ਵਰਤੇ ਗਏ ਡੈੱਡ ਡਰਾਪ ਮਾਡਲ ਦੀ ਤਰਜ਼ ‘ਤੇ ਹਮਲੇ ਕਰ ਰਹੇ ਹਨ, ਜਿਸ ਤੋਂ ਬਾਅਦ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ।

Exit mobile version