ਅੰਮ੍ਰਿਤਸਰ 'ਚ ਨਸ਼ਾ ਤਸਕਰ ਦੇ ਘਰ ਠਹਿਰਿਆ ਸੀ ਪਾਕਿਸਤਾਨੀ, 3.5 ਕਿਲੋ ਹੈਰੋਇਨ ਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ | amritsar drug smuggler arrested punjab police heroin and drug money know full in punjabi Punjabi news - TV9 Punjabi

ਅੰਮ੍ਰਿਤਸਰ ‘ਚ 3.5 ਕਿਲੋ ਹੈਰੋਇਨ ਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ

Published: 

01 Aug 2024 19:33 PM

ਅੰਮ੍ਰਿਤਸਰ 'ਚ 3.5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਮੁਲਜ਼ਮਾਂ ਕੋਲੋਂ 1 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਮੁਲਜ਼ਮ ਖਿਲਾਫ ਪਾਕਿਸਤਾਨੀ ਨਾਗਰਿਕ ਨੂੰ ਉਸ ਦੇ ਘਰ 'ਚ ਬੰਧਕ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਜ਼ਮਾਨਤ 'ਤੇ ਸੀ।

ਅੰਮ੍ਰਿਤਸਰ ਚ 3.5 ਕਿਲੋ ਹੈਰੋਇਨ ਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ 'ਚ 3.5 ਕਿਲੋ ਹੈਰੋਇਨ ਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ

Follow Us On

ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਛੇਹਰਟਾ ਥਾਣਾ ਪੁਲਸ ਨੇ ਵੀਰਵਾਰ ਨੂੰ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਗੁਰਮੇਜ ਸਿੰਘ ਉਰਫ ਮੇਜਾ ਹੈ ਅਤੇ ਉਹ ਭਿੰਡੀਸੈਦਾ ਦਾ ਰਹਿਣ ਵਾਲਾ ਹੈ। ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਨਸ਼ਾ ਤਸਕਰੀ ਅਤੇ ਪਾਕਿਸਤਾਨੀ ਨਾਗਰਿਕ ਨੂੰ ਆਪਣੇ ਘਰ ਰੱਖਣ ਦਾ ਮਾਮਲਾ ਦਰਜ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ।

ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਸਮੱਗਲਰ ਦੇ ਪਾਕਿਸਤਾਨ ਵਿੱਚ ਬੈਠੇ ਸਮੱਗਲਰਾਂ ਨਾਲ ਸਬੰਧ ਹਨ। ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਪ੍ਰਾਪਤ ਕਰਦਾ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਪਹੁੰਚਾਉਂਦਾ ਹੈ। ਪੁਲੀਸ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਇਸ ਤਹਿਤ ਥਾਣਾ ਛੇਹਰਟਾ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਛੇਹਰਟਾ ਤੋਂ ਕਾਬੂ ਕਰ ਲਿਆ। ਮੌਕੇ ‘ਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਸਾਢੇ ਤਿੰਨ ਕਿੱਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਜ਼ਮਾਨਤ ‘ਤੇ ਸੀ ਮੁਲਜ਼ਮ

ਮੁਲਜ਼ਮ ਪਿਛਲੇ 12 ਸਾਲਾਂ ਤੋਂ ਇਸ ਧੰਦੇ ਵਿੱਚ ਸ਼ਾਮਲ ਹੈ। ਮੁਲਜ਼ਮ 2021 ‘ਚ ਜੇਲ ਤੋਂ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਫਿਰ ਤੋਂ ਹੈਰੋਇਨ ਦੀ ਤਸਕਰੀ ਕਰਨ ਲੱਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਸਐਸਓਸੀ ਵਿੱਚ ਦੋ ਵੱਡੇ ਕੇਸ ਦਰਜ ਹਨ।

ਆਪਣੇ ਘਰ ਰੁਕਵਾਇਆ ਸੀ ਪਾਕਿਸਤਾਨੀ ਨਾਗਰਿਕ

ਮੁਲਜ਼ਮ ਖਿਲਾਫ ਪਾਕਿਸਤਾਨੀ ਨਾਗਰਿਕ ਨੂੰ ਆਪਣੇ ਘਰ ‘ਚ ਬੰਧਕ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। 2012 ‘ਚ ਮੁਲਜ਼ਮ ਦੇ ਘਰੋਂ ਇਕ ਪਾਕਿਸਤਾਨੀ ਨਾਗਰਿਕ ਫੜਿਆ ਗਿਆ ਸੀ। ਉਹ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਸੀ। ਇਸ ਤੋਂ ਇਲਾਵਾ ਸਾਲ 2021 ਵਿੱਚ ਐਸਐਸਓਸੀ ਨੇ ਉਕਤ ਸਮੱਗਲਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਕੋਲ ਸਰਹੱਦ ਤੋਂ ਪਾਰ ਪਿੰਡ ਭਿੰਡੀਸੈਦਾ ਵਿੱਚ ਅੱਠ ਕਿਲੇ ਜ਼ਮੀਨ ਵੀ ਹੈ ਅਤੇ ਮੁਲਜ਼ਮ ਉਸ ਇਲਾਕੇ ਨੂੰ ਪੂਰੀ ਤਰ੍ਹਾਂ ਜਾਣਦਾ ਹੈ। ਫਿਲਹਾਲ ਮੁਲਜ਼ਮ ਦਾ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਉਸ ਦੇ ਹੋਰ ਸਾਥੀਆਂ ਨੂੰ ਵੀ ਫੜਿਆ ਜਾ ਸਕੇ।

Exit mobile version