ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ‘ਚ ਮੁਕਾਬਲਾ, 5 ਗੁਰਗੇ ਕਾਬੂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਲੀਅਰ ਵਿਖੇ ਪੁਲਿਸ ਵੱਲੋਂ ਇੱਕ ਸ਼ੱਕੀ ਗੱਡੀ 'ਤੇ ਸਵਾਰ ਪੰਜ ਨੌਜਵਾਨਾਂ ਨੂੰ ਨਾਕੇ ਤੇ ਰੋਕਣ ਲਈ ਕਿਹਾ ਗਿਆ ਸੀ। ਇਸ ਦੌਰਾਨ ਗੱਡੀ 'ਚ ਸਵਾਰ ਖੁਸ਼ਪ੍ਰੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਪੁਲਿਸ ਤੇ ਫਾਇਰ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ।
ਅੰਮ੍ਰਿਤਸਰ ਦਿਹਾਤੀ ਥਾਣੇ ਲੋਪੋਕੇ ਅਧੀਨ ਪੈਂਦੇ ਪਿੰਡ ਕਲੇਰ ਵਿਖੇ ਪੁਲਿਸ ਨੇ ਡੋਨੀ ਗੈਂਗ ਦੇ ਪੰਜ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਗੁਰਗਿਆਂ ਨੇ ਪੁਲਿਸ ‘ਤੇ ਕੀਤੀ ਫਾਇਰਿੰਗ ਤੋਂ ਬਾਅਦ ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲੀ ਚਲਾਈ ਹੈ।ਕਰਾਸ ਫਾਇਰਿੰਗ ਦੌਰਾਨ ਪੱਟੀ ਦਾ ਗੈਂਗਸਟਰ ਖੁਸ਼ਬੀਰ ਸਿੰਘ ਜ਼ਖ਼ਮੀ ਹੋ ਗਿਆ। ਪੁਲਿਸ ਨੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਲੀਅਰ ਵਿਖੇ ਪੁਲਿਸ ਵੱਲੋਂ ਇੱਕ ਸ਼ੱਕੀ ਗੱਡੀ ‘ਤੇ ਸਵਾਰ ਪੰਜ ਨੌਜਵਾਨਾਂ ਨੂੰ ਨਾਕੇ ਤੇ ਰੋਕਣ ਲਈ ਕਿਹਾ ਗਿਆ ਸੀ। ਇਸ ਦੌਰਾਨ ਗੱਡੀ ‘ਚ ਸਵਾਰ ਖੁਸ਼ਪ੍ਰੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਪੁਲਿਸ ਤੇ ਫਾਇਰ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਇਸ ਵਿੱਚ ਇੱਕ ਗੈਂਗਸਟਰ ਗੰਭੀਰ ਰੂਪ ਵਿੱਚ ਜਖਮੀ ਹੋਇਆ ਅਤੇ ਬਾਕੀ ਚਾਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਿਸ ਵੱਲੋਂ ਇੱਕ 32 ਬੋਰ ਪਿਸਤੌਲ, ਇੱਕ ਵਰਨਾ ਗੱਡੀ ਅਤੇ ਪੰਜ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਕਾਬੂ ਕੀਤੇ ਗਏ ਇਹ ਪੰਜੇ ਗੈਂਗਸਟਰ ਘਨਸ਼ਾਮਪੁਰ ਗੈਂਗ ਡੋਨੀ ਬੱਲ ਗੈਂਗ ਅਤੇ ਪ੍ਰਭ ਦਸੂਵਾਲ ਗੈਂਗ ਨਾਲ ਸੰਬੰਧਿਤ ਹਨ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।