ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ- ਹਥਿਆਰ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼, ਡਰੱਗ ਮਨੀ ਸਮੇਤ 4 ਗ੍ਰਿਫ਼ਤਾਰ
Operation Prahar: ਪੰਜਾਬ ਸਰਕਾਰ ਨੇ ਆਪਰੇਸ਼ਨ ਪ੍ਰਹਾਰ ਚਲਾਇਆ ਸੀ, ਜਿਸਦੇ ਤਹਿਤ ਪੁਲਿਸ ਨੇ 72 ਘੰਟਿਆਂ ਦੇ ਅੰਦਰ ਹੀ 300 ਤੋਂ ਵੱਧ ਗ੍ਰਿਫਤਾਰੀਆਂ ਕੀਤੀਆਂ ਅਤੇ ਵੱਡੀ ਗਿਣਤੀ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਬਰਾਮਦਗੀ ਵੀ ਕੀਤੀ। ਸਰਹੱਦੀ ਜਿਲ੍ਹਾ ਹੋਣ ਕਰਕੇ ਅੰਮ੍ਰਿਤਸਰ ਦੀ ਪੁਲਿਸ ਇਸ ਵੇਲ੍ਹੇ ਅਜਿਹੇ ਅਪਰਾਧਾਂ ਨੂੰ ਲੈ ਕੇ ਬਹੁਤ ਹੀ ਅਲਰਟ ਹੈ।
ਹਥਿਆਰਾਂ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਸੰਗਠਿਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1.5 ਕਿਲੋ ਹੈਰੋਇਨ, ਦੋ ਆਧੁਨਿਕ ਪਿਸਤੌਲ, 34 ਜ਼ਿੰਦਾ ਕਾਰਤੂਸ ਅਤੇ 198,000 ਰੁਪਏ ਦੇ ਡਰੱਗ ਮਨੀ ਬਰਾਮਦ ਕੀਤੇ ਹਨ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਅੰਮ੍ਰਿਤਸਰ ਦੇ ਲੋਪੋਕੇ ਖੇਤਰ ਦੇ ਰਾਣੀਆ ਪਿੰਡ ਦੇ ਰਹਿਣ ਵਾਲੇ ਹਨ ਅਤੇ ਰਿਸ਼ਤੇਦਾਰ ਹਨ। ਮੁਲਜ਼ਮਾਂ ਦੀ ਉਮਰ 19 ਤੋਂ 33 ਸਾਲ ਦੇ ਵਿਚਕਾਰ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਸੀ।
ਸੋਸ਼ਲ ਮੀਡੀਆ ਤੋਂ ਪਾਕਿਸਤਾਨੀ ਕਨੈਕਸ਼ਨ
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਹੈਰੋਇਨ ਅਤੇ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਜਾਂਦੇ ਸਨ। ਮੁਲਜ਼ਮ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਉਤਾਰ ਕੇ ਪ੍ਰਾਪਤ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ।
Based on specific intelligence inputs, Commissionerate Police Amritsar has busted a gang involved in cross-border smuggling of narcotics and illegal arms.
During the operation, four members of the gang were arrested and recoveries included 1.5 kg of heroin, 02 sophisticated pic.twitter.com/TOeHpFrLRJ — Commissionerate Police Amritsar (@cpamritsar) January 27, 2026
ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਦਾ ਸਭ ਤੋਂ ਗੰਭੀਰ ਪਹਿਲੂ ਇਹ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨੀ ਫੈਕਟਰੀਆਂ ਵਿੱਚ ਬਣਾਏ ਗਏ ਸਨ ਅਤੇ ਉਨ੍ਹਾਂ ‘ਤੇ ਪਾਕਿਸਤਾਨੀ ਮੁਹਰਾਂ ਲੱਗੀਆਂ ਹੋਈਆਂ ਹਨ। ਇਸ ਮਾਡਿਊਲ ਨੇ ਨਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਸਗੋਂ ਹਥਿਆਰਾਂ ਦੀ ਸਪਲਾਈ ਰਾਹੀਂ ਵੀ ਸੂਬੇ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ
In a major breakthrough, Amritsar Commissionerate Police busts a cross-border narco-arms smuggling module, apprehending 4 operatives and recovering 1.5 kg heroin, 2 sophisticated pistols (one 9mm & one .30 bore), 34 live 9mm cartridges, and ₹1.98 lakh drug money.
Preliminary pic.twitter.com/rhmsYoUM92 — DGP Punjab Police (@DGPPunjabPolice) January 27, 2026
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧ ਨੈੱਟਵਰਕਾਂ ਵਿਰੁੱਧ ਚਲਾਏ ਜਾ ਰਹੇ ਇੱਕ ਵਿਸ਼ੇਸ਼ ਆਪ੍ਰੇਸ਼ਨ ਦੇ ਹਿੱਸੇ ਵਜੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵੇਲੇ, ਪੁਲਿਸ ਇਸ ਅੰਤਰਰਾਸ਼ਟਰੀ ਤਸਕਰੀ ਗਿਰੋਹ ਵਿੱਚ ਸ਼ਾਮਲ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਲਜ਼ਮਾਂ ਦੇ ਨੈੱਟਵਰਕ ਅਤੇ ਉਨ੍ਹਾਂ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।ੋ
