Amritsar News: ਅੰਮ੍ਰਿਤਸਰ ਚ ਸੜੀ ਹੋਈ ਮਿਲੀ ਔਰਤ ਦੀ ਲਾਸ਼, ਰੇਲਵੇ ਕਲੋਨੀ ਦੇ ਬਾਹਰ ਦਾ ਮਾਮਲਾ

Published: 

25 Oct 2024 13:01 PM IST

ਖੌਫਨਾਕ ਵਾਰਦਾਤ ਸ਼ੁੱਕਰਵਾਰ ਨੂੰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਇਲਾਕੇ ਦੇ ਲੋਕ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਸੜੀ ਹੋਈ ਲਾਸ਼ ਦੇਖੀ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।

Amritsar News: ਅੰਮ੍ਰਿਤਸਰ ਚ ਸੜੀ ਹੋਈ ਮਿਲੀ ਔਰਤ ਦੀ ਲਾਸ਼, ਰੇਲਵੇ ਕਲੋਨੀ ਦੇ ਬਾਹਰ ਦਾ ਮਾਮਲਾ

ਅੰਮ੍ਰਿਤਸਰ ‘ਚ ਸੜੀ ਹੋਈ ਮਿਲੀ ਔਰਤ ਦੀ ਲਾਸ਼, ਰੇਲਵੇ ਕਲੋਨੀ ਦੇ ਬਾਹਰ ਦਾ ਮਾਮਲਾ

Follow Us On

ਅੰਮ੍ਰਿਤਸਰ ਵਿੱਚ ਰੇਲਵੇ ਕਲੋਨੀ ਦੇ ਬੀ ਬਲਾਕ ਨਈਆ ਵਾਲਾ ਮੋੜ ਨੇੜੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਅਣਪਛਾਤੇ ਲੋਕਾਂ ਨੇ ਇਕ ਔਰਤ ਨੂੰ ਜ਼ਿੰਦਾ ਸਾੜ ਦਿੱਤਾ ਅਤੇ ਉਸ ਦੀ ਲਾਸ਼ ਕੂੜੇ ਦੇ ਢੇਰ ਵਿਚ ਸੁੱਟ ਦਿੱਤੀ। ਇਹ ਖੌਫਨਾਕ ਵਾਰਦਾਤ ਸ਼ੁੱਕਰਵਾਰ ਨੂੰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਇਲਾਕੇ ਦੇ ਲੋਕ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਸੜੀ ਹੋਈ ਲਾਸ਼ ਦੇਖੀ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਦੀ ਲਾਸ਼ ਇੰਨੀ ਬੁਰੀ ਤਰ੍ਹਾਂ ਸੜ ਚੁੱਕੀ ਹੈ ਕਿ ਪਛਾਣ ਕਰਨਾ ਮੁਸ਼ਕਿਲ ਹੋ ਰਿਹਾ ਹੈ। ਫਿਲਹਾਲ ਪੁਲਿਸ ਮਹਿਲਾ ਦੀ ਪਹਿਚਾਣ ਅਤੇ ਇਸ ਵਹਿਸ਼ੀਆਨਾ ਘਟਨਾ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਸਪਾਸ ਦੇ ਇਲਾਕਿਆਂ ਤੋਂ ਸਬੂਤ ਇਕੱਠੇ ਕਰਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Related Stories