ਮੱਧ ਪ੍ਰਦੇਸ਼ ਤੋਂ ਹੁੰਦੀ ਸੀ ਹਥਿਆਰਾਂ ਦੀ ਤਸਕਰੀ, ਹਥਿਆਰਾਂ ਸਮੇਤ ਜੱਗੂ ਭਗਵਾਨਪੁਰੀਆ ਗੈਂਗ ਦਾ ਗੈਂਗਸਟਰ ਕਾਬੂ

lalit-sharma
Updated On: 

01 Mar 2025 09:45 AM

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੋਂ ਲਈ ਤਸਕਰੀ ਕੀਤੇ ਗਏ ਸਨ। ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗੈਂਗਸਟਰ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਮੱਧ ਪ੍ਰਦੇਸ਼ ਤੋਂ ਹੁੰਦੀ ਸੀ ਹਥਿਆਰਾਂ ਦੀ ਤਸਕਰੀ, ਹਥਿਆਰਾਂ ਸਮੇਤ ਜੱਗੂ ਭਗਵਾਨਪੁਰੀਆ ਗੈਂਗ ਦਾ ਗੈਂਗਸਟਰ ਕਾਬੂ
Follow Us On

ਪੰਜਾਬ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਅਤੇ ਸ਼ਰਾਰਤੀ ਅਨਸ਼ਰਾਂ ਨੂੰ ਨੱਥ ਪਾਉਣ ਦੇ ਲਈ ਪੰਜਾਬ ਸਰਕਾਰ ਦੀਆਂ ਏਜੰਸੀਆਂ ਅਤੇ ਪੰਜਾਬ ਪੁਲਿਸ ਐਕਟਿਵ ਨਜ਼ਰ ਆ ਰਹੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ, ਵੱਲੋ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਤੋਂ ਛੇ .32 ਬੋਰ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੋਂ ਲਈ ਤਸਕਰੀ ਕੀਤੇ ਗਏ ਸਨ। ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੂਰੇ ਨੈੱਟਵਰਕ ਨੂੰ ਖਤਮ ਕਰਨ ਦੀ ਕੋਸ਼ਿਸ਼

ਕਾਊਂਟਰ ਇੰਟੈਲੀਜੈਂਸ ਟੀਮਾਂ ਹੁਣ ਪੂਰੀ ਸਪਲਾਈ ਚੇਨ ਅਤੇ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਦਾ ਉਦੇਸ਼ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣਾ ਹੈ। ਪੰਜਾਬ ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਬਾਜ ਸਿੰਘ ਬਦਨਾਮ ਅਪਰਾਧੀ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਹੈ, ਜੋ ਕਿ ਪੰਜਾਬ ਅਤੇ ਨਾਲ ਲੱਗਦੇ ਰਾਜਾਂ ਵਿੱਚ ਕਤਲ, ਡਕੈਤੀ ਅਤੇ ਜਬਰਨ ਵਸੂਲੀ ਵਰਗੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਇਸ ਗਿਰੋਹ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਇਸਨੂੰ ਅਕਸਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੋੜਿਆ ਜਾਂਦਾ ਹੈ।

ਪੰਜਾਬ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸੂਬੇ ਵਿੱਚੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।