AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਵਿੱਚ ਕਰੋੜਾਂ ਦੀ ਹੈਰੋਇਨ ਬਰਾਮਦ, 3 ਤਸਕਰ ਕਾਬੂ, 23 ਕਿਲੋ ਨਸ਼ੇ ਦੀ ਖੇਪ ਜ਼ਬਤ

Amritsar Drug Recovered: ਲੋਪੋਕੇ ਪੁਲਿਸ ਸਟੇਸ਼ਨ ਨੇ ਬੀਐਸਐਫ ਇੰਟੈਲੀਜੈਂਸ ਵਿੰਗ ਅਤੇ ਬੀਐਸਐਫ ਦੀ 100ਵੀਂ ਬਟਾਲੀਅਨ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਲੋਦੀ ਗੁੱਜਰ ਦੇ ਵਸਨੀਕ ਸੁਖਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਚਓ ਜਸਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਹੇਮਤਪੁਰਾ-ਲੋਪੋਕੇ ਸੜਕ 'ਤੇ ਨਾਕਾਬੰਦੀ ਕਰ ਰਹੀ ਸੀ।

ਅੰਮ੍ਰਿਤਸਰ ਵਿੱਚ ਕਰੋੜਾਂ ਦੀ ਹੈਰੋਇਨ ਬਰਾਮਦ, 3 ਤਸਕਰ ਕਾਬੂ, 23 ਕਿਲੋ ਨਸ਼ੇ ਦੀ ਖੇਪ ਜ਼ਬਤ
ਪੁਰਾਣੀ ਤਸਵੀਰ
lalit-sharma
| Updated On: 04 Nov 2026 13:28 PM IST
Share

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 23 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਤੋਂ ਇੱਕ ਪਿਸਤੌਲ, ਮੈਗਜ਼ੀਨ, ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।

ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਹੋਣ ਦਾ ਅਨੁਮਾਨ ਹੈ। ਪੁਲਿਸ ਨੇ ਮੰਗਲਵਾਰ ਨੂੰ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ ਵਿੱਚ ਆਰਮਜ਼ ਐਕਟ ਵੀ ਲਗਾਇਆ ਗਿਆ ਹੈ।

ਪਾਕਿਸਤਾਨੀ ਤਸਕਰ ਤੋਂ ਮੰਗਵਾਉਂਦਾ ਸੀ ਹੈਰੋਇਨ

ਲੋਪੋਕੇ ਪੁਲਿਸ ਸਟੇਸ਼ਨ ਨੇ ਬੀਐਸਐਫ ਇੰਟੈਲੀਜੈਂਸ ਵਿੰਗ ਅਤੇ ਬੀਐਸਐਫ ਦੀ 100ਵੀਂ ਬਟਾਲੀਅਨ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਲੋਦੀ ਗੁੱਜਰ ਦੇ ਵਸਨੀਕ ਸੁਖਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਚਓ ਜਸਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਹੇਮਤਪੁਰਾ-ਲੋਪੋਕੇ ਸੜਕ ‘ਤੇ ਨਾਕਾਬੰਦੀ ਕਰ ਰਹੀ ਸੀ।

ਇਸ ਦੌਰਾਨ, ਸੂਚਨਾ ਮਿਲੀ ਸੀ ਕਿ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਇੱਕ ਤਸਕਰ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾ ਰਿਹਾ ਸੀ। ਸੂਚਨਾ ਦੇ ਆਧਾਰ ‘ਤੇ ਸੈਦਪੁਰਾ ਪਿੰਡ ਨੂੰ ਜਾਣ ਵਾਲੀ ਸੜਕ ‘ਤੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੋਇਆ। ਬਰਾਮਦ ਹੋਈ ਨਸ਼ੇ ਦੀ ਖੇਪ ਦੀ ਬਾਜਾਰ ਕੀਮਤ 115 ਕਰੋੜ ਦੱਸੀ ਜਾ ਰਹੀ ਹੈ।

ਜੀਟੀ ਰੋਡ ‘ਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਇੱਕ ਹੋਰ ਮਾਮਲੇ ਵਿੱਚ, ਘਰਿੰਡਾ ਪੁਲਿਸ ਸਟੇਸ਼ਨ ਨੇ ਸਰਕਾਰੀ ਬਾਗ ਨੇੜੇ ਜੀਟੀ ਰੋਡ ‘ਤੇ ਨਾਕਾਬੰਦੀ ਕਰਕੇ ਗੁਰਬਖਸ਼ੀਸ਼ ਸਿੰਘ ਉਰਫ਼ ਬਖਸ਼ੀਸ਼ ਅਤੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਹੈਰੋਇਨ ਦੀ ਤਸਕਰੀ ਕਰ ਰਹੇ ਹਨ ਅਤੇ ਖੇਪ ਲੈ ਕੇ ਆ ਰਹੇ ਹਨ। ਤਲਾਸ਼ੀ ਦੌਰਾਨ ਉਨ੍ਹਾਂ ਤੋਂ 10 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇੱਕ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

Follow Us
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......