ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਕਈ ਹਥਿਆਰ ਕੀਤੇ ਬਰਾਮਦ

Published: 

30 Nov 2024 10:51 AM

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਦੇਣ ਲਈ ਗਾਹਕ ਦੀ ਉਡੀਕ ਕਰ ਰਹੇ ਸਨ। ਪਰ ਕਾਊਂਟਰ ਇੰਟੈਲੀਜੈਂਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ। ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਜਾਲ ਤਿਆਰ ਕੀਤਾ ਗਿਆ।

ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਕਈ ਹਥਿਆਰ ਕੀਤੇ ਬਰਾਮਦ

ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਕਈ ਹਥਿਆਰ ਕੀਤੇ ਬਰਾਮਦ

Follow Us On

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਅੰਮ੍ਰਿਤਸਰ) ਨੇ ਇਕ ਅੰਤਰਰਾਸ਼ਟਰੀ ਗਰੋਹ ਨਾਲ ਜੁੜੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਫੜ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਕਰਨ ਪਹੁੰਚੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਦੇਣ ਲਈ ਗਾਹਕ ਦੀ ਉਡੀਕ ਕਰ ਰਹੇ ਸਨ। ਪਰ ਕਾਊਂਟਰ ਇੰਟੈਲੀਜੈਂਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ। ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਜਾਲ ਤਿਆਰ ਕੀਤਾ ਗਿਆ।

8 ਆਧੁਨਿਕ ਹਥਿਆਰ ਅਤੇ ਕਾਰਤੂਸ ਬਰਾਮਦ

  • 4 ਆਸਟ੍ਰੀਆ ਦੇ ਬਣੇ ਗਲੋਕ ਪਿਸਤੌਲ
  • 2 ਤੁਰਕੀ ਦੇ ਬਣੇ 9mm ਪਿਸਤੌਲ
  • 2 ਜਿਗਾਨਾ .30 ਬੋਰ ਪਿਸਤੌਲ
  • 10 ਰਾਊਂਡ ਗੋਲੀਆਂ

ਆਰਮਜ਼ ਐਕਟ ਤਹਿਤ ਮਾਮਲਾ ਦਰਜ

ਪੁਲਿਸ ਨੇ ਇਹਨਾਂ ਵਿਅਕਤੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਉਸ ਦੀ ਜਾਂਚ ਚੱਲ ਰਹੀ ਹੈ, ਜਿਸ ਵਿੱਚ ਇਨ੍ਹਾਂ ਪਿੱਛੇ ਨੈੱਟਵਰਕਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Exit mobile version